ਪੰਜਾਬ ਵਿਜੀਲੈਂਸ ਬਿਊਰੋ ਨੇ ਭਗੌੜੇ ਮੁਲਜ਼ਮ ਬਲਵੀਰ ਕੁਮਾਰ ਵਿਰਦੀ, ਸੰਯੁਕਤ ਡਾਇਰੈਕਟਰ ਜੀ.ਐਸ.ਟੀ, ਪੰਜਾਬ ਆਬਕਾਰੀ ਵਿਭਾਗ, ਜੋ ਕਿ ਹੁਣ ਮੁ ">
*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪੰਜਾਬ ਐਕਸਾਈਜ਼ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਗ੍ਰਿਫਤਾਰ
June 7, 2024
Deputy-Commissioner-Of-Punjab-Ex

Daily Dharaledar Bureau / Punjab

ਪੰਜਾਬ ਵਿਜੀਲੈਂਸ ਬਿਊਰੋ ਨੇ ਭਗੌੜੇ ਮੁਲਜ਼ਮ ਬਲਵੀਰ ਕੁਮਾਰ ਵਿਰਦੀ, ਸੰਯੁਕਤ ਡਾਇਰੈਕਟਰ ਜੀ.ਐਸ.ਟੀ, ਪੰਜਾਬ ਆਬਕਾਰੀ ਵਿਭਾਗ, ਜੋ ਕਿ ਹੁਣ ਮੁੱਖ ਦਫਤਰ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਰਾਜ ਕਰ ਵਿਭਾਗ ਵਜੋਂ ਤਾਇਨਾਤ ਹੈ, ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਜਲੰਧਰ ਦੀ ਅਦਾਲਤ ਵੱਲੋਂ ਉਕਤ ਮੁਲਜ਼ਮ ਤੋਂ ਹੋਰ ਪੁੱਛਗਿੱਛ ਲਈ ਬਿਊਰੋ ਨੂੰ 2 ਦਿਨ ਦੇ ਪੁਲਿਸ ਰਿਮਾਂਡ ਦਿੱਤਾ ਗਿਆ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਬਲਵੀਰ ਕੁਮਾਰ ਵਿਰਦੀ ਅਤੇ ਰਾਜ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀ/ਕਰਮਚਾਰੀ ਕੁਝ ਟਰਾਂਸਪੋਰਟਰਾਂ ਅਤੇ ਸਨਅੱਤਕਾਰਾਂ ਨਾਲ ਮਿਲੀਭੁਗਤ ਕਰਕੇ ਟੈਕਸਾਂ ਦੀ ਚੋਰੀ ਵਿੱਚ ਸ਼ਾਮਲ ਸਨ।


ਇਸ ਸਬੰਧੀ ਐਫਆਈਆਰ 09, ਮਿਤੀ 21.08.2020 ਨੂੰ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਮੁਹਾਲੀ ਵਿਖੇ ਬਲਬੀਰ ਕੁਮਾਰ ਅਤੇ ਹੋਰਾਂ ਵਿਰੁੱਧ ਦਰਜ ਕੀਤਾ ਗਿਆ ਸੀ। ਇਸੇ ਦੌਰਾਨ ਵਿਰਦੀ ਖ਼ਿਲਾਫ਼ ਗੈਰਕਾਨੂੰਨੀ ਢੰਗ ਨਾਲ ਸੰਪਤੀ ਜੁਟਾਉਣ ਸਬੰਧੀ ਵੀ ਵਿਜੀਲੈਂਸ ਜਾਂਚ ਆਰੰਭੀ ਗਈ ਸੀ।


Powered by Froala Editor

Deputy Commissioner Of Punjab Excise Excise Department Arrested


Recommended Posts