ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ   
ਉਸਾਰੀ ਵਿਚਾਲੇ ਸ਼ੈਲਰ ਦੀ ਕੰਧ ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ
June 8, 2024
Three-Workers-Died-Due-To-The-Co

Daily Dharaledar Bureau / Sunam

ਸੁਨਾਮ ਦੇ ਪਿੰਡ ਕਣਕਵਾਲ ਭੰਗੂਆਂ ਵਿੱਚ ਉਸਾਰੀ ਅਧੀਨ ਸ਼ੈਲਰ ਦੀ ਕੰਧ ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖ਼ਮੀ ਹੋ ਗਏ।ਅੱਜ ਸ਼ਨੀਵਾਰ ਸਵੇਰੇ ਨਿਰਮਾਣ ਅਧੀਨ ਕੰਧ 'ਤੇ ਪਾਣੀ ਪਾਇਆ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਕੰਧ ਡਿੱਗ ਗਈ ਅਤੇ ਪੰਜ ਮਜ਼ਦੂਰ ਮਲਬੇ ਹੇਠਾਂ ਦੱਬ ਗਏ। ਲੋਕਾਂ ਨੇ ਤੁਰੰਤ ਮਜ਼ਦੂਰਾਂ ਨੂੰ ਬਾਹਰ ਕੱਢਿਆ। ਜਨਕ ਰਾਜ ਅਤੇ ਅਮਨਦੀਪ ਸਿੰਘ ਨੂੰ ਸੁਨਾਮ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।ਇਸੇ ਦੌਰਾਨ ਕ੍ਰਿਸ਼ਨਾ ਅਤੇ ਬਿੱਟੂ ਨੂੰ ਗੰਭੀਰ ਹਾਲਤ ਵਿੱਚ ਪਟਿਆਲਾ ਰੈਫਰ ਕਰ ਦਿੱਤਾ ਗਿਆ, ਜਿੱਥੇ ਬਿੱਟੂ ਦੀ ਵੀ ਮੌਤ ਹੋ ਗਈ।
ਐਸ.ਐਮ.ਓ ਡਾ.ਸੰਜੇ ਕਾਮਰਾ ਨੇ ਦੱਸਿਆ ਕਿ ਪੋਸਟਮਾਰਟਮ ਦੀ ਕਾਰਵਾਈ ਚੱਲ ਰਹੀ ਹੈ। ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਕ੍ਰਿਸ਼ਨ, ਜਗਸੀਰ ਅਤੇ ਬਿੱਟੂ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਐਸਐਚਓ ਕਰਮਜੀਤ ਸਿੰਘ ਨੇ ਦੱਸਿਆ ਕਿ ਕ੍ਰਿਸ਼ਨਾ ਅਤੇ ਬਿੱਟੂ ਨੂੰ ਗੰਭੀਰ ਹਾਲਤ ਵਿੱਚ ਪਟਿਆਲਾ ਰੈਫਰ ਕਰ ਦਿੱਤਾ ਗਿਆ, ਜਿੱਥੇ ਬਿੱਟੂ ਦੀ ਵੀ ਮੌਤ ਹੋ ਗਈ। ਐਸਐਚਓ ਨੇ ਕਿਹਾ ਕਿ ਮ੍ਰਿਤਕ ਮਜ਼ਦੂਰ ਦੇ ਵਾਰਸਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।

ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਗੋਬਿੰਦ ਸਿੰਘ ਛਾਜਲੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਕਾਨੂੰਨ ਬਣਾਉਣਾ ਚਾਹੀਦਾ ਹੈ।



Powered by Froala Editor

Three Workers Died Due To The Collapse Of The Sheller Wall During Construction


Recommended Posts