Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ   
ਸਪੀਕਰ ਸੰਧਵਾਂ ਨੇ ਮਹਾਨ ਕੋਸ਼ ਨੂੰ ਸੋਧ ਕੇ ਮੁੜ ਪ੍ਰਕਾਸ਼ਿਤ ਕਰਨ ਸਬੰਧੀ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਚਾਰ-ਚਰਚਾ
June 13, 2024
Speaker-Sandhavan-Held-A-Discuss

ਕਿਹਾ, ਗੁਰਬਾਣੀ ਦੀ ਸਰਬ-ਉੱਚਤਾ ਕਾਇਮ ਰੱਖਣ ਅਤੇ ਅਗਲੀਆਂ ਨਸਲਾਂ ਦੇ ਭਰਮ-ਭੁਲੇਖੇ ਦੂਰ ਕਰਨ ਲਈ ਇਹ ਕਾਰਜ ਬੇਹੱਦ ਜ਼ਰੂਰੀ

Daily Dharaledar Bureau / Chandigarh


ਚੰਡੀਗੜ੍ਹ, 13 ਜੂਨ:


ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਗੁਰਸ਼ਬਦ ਰਤਨਾਕਾਰ ਮਹਾਨ ਕੋਸ਼ ਦੀਆਂ ਗ਼ਲਤੀਆਂ ਨੂੰ ਮੁੜ ਸੋਧ ਕੇ ਪ੍ਰਕਾਸ਼ਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ।


ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਚਰਚਾ ਉਪਰੰਤ ਸ. ਸੰਧਵਾਂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੇ ਗਏ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਦੇ ਸੰਸਕਰਨਾਂ ਨੂੰ ਰੱਦ ਕਰਾਉਣ ਲਈ ਯੋਗ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਗਠਿਤ ਕਮੇਟੀ ਮੈਂਬਰਾਂ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਇਹ ਕਾਰਜ ਕੀਤਾ ਜਾਵੇਗਾ।


ਸ. ਸੰਧਵਾਂ ਨੇ ਕਿਹਾ ਕਿ ਗੁਰਬਾਣੀ ਦੀ ਸਰਬ-ਉੱਚਤਾ ਕਾਇਮ ਰੱਖਣ ਅਤੇ ਅਗਲੀਆਂ ਨਸਲਾਂ ਦੇ ਭਰਮ-ਭੁਲੇਖੇ ਦੂਰ ਕਰਨ ਲਈ ਇਹ ਕਾਰਜ ਬੇਹੱਦ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਸਿੱਖਿਆ ਮੰਤਰੀ, ਪੰਜਾਬ, ਸਕੱਤਰ ਉਚੇਰੀ ਸਿੱਖਿਆ ਅਤੇ ਡੀ.ਪੀ.ਆਈ. ਨਾਲ ਵਿਚਾਰ-ਚਰਚਾ ਕਰਕੇ ਇਸ ਸੋਧ ਬਾਰੇ ਇੱਕ ਮੁਸ਼ਤ ਫੈਸਲਾ ਲਿਆ ਜਾਵੇਗਾ।


ਇਸ ਮੌਕੇ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ, ਸ. ਪਦਮਜੀਤ ਸਿੰਘ ਸਿੱਖ ਮਿਸ਼ਨਰੀ ਕਾਲਜ, ਸ. ਜਵਿੰਦਰ ਸਿੰਘ ਸ੍ਰੀ ਖਾਲਸਾ ਪੰਚਾਇਤ,  ਸ. ਕੁਲਜੀਤ ਸਿੰਘ ਸਿੰਘ ਬ੍ਰਦਰਜ਼ ਅੰਮ੍ਰਿਤਸਰ, ਸ੍ਰੀ ਪਿਆਰਾ ਲਾਲ ਗਰਗ ਸੇਵਾ ਮੁਕਤ ਪ੍ਰੋਫੈਸਰ, ਡਾ. ਖੁਸ਼ਹਾਲ ਸਿੰਘ ਜਨਰਲ ਸਕੱਤਰ ਕੇਂਦਰੀ ਸਿੱਖ ਸਭਾ, ਸ੍ਰੀ ਅਮਰਜੀਤ ਸਿੰਘ ਧਵਨ ਅਤੇ ਸ੍ਰੀ ਰਛਪਾਲ ਸਿੰਘ ਆਦਿ ਹਾਜ਼ਰ ਸਨ।

Powered by Froala Editor

Speaker Sandhavan Held A Discussion With The Representatives Of Various Sikh Organizations Regarding The Revision And Re publishing Of Mahan Kosh


Recommended Posts