ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਬਿਜਲੀ ਸਬੰਧੀ ਸਮੱਸਿਆਵਾਂ ਦਾ ਤੁਰੰਤ ਕੀਤਾ ਜਾਵੇ ਨਿਪਟਾਰਾ - ਵਿਧਾਇਕ ਬੱਗਾ
June 11, 2024
Electricity-Problems-Should-Be-R

ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Daily Dharaledar Bureau / Ludhiana

ਲੁਧਿਆਣਾ, 11 ਜੂਨ (000) - ਮੌਜੂਦਾ ਗਰਮੀ ਦੇ ਮੌਸਮ ਦੌਰਾਨ ਹਲਕੇ ਦੇ ਵਸਨੀਕਾਂ ਨੂੰ ਬਿਜਲੀ ਸਬੰਧੀ ਸਮੱਸਿਆ ਤੋਂ ਨਿਜਾਤ ਦਿਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗੁਵਾਈ ਵਿੱਚ ਬਿਜਲੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਵਿਭਾਗ ਦੇ ਐਸ.ਸੀ. ਸੁਰਜੀਤ ਸਿੰਘ ਤੋਂ ਇਲਾਵਾ ਐਕਸੀਅਨ, ਜੇ.ਈ., ਐਸ.ਡੀ.ਓਜ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਬੱਗਾ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬਿਜਲੀ, ਪਾਣੀ, ਸਵੱਛ ਵਾਤਾਵਰਣ ਤੋਂ ਇਲਾਵਾ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਅੱਤ ਦੀ ਗਰਮੀ ਪੈ ਰਹੀ ਹੈ ਅਤੇ ਵੱਖ-ਵੱਖ ਇਲਾਕਿਆਂ ਵਿੱਚੋਂ ਬਿਜਲੀ ਸਮੱਸਿਆ ਬਾਰੇ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਹਲਕੇ ਦੇ ਵਸਨੀਕਾਂ ਨੂੰ ਬਿਜਲੀ ਸਬੰਧੀ ਕੋਈ ਵੀ ਪਰੇਸ਼ਾਨੀ ਨਾ ਆਵੇ ਅਤੇ ਇਨ੍ਹਾਂ ਕਾਰਜਾਂ ਵਿੱਚ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਵਾਧੂ ਲੋਡ ਕਾਰਨ ਜੇਕਰ ਇਲਾਕੇ ਅੰਦਰ ਹੋਰ ਟਰਾਂਸਫਾਰਮ ਲਾਉਣ ਦੀ ਲੋੜ ਹੈ ਤਾਂ ਤੁਰੰਤ ਲਾਏ ਜਾਣ ਜਾਂ ਲੋਡ ਵੀ ਵਧਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਜਿੱਥੇ ਤਾਰਾਂ ਦੀ ਸਥਿਤੀ ਨਾਜੁਕ ਹੈ ਉਹਨਾਂ ਨੂੰ ਵੀ ਬਦਲਿਆ ਜਾਵੇ। ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਵਿਧਾਇਕ ਬੱਗਾ ਨੂੰ ਭਰੋਸਾ ਦਿੱਤਾ ਗਿਆ ਕਿ ਇਹ ਕੰਮ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਮੁਕੰਮਲ ਕਰ ਲਏ ਜਾਣਗੇ ਅਤੇ ਵਸਨੀਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇਗਾ।

ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਬਿਜਲੀ ਵਿਭਾਗ ਕੋਲ ਟਰਾਂਸਫਾਰਮਰ, ਬਿਜਲੀ ਦੀਆਂ ਤਾਰਾਂ ਅਤੇ ਹੋਰ ਜਰੂਰੀ ਸਮਾਨ ਦੀ ਕੋਈ ਘਾਟ ਨਹੀਂ ਹੈ, ਹਰ ਇਲਾਕੇ ਵਿੱਚ ਲੋੜੀਂਦੀਆਂ ਸਹੂਲਤਾਂ ਤੁਰੰਤ ਮੁਹੱਈਆ ਕਰਵਾਈਆਂ ਜਾਣਗੀਆਂ।

Powered by Froala Editor

Electricity Problems Should Be Resolved Immediately Mla Baga


Recommended Posts