ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ   
ਡੀਸੀ ਦਫਤਰ ਦੇ ਬਾਹਰ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ
June 11, 2024
Farmer-Organizations-Staged-A-Dh

Daily Dharaledar Bureau / Ludhiana

ਸਮਰਾਲੇ ਅਧੀਨ ਘੁੰਗਰਾਲੀ ਰਾਜਪੂਤਾਂ ਪਿੰਡ 'ਚ ਲੱਗ ਰਹੀਆਂ ਗੈਸ ਫੈਕਟਰੀਆਂ ਦਾ ਵਿਰੋਧ ਕਰਦੇ ਹੋਏ ਵੱਖ-ਵੱਖ ਕਿਸਾਨ ਜਥੇਬੰਦੀਆਂ ਲਾਮਬੰਦ ਹੋ ਚੁੱਕੀਆਂ ਹਨ। ਇਨ੍ਹਾਂ ਫੈਕਟਰੀਆਂ ਦਾ ਵਿਰੋਧ ਕਰਦੇ ਹੋਏ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਵੱਡੀ ਗਿਣਤੀ 'ਚ ਇਕੱਤਰ ਹੋ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਦੀ ਮੰਗ ਸੀ ਕਿ ਇਨ੍ਹਾਂ ਫੈਕਟਰੀਆਂ ਦੇ ਲੱਗਣ ਕਾਰਨ ਆਸ-ਪਾਸ ਦੀ ਮਿੱਟੀ, ਹਵਾ ਤੇ ਪਾਣੀ ਪੂਰੀ ਤਰ੍ਹਾਂ ਨਾਲ ਦੂਸ਼ਿਤ ਹੋ ਰਿਹਾ ਹੈ ਜਿਸ ਦਾ ਪਿੰਡ ਵਾਸੀਆਂ ਨੂੰ ਭਾਰੀ ਨੁਕਸਾਨ ਉਠਾਉਣਾ ਪੈ ਰਿਹਾ ਹੈ।ਕਿਸਾਨ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦਿਆਂ ਤੁਰੰਤ ਪ੍ਰਭਾਵ ਨਾਲ ਇਨ੍ਹਾਂ ਫੈਕਟਰੀਆਂ ਦੇ ਨਿਰਮਾਣ ਉੱਪਰ ਰੋਕ ਤੇ ਚੱਲ ਰਹੀਆਂ ਫੈਕਟਰੀਆਂ ਨੂੰ ਬੰਦ ਕਰਨ ਦੀ ਮੰਗ ਕੀਤੀ। ਕਿਸਾਨਾਂ ਮੁਤਾਬਕ ਲੰਬੇ ਸਮੇਂ ਤੋਂ ਸੰਘਰਸ਼ ਦੇ ਬਾਵਜੂਦ ਪ੍ਰਸ਼ਾਸਨ ਤੇ ਸਰਕਾਰ ਇਸ ਅਹਿਮ ਮਾਮਲੇ 'ਚ ਕੋਈ ਕਦਮ ਨਹੀਂ ਚੁੱਕ ਰਹੇ।

ਉਨ੍ਹਾਂ ਮੰਗ ਕੀਤੀ ਕਿ ਫਾਰਮ ਗੈਸ ਪ੍ਰਾਈਵੇਟ ਲਿਮਿਟਡ ਫੈਕਟਰੀ ਘੁੰਗਰਾਲੀ ਰਾਜਪੂਤਾਂ ਨੂੰ ਤੁਰੰਤ ਤਾਲਾ ਲਗਾਇਆ ਜਾਵੇ ਕਿਉਂਕਿ ਇਹ ਗੈਸ ਫੈਕਟਰੀ ਆਬਾਦੀ ਅਤੇ ਸਕੂਲਾਂ ਦੇ ਕਾਫੀ ਨਜ਼ਦੀਕ ਹੈ। ਬੱਚੇ ਤੇ ਪਿੰਡ ਵਾਲਿਆਂ ਨੂੰ ਹਮੇਸ਼ਾ ਗੰਧੀ ਜ਼ਹਿਰੀਲੀ ਬਦਬੂਦਾਰ ਗੈਸ 'ਚ ਜਿਉਣਾ ਪੈ ਰਿਹਾ ਹੈ। ਜ਼ਹਿਰੀਲੀ ਗੈਸ ਦੇ ਪ੍ਰਭਾਵ ਨਾਲ ਇਲਾਕੇ 'ਚ ਕੈਂਸਰ ਤੇ ਕਾਲਾ ਪੀਲੀਆ ਤੇ ਹੋਰ ਗੰਭੀਰ ਬਿਮਾਰੀਆਂ ਤੇਜ਼ੀ ਨਾਲ ਫੈਲ ਰਹੀਆਂ ਹਨ। ਇਸ ਮੌਕੇ ਜਥੇਬੰਦੀ ਦੇ ਆਗੂ ਕੈਪਟਨ ਹਰਜਿੰਦਰ ਸਿੰਘ ਮਾਸਟਰ ਗੁਰਬੰਤ ਸਿੰਘ ਭਿੰਦਰ ਸਿੰਘ ਰੁੜਕੀ ਮਨਿੰਦਰ ਸਿੰਘ ਜਸਵੀਰ ਸਿੰਘ ਮਲਕੀਤ ਸਿੰਘ ਜਗਤਾਰ ਸਿੰਘ ਸੁਦਾਗਰ ਸਿੰਘ ਵਡਾਲੀ ਰਘਵੀਰ ਸਿੰਘ ਬੈਨੀਪਾਲ ਸਵਰਨ ਸਿੰਘ ਚਾਹੜ ਰਣਜੀਤ ਸਿੰਘ ਦਸਮੇਸ਼ ਕਿਸਾਨ ਯੂਨੀਅਨ ਕਰਮਜੀਤ ਖੰਨਾ ਰੁਪਿੰਦਰ ਸਿੰਘ ਭੱਟੀਆਂ ਸੁਰਿੰਦਰ ਸ਼ਰਮਾ ਗੁਰਚਰਨ ਸਿੰਘ ਡਾਕਟਰ ਪਲਵਿੰਦਰ ਸਿੰਘ ਮਜ਼ਦੂਰ ਆਗੂ ਹਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਹਿੱਸਾ ਲਿਆ।






Powered by Froala Editor

Farmer Organizations Staged A Dharna Outside The Dc Office


Recommended Posts