ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਪੀਏਯੂ-ਕੇਵੀਕੇ ਵੱਲੋਂ ਬਾਸਮਤੀ ਵਿੱਚ ਖਾਦ ਅਤੇ ਰੋਗ ਪ੍ਰਬੰਧਨ ਬਾਰੇ ਪਿੰਡ ਭੂਲਣ ਵਿਖੇ ਕੈਂਪ
July 20, 2026
-Pau-Kvk-Krishi-Vigyan-Kendra-Ba

Dharaledar Bureau / Punjab

ਮੂਨਕ/ ਲਹਿਰਾਗਾਗਾ, 19 ਜੁਲਾਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੀ ਯੋਗ ਅਗਵਾਈ ਹੇਠ ਪਿੰਡ ਭੂਲਣ, ਬਲਾਕ ਅਨਦਾਨਾ ਵਿਖੇ ਬਾਸਮਤੀ ਦੀ ਫ਼ਸਲ ਵਿੱਚ ਖਾਦ-ਖੁਰਾਕ ਪ੍ਰਬੰਧਨ ਅਤੇ ਮੁੱਖ ਬਿਮਾਰੀਆਂ ਦੀ ਰੋਕਥਾਮ ਸਬੰਧੀ ਪਿੰਡ ਪੱਧਰੀ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਬਾਸਮਤੀ ਦੀ ਫ਼ਸਲ ਵਿੱਚ ਸੰਤੁਲਿਤ ਖਾਦ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਖੁਰਾਕੀ ਤੱਤਾਂ ਦੀ ਘਾਟ ਕਾਰਨ ਪੈਦਾ ਹੋਣ ਵਾਲੇ ਲੱਛਣਾਂ ਦੀ ਪਛਾਣ ਅਤੇ ਉਨ੍ਹਾਂ ਦੀ ਪੂਰਤੀ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਲੋੜੀਂਦੇ ਪ੍ਰਬੰਧ ਬਾਰੇ ਕਿਸਾਨਾਂ ਨੂੰ ਜਾਣੂੰ ਕਰਵਾਇਆ। ਉਨ੍ਹਾਂ ਕਿਸਾਨਾਂ ਨੂੰ ਬਾਸਮਤੀ ਵਿੱਚ ਡੀ.ਏ.ਪੀ. ਖਾਦ ਦੀ ਵਰਤੋਂ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ। ਉਹਨਾਂ ਕਿਹਾ ਦੇ ਜਿਹੜੇ ਖੇਤਾਂ ਵਿੱਚ ਢੈਂਚੇ ਜਾਂ ਸਣ ਦੀ ਹਰੀ ਖਾਦ ਖੇਤ ਵਿੱਚ ਵਾਹੀ ਹੋਵੇ ਉੱਥੇ ਬਾਸਮਤੀ ਵਿੱਚ ਨਾਈਟ੍ਰੋਜਨ ਵਾਲੀ ਖਾਦ ਪਾਉਣ ਦੀ ਲੋੜ ਨਹੀਂ ਹੁੰਦੀ।ਇਸ ਮੌਕੇ ਕਿਸਾਨਾਂ ਨੂੰ ਬਾਸਮਤੀ ਵਿੱਚ ਰੋਗ ਪ੍ਰਬੰਧਨ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਜਿਸ ਵਿੱਚ ਖ਼ਾਸ ਤੌਰ 'ਤੇ ਝੰਡਾ ਰੋਗ ਅਤੇ ਬੌਣੇ ਬੂਟਿਆਂ ਦੇ ਰੋਗ ਦੀ ਪਛਾਣ, ਰੋਕਥਾਮ ਅਤੇ ਪ੍ਰਬੰਧਨ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ ਗਈਆਂ। ਕੈਂਪ ਦੇ ਅੰਤ ਵਿੱਚ ਕਿਸਾਨਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ ਗਏ ਅਤੇ ਉਨ੍ਹਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਖੇਤੀਬਾੜੀ ਸਬੰਧੀ ਸਾਹਿਤ ਵੀ ਮੁਹੱਈਆ ਕਰਵਾਇਆ ਗਿਆ।

Pau Kvk Krishi Vigyan Kendra Basmati Paddy Fertilizer Management In Basmati Disease Management In Basmati


Recommended Posts