ਚੰਡੀਗੜ੍ਹ, 10 ਜੂਨ:


ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋ ">

ਗੁਲਾਬ ਸਿੱਧੂ ਦੇ ਘਰ ਗੋਲੀਬਾਰੀ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ    ਕੈਨੇਡਾ 'ਚ ਬਿਸ਼ਨੋਈ ਗਰੋਹ ਨੂੰ ਲੈ ਕੇ ਵਿਵਾਦ, Mp ਬਰੈਡ ਵਿਸ ਨੇ ਕੀਤੀ ਡਿਪੋਰਟੇਸ਼ਨ ਦੀ ਮੰਗ    ਕੰਦੋਵਾਲੀ ’ਚ ਪੁਲੀਸ ਐਨਕਾਊਂਟਰ: Asi ’ਤੇ ਗੋਲੀ ਚਲਾਉਣ ਵਾਲਾ 19 ਸਾਲਾ ਕਰਨਬੀਰ ਸਿੰਘ ਢੇਰ    Sergio Gor ਦੀ ਸ੍ਰੀ ਦਰਬਾਰ ਸਾਹਿਬ ਫੇਰੀ ਤੋਂ ਪਹਿਲਾਂ ਦਲ ਖ਼ਾਲਸਾ ਦਾ ਪੱਤਰ, ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ    Un ’ਚ ਸ਼ਾਹਬਾਜ਼ ਸ਼ਰੀਫ਼ ਦੀ ਭਾਰਤ ਨੂੰ ਧਮਕੀ, ਕਿਹਾ- ਸਿੰਧੂ ਨਦੀ ਦਾ ਪਾਣੀ ਰੋਕਿਆ ਤਾਂ ਜੰਗ ਮੰਨਾਂਗੇ    ਕੈਪਟਨ ਅਮਰਿੰਦਰ ਸਿੰਘ ਬੋਲੇ- ਭਾਜਪਾ ਨੂੰ ਪੰਜਾਬ ਬਾਰੇ ਰਾਏ ਦੇਣਾ ਪਾਰਟੀ ਛੱਡਣ ਦਾ ਸੰਕੇਤ ਨਹੀਂ    ਖਹਿਰਾ ਦੀਆਂ ਟਿੱਪਣੀਆਂ ’ਤੇ ‘ਆਪ’ ਮਹਿਲਾ ਵਿੰਗ ਭੜਕਿਆ, ਡਾ. ਅਮਨਦੀਪ ਕੌਰ ਅਰੋੜਾ ਨੇ ਮੰਗਿਆ ਜਵਾਬ    Gmada ਦੇ 15 ਹਜ਼ਾਰ ਕਰੋੜ ਦੇ ਕਰਜ਼ੇ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ    Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ   
ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ
June 10, 2024
Jalandhar-West-By-election-On-Ju

Daily Dharaledar Bureau / Jalandhar

ਚੰਡੀਗੜ੍ਹ, 10 ਜੂਨ: 


ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। 


ਸਿਬਿਨ ਸੀ ਨੇ ਦੱਸਿਆ ਕਿ 14 ਜੂਨ 

(ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ  24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ। 

ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। 


ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਜਲੰਧਰ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਤੱਕ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ 34-ਜਲੰਧਰ ਪੱਛਮੀ (ਐਸ.ਸੀ) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।

-------

Powered by Froala Editor

Jalandhar West By election On July 10 Sibin C


Recommended Posts