ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਵਿਧਾਇਕ ਗਰੇਵਾਲ ਵੱਲੋਂ ਬਿਜਲੀ ਬੋਰਡ ਦੇ ਡਾਇਰੈਕਟਰ ਤੇ ਹੋਰਨਾ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ
June 8, 2024
Meeting-With-Director-Of-Electri

ਹਲਕੇ ਚ ਆ ਰਹੀਆਂ ਬਿਜਲੀ ਸਬੰਧੀ ਸਮੱਸਿਆਵਾਂ ਨੂੰ ਹੱਲ ਕਰਨ ਦੇ ਦਿੱਤੇ ਨਿਰਦੇਸ਼

Daily Dharaledar Bureau / Ludhiana

ਲੁਧਿਆਣਾ, 8 ਜੂਨ: 

 ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਬਿਜਲੀ ਬੋਰਡ ਦੇ ਡਾਇਰੈਕਟਰ ਡੀਪੀਐਸ ਗਰੇਵਾਲ, ਚੀਫ ਇੰਦਰਪਾਲ ਸਿੰਘ, ਐਸਸੀ ਸੁਰਜੀਤ ਸਿੰਘ ਤੋਂ ਇਲਾਵਾ ਐਕਸੀਅਨ ਜੇ ਈ ਅਤੇ ਹੋਰਨਾਂ ਅਧਿਕਾਰੀਆਂ ਨਾਲ ਹਲਕੇ ਅੰਦਰ ਆ ਰਹੀਆਂ ਬਿਜਲੀ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਮੀਟਿੰਗ ਕੀਤੀ ਗਈ । ਇਸ ਮੀਟਿੰਗ ਦੌਰਾਨ ਵਿਧਾਇਕ ਗਰੇਵਾਲ ਵੱਲੋਂ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਕਿ ਜਿਸ ਇਲਾਕੇ ਅੰਦਰ ਟਰਾਂਸਫਾਰਮ ਬਦਲਣ ਦੀ ਲੋੜ ਹੈ ਉਸਨੂੰ ਤੁਰੰਤ ਬਦਲਿਆ ਜਾਵੇ ਜਾ ਜਿਸ ਇਲਾਕੇ ਅੰਦਰ ਤਾਰਾ ਦੀ ਮਾੜੀ ਹਾਲਤ ਹੈ ਉਹਨਾਂ ਨੂੰ ਵੀ ਤੁਰੰਤ ਬਦਲਿਆ ਜਾਵੇ , ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਮੀਟਿੰਗ ਦੌਰਾਨ ਭਰੋਸਾ ਦਿੱਤਾ ਗਿਆ ਕਿ ਇਹ ਕੰਮ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਮੁਕੰਮਲ ਕਰ ਲਏ ਜਾਣਗੇ ਅਤੇ ਜਿਸ ਜਗਹਾ ਤੇ ਵੀ ਟਰਾਂਸਫਾਰਮਰ ਜਾਂ ਬਿਜਲੀ ਦੀਆਂ ਤਾਰਾਂ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਹੈ ਤਾਂ ਉਸ ਨੂੰ ਜਲਦ ਹੀ ਬਦਲ ਦਿੱਤਾ ਜਾਵੇਗਾ । ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਦੱਸਿਆ ਕਿ ਅੱਤ ਦੀ ਪੈ ਰਹੀ ਗਰਮੀ ਕਾਰਨ ਹਲਕਾ ਵਾਸੀਆਂ ਨੂੰ ਬਿਜਲੀ ਸੰਬੰਧੀ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਨੂੰ ਦੇਖਦੇ ਹੋਏ ਅੱਜ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਨਾਲ ਹੀ ਨਿਰਦੇਸ਼ ਜਾਰੀ ਕੀਤੇ ਗਏ ਹਨ ਕੀ ਹਲਕੇ ਅੰਦਰ ਕੋਈ ਟਰਾਂਸਫਾਰਮਰ, ਤਾਰਾਂ ਜਾ ਬਕਸਿਆਂ ਦੀ ਮਾੜੀ ਹਾਲਤ ਹੈ ਤਾਂ ਉਸ ਤੇ ਫੌਰੀ ਤੌਰ ਤੇ ਅਮਲ ਕਰਦੇ ਹੋਏ ਬਦਲਿਆ ਜਾਵੇ । ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕੇ ਦੇ ਕਈ ਇਲਾਕਿਆਂ ਵਿੱਚ ਬਿਜਲੀ ਦਾ  ਲੋਡ ਵੰਧ ਹੋਣ ਕਾਰਨ ਟਰਾਂਸਫਾਰਮਰ ਤੋਂ ਫੇਸ ਉੱਡ ਜਾਂਦੇ ਹਨ ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਗਰਮੀ ਦੇ ਮੌਸਮ ਵਿੱਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ , ਉਹਨਾਂ ਕਿਹਾ ਕਿ ਇਹਨਾਂ ਸਾਰੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਵਿਭਾਗ ਨਾਲ ਮੀਟਿੰਗ ਕੀਤੀ ਗਈ ਹੈ ਕਿ ਬਿਜਲੀ ਸਬੰਧੀ ਕੋਈ ਵੀ ਸਮੱਸਿਆ ਹੈ ਤਾਂ ਉਸਨੂੰ ਪਹਿਲ ਦੇ ਅਧਾਰ ਤੇ ਹੱਲ ਕਰਦੇ ਹੋਏ ਦੂਰ ਕੀਤਾ ਜਾਵੇ ਤਾਂ ਜੋ ਹਲਕਾ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ । ਇਸ ਸਬੰਧੀ ਹੋਰ ਗੱਲਬਾਤ ਕਰਦਿਆਂ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਬਿਜਲੀ ਵਿਭਾਗ ਕੋਲ ਟਰਾਂਸਫਾਰਮਰ , ਬਿਜਲੀ ਦੀਆਂ ਤਾਰਾਂ ਅਤੇ ਹੋਰ ਜਰੂਰੀ ਸਮਾਨ ਦੀ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ, ਹਰ ਇਲਾਕੇ ਵਿੱਚ ਜਿੱਥੇ ਵੀ ਜਿਸ ਚੀਜ਼ ਦੀ ਜਰੂਰਤ ਹੈ ਉਸ ਨੂੰ ਤੁਰੰਤ ਹੀ ਬਦਲ ਦਿੱਤਾ ਜਾਵੇਗਾ, ਤਾਂ ਜੋ ਇਲਾਕਾ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ । ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਹੋਰ ਵੀ ਹਾਜ਼ਰ ਸਨ।

Powered by Froala Editor

Meeting With Director Of Electricity Board And Other Senior Officials By Mla Grewal


Recommended Posts