Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ    ਚੰਡੀਗੜ੍ਹ ’ਚ ਹੈੱਡ ਕਾਂਸਟੇਬਲ ਦਾ ਘਰ ’ਚ ਗੋਲੀਆਂ ਮਾਰ ਕੇ ਕਤਲ, ਪੁੱਤਰ ਹਿਰਾਸਤ ’ਚ    Gmada ਦੇ 6,400 ਕਰੋੜ ਦੇ ਫੰਡਾਂ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਪੂਰਵਕ ਜਵਾਬ    ਪੰਜਾਬ ਭਾਜਪਾ ਦਫ਼ਤਰ ਗ੍ਰਨੇਡ ਹਮਲਾ: Nia ਨੇ ਸੰਭਾਲੀ ਜਾਂਚ, ਕੇਸ ਵਿਸ਼ੇਸ਼ ਅਦਾਲਤ ’ਚ ਤਬਦੀਲ    ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਮਿਲਿਆ: ਕੈਪਟਨ ਅਮਰਿੰਦਰ, ਕਾਂਗਰਸ ’ਚ ਵਾਪਸੀ ਤੋਂ ਵੀ ਕੀਤਾ ਇਨਕਾਰ    Gmada ਮਾਮਲੇ ’ਚ Ed ਦਾ ਵੱਡਾ ਦਾਅਵਾ: ਰਿਜ਼ਰਵ ਕੀਮਤਾਂ ਘਟਾ ਕੇ ਸਰਕਾਰੀ ਖਜ਼ਾਨੇ ਨੂੰ ₹10 ਹਜ਼ਾਰ ਕਰੋੜ ਦੇ ਨੁਕਸਾਨ ਦਾ ਖਦਸ਼ਾ    ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ   
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਲੁਧਿਆਣਾ 'ਚ ਵਗਦੀਆਂ ਨਹਿਰਾਂ/ਦਰਿਆ/ਚੋਆਂ ਆਦਿ 'ਚ ਨਹਾਉਣ 'ਤੇ ਪਾਬੰਦੀ ਹੁਕਮ ਜਾਰੀ
June 12, 2024
The-District-Magistrate-Has-Issu

Daily Dharaledar Bureau / Ludhiana

ਲੁਧਿਆਣਾ, 12 ਜੂਨ - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ, ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਵਗਦੀਆਂ ਨਹਿਰਾਂ/ਦਰਿਆਵਾਂ/ਚੋਆਂ ਆਦਿ ਵਿੱਚ ਨਹਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ।


ਜ਼ਿਲ੍ਹਾ ਮੈਜਿਸਟ੍ਰੇਟ ਸਾਹਨੀ ਨੇ ਆਪਣੇ ਹੁਕਮਾਂ ਵਿੱਚ ਦੱਸਿਆ ਕਿ ਗਰਮੀ ਦਾ ਮੌਸਮ ਹੋਣ ਕਾਰਨ ਬੱਚਿਆਂ/ਨੌਜਵਾਨਾਂ ਵੱਲੋਂ ਅਕਸਰ ਗਰਮੀ ਤੋਂ ਰਾਹਤ ਪਾਉਣ ਲਈ ਕਾਫੀ ਮਾਤਰਾ ਵਿੱਚ ਨਹਿਰਾਂ/ਦਰਿਆਵਾਂ/ਚੋਆਂ ਆਦਿ ਵਿੱਚ ਨਹਾਉਣ ਦਾ ਯਤਨ ਕੀਤਾ ਜਾਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਮੌਸਮ ਦੌਰਾਨ ਅਕਸਰ ਨਹਿਰਾਂ/ਦਰਿਆਵਾਂ ਵਿੱਚ ਪਾਣੀ ਕਾਫ਼ੀ ਤੇਜ਼ ਗਤੀ ਨਾਲ ਵਹਿੰਦਾ ਹੈ ਅਤੇ ਤੇਜ਼ ਵਹਾਅ ਕਾਰਨ ਜਾਨ ਅਤੇ ਮਾਲ ਦਾ ਨੁਕਸਾਨ ਹੋਣ ਦਾ ਖ਼ਦਸਾ ਬਣਿਆ ਰਹਿੰਦਾ ਹੈ। ਇਸ ਲਈ ਅਮਨ/ਕਾਨੂੰਨ ਕਾਇਮ ਰੱਖਣ ਅਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਢੁੱਕਵੇਂ ਕਦਮ ਚੁੱਕਣੇ ਲਾਜ਼ਮੀ ਹਨ।


ਉਨ੍ਹਾਂ ਨਹਿਰੀ ਵਿਭਾਗ ਵੀ ਨਿਰਦੇਸ਼ ਜਾਰੀ ਕੀਤੇ ਕਿ ਨਹਿਰਾਂ/ਦਰਿਆਵਾਂ/ਚੋਆਂ ਆਦਿ 'ਤੇ ਗਸ਼ਤ ਲਗਾਈ ਜਾਵੇ ਅਤੇ ਆਮ ਜਨਤਾ ਨੂੰ ਪਾਬੰਦੀ ਹੁਕਮਾਂ ਬਾਰੇ ਜਾਣੂ ਕਰਵਾਕੇ ਨਹਿਰਾਂ/ਦਰਿਆਵਾਂ ਵਿੱਚ ਨਹਾਉਣ ਤੋਂ ਰੋਕਿਆ ਜਾਵੇ।


ਉਨ੍ਹਾਂ ਆਪਣੇ ਹੁਕਮਾਂ ਵਿੱਚ ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਸਬੰਧਤ ਥਾਣਾ ਮੁਖੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਨਹਿਰਾਂ/ਦਰਿਆਵਾਂ/ਚੋਆਂ ਆਦਿ 'ਤੇ ਗਸ਼ਤ ਕਰਵਾਉਣ ਅਤੇ ਉਕਤ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਹ ਹੁਕਮ 10 ਜੂਨ, 2024 ਤੋਂ ਲਾਗੂ ਕੀਤੇ ਗਏ ਹਨ।


Powered by Froala Editor

The District Magistrate Has Issued An Order Banning Bathing In Canals rivers rivers Etc Flowing In Ludhiana


Recommended Posts