ਖੇਡਾਂ ਵਤਨ ਪੰਜਾਬ ਦੀਆਂ ਦੀ ਮਸ਼ਾਲ ਪਟਿਆਲਾ ਪਹੁੰਚੀ, ਡਾ. ਬਲਬੀਰ ਸਿੰਘ ਵੱਲੋਂ ਸ਼ਾਨਦਾਰ ਸਵਾਗਤ    “ਆਓ ਪੰਜਾਬ ਨੂੰ ਜ਼ੀਰੋ-ਬਲੈਕ ਧੂਆ ਅਤੇ ਸਭ ਤੋਂ ਸਾਫ਼ ਪਾਣੀ ਵਾਲਾ ਸੂਬਾ ਬਣਾਈਏ, ਦਾ ਸੰਕਲਪ    ਪਟਿਆਲਾ ’ਚ ਆਜ਼ਾਦੀ ਦਿਹਾੜੇ ਦੀ ਫੁੱਲ ਡਰੈਸ ਰਿਹਰਸਲ, 15 ਅਗਸਤ ਨੂੰ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਤਿਰੰਗਾ    ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਗੋਸ਼ਟੀ ਲਗਾਈ*    ਸਫਾਈ ਕਰਮਚਾਰੀਆਂ ਦੀ ਤਨਖਾਹ ’ਚ 10 ਤੋਂ 20 ਹਜ਼ਾਰ ਰੁਪਏ ਤੱਕ ਵਾਧਾ, ਚੰਦਨ ਗਰੇਵਾਲ ਨੇ ਦਿੱਤੀ ਵਧਾਈ    Da ਮਾਮਲੇ ਦੀ ਸੁਣਵਾਈ ਕਰਨ ਵਾਲੇ ਜਸਟਿਸ ਮਿਸ਼ਰਾ ਹੁਣ ਸੰਭਾਲਣਗੇ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ    ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.    
ਆਬਕਾਰੀ ਵਿਭਾਗ ਨੇ 14011 ਲੀਟਰ ਨਜਾਇਜ਼ ਸ਼ਰਾਬ ਅਤੇ 3450 ਲੀਟਰ ਈਐਨਏ ਜ਼ਬਤ, 16.8 ਲੱਖ ਲੀਟਰ ਲਾਹਣ ਨਸ਼ਟ ਕੀਤੀ
June 12, 2024
-Excise-Department-Seized-14011-

ਚੀਮਾ ਵੱਲੋਂ ਮੀਥੇਨੌਲ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਮਜ਼ਬੂਤ ਢਾਂਚੇ 'ਤੇ ਜ਼ੋਰ, ਆਬਕਾਰੀ ਵਿਭਾਗ ਨੂੰ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣ ਲਈ ਕਿਹਾ

ਪਿਛਲੇ ਦੋ ਮਹੀਨਿਆਂ ਦੌਰਾਨ ਵਿਭਾਗ ਦੀਆਂ ਲਾਗੂਕਰਨ ਗਤੀਵਿਧੀਆਂ ਦੀ ਸਮੀਖਿਆ ਕੀਤੀ

Daily Dharaledar Bureau / Chandigarh

ਚੰਡੀਗੜ੍ਹ, 12 ਜੂਨ


ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੂੰ ਨਿਰਦੇਸ਼ ਦਿੱਤੇ ਕਿ ਮੈਥਨੌਲ ਦੀ ਅੰਤਰਰਾਜੀ ਆਵਾਜਾਈ ਦੀ ਨਿਗਰਾਨੀ ਕਰਨ ਲਈ ਇੱਕ ਮਜਬੂਤ ਢਾਂਚਾ ਬਣਾਉਣ ਦਾ ਮੁੱਦਾ ਕੇਂਦਰ ਸਰਕਾਰ ਦੇ ਸਬੰਧਤ ਵਿਭਾਗਾਂ ਨਾਲ ਉਠਾਉਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਇਸ ਰਸਾਇਣ ਦੀ ਜ਼ਹਰੀਲੀ ਸ਼ਰਾਬ ਬਨਾਉਣ ਲਈ ਕੀਤੀ ਜਾਣ ਵਾਲੀ ਦੁਰਵਰਤੋਂ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ।


ਅਪਰੈਲ ਅਤੇ ਮਈ ਮਹੀਨਿਆਂ ਲਈ ਆਬਕਾਰੀ ਵਿਭਾਗ ਦੀਆਂ ਇਨਫੋਰਸਮੈਂਟ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਕਿਹਾ ਕਿ ਉਹ ਕੇਂਦਰ ਸਰਕਾਰ ਤੋਂ ਮੀਥੇਨੌਲ ਦੀ ਵਿਕਰੀ ਅਤੇ ਗਤੀਵਿਧੀ, ਖਾਸਤੌਰ 'ਤੇ ਇਸ ਕੈਮੀਕਲ ਦੀ ਆਨਲਾਈਨ ਵਿਕਰੀ ‘ਤੇ ਨਜ਼ਰ ਰੱਖਣ ਲਈ ਇੱਕ ਮਜ਼ਬੂਤ ਇਨਫੋਰਸਮੈਂਟ ਤੰਤਰ ਬਣਾਉਣ ਦੀ ਮੰਗ ਕਰਨ। । ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਗੈਰ-ਕਾਨੂੰਨੀ ਅਲਕੋਹਲ ਦੇ ਉਤਪਾਦਨ ਲਈ ਮੀਥੇਨੌਲ ਦੀ ਦੁਰਵਰਤੋਂ ਨੂੰ ਰੋਕਣ ਲਈ ਮਹੱਤਵਪੂਰਨ ਹੈ, ਜਿਸ ਨਾਲ ‘ਹੂਚ ਦੁਖਾਂਤਾਂ’ ਨੂੰ ਰੋਕਿਆ ਜਾ ਸਕਦਾ ਹੈ।


ਇਸ ਤੋਂ ਪਹਿਲਾਂ, ਅਪ੍ਰੈਲ ਅਤੇ ਮਈ 2024 ਦੌਰਾਨ ਵਿਭਾਗ ਦੀਆਂ ਇਨਫੋਰਸਮੈਂਟ ਗਤੀਵਿਧੀਆਂ ਦਾ ਵੇਰਵਾ ਦਿੰਦੇ ਹੋਏ, ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਇਸ ਸਮੇਂ ਦੌਰਾਨ ਆਬਕਾਰੀ ਵਿਭਾਗ ਵੱਲੋਂ ਕੀਤੀਆਂ ਗਈਆਂ ਇਨਫੋਰਸਮੈਂਟ ਕਾਰਵਾਈਆਂ ਸਦਕਾ ਕਰੀਬ 869 ਐਫ.ਆਈ.ਆਰ ਦਰਜ ਕਰਕੇ 721 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ, 14011 ਲੀਟਰ ਨਾਜਾਇਜ਼ ਸ਼ਰਾਬ ਅਤੇ 3450 ਲੀਟਰ ਈ.ਐਨ.ਏ ਬਰਾਮਦ ਕੀਤੀ ਗਈ ਹੈ, 1679907 ਲੀਟਰ ਲਾਹਨ ਬਰਾਮਦ ਅਤੇ ਨਸ਼ਟ ਕੀਤੀ ਗਈ ਅਤੇ ਪੀਐਮਐਲ/ਆਈਐਮਐਫਐਲ/ਬੀਅਰ ਦੀਆਂ 96476 ਬੋਤਲਾਂ ਜ਼ਬਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀਆਂ ਟੀਮਾਂ ਵੱਲੋਂ ਸ਼ਰਾਬ ਦੀ ਤਸਕਰੀ, ਈ.ਐਨ.ਏ ਦੀ ਤਸਕਰੀ ਅਤੇ ਆਬਕਾਰੀ ਨਾਲ ਸਬੰਧਤ ਹੋਰ ਜੁਰਮਾਂ ਵਿਰੁੱਧ ਤਿੱਖੀ ਕਾਰਵਾਈ ਕੀਤੀ ਜਾ ਰਹੀ ਹੈ।


ਆਬਕਾਰੀ ਤੇ ਕਰ ਮੰਤਰੀ ਸ. ਚੀਮਾ ਨੇ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਜ਼ੋਨਲ ਅਤੇ ਜ਼ਿਲ੍ਹਾ ਪੱਧਰ 'ਤੇ ਅਧਿਕਾਰੀਆਂ ਨੂੰ ਆਪਣੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਦੀ ਕਿਸੇ ਵੀ ਸੰਭਾਵਨਾ ਨੂੰ ਮੁੱਢੋਂ ਖ਼ਤਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇ।

Powered by Froala Editor

Excise Department Seized 14011 Litres Of Illicit Liquor And 3450 Litres Ena Destroyed 16 8 Lakh Litres Of Lahan


Recommended Posts