NOW
ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਪਲਾਸਟਿਕ ਪ੍ਰਦੂਸ਼ਣ ਖ਼ਿਲਾਫ਼ ਇਕਜੁੱਟਤਾ ਦੀ ਮਿਸਾਲ ਪੇਸ਼ ਕੀਤੀ    ਐੱਨ ਡੀ ਆਰ ਐੱਫ ਨੇ ਮਨਾਇਆ "ਵਿਸ਼ਵ ਵਾਤਾਵਰਣ ਦਿਵਸ"    ਲੁਧਿਆਣਾ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਤਿਆਰੀਆਂ ਤੇਜ਼*     ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ    ਖੇਤ ਬਚਾਓ ਅਭਿਆਨ” ਤਹਿਤ ਕੇ.ਵੀ.ਕੇ. ਬਠਿੰਡਾ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਅਤੇ ਕਿਸਾਨ ਗੋਸ਼ਟੀਆਂ ਆਯੋਜਿਤ*    ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ    *ਨਸ਼ਿਆਂ ਦੇ ਹੌਟਸਪਾਟ ਖੇਤਰਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਬਣਾਈਆਂ ਜਾਣਗੀਆਂ ਖੇਡ ਟੀਮਾਂ: ਡੀ.ਸੀ.*    ਏ ਡੀ ਸੀ ਨੇ ਐਸ.ਆਈ.ਆਰ ਦੇ ਰਿਵਾਈਜ਼ਡ ਸ਼ੈਡਿਊਲ ਦੀ ਜਾਣਕਾਰੀ ਸਾਂਝੀ ਕੀਤੀ    ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤਸਰ ਵਿਖੇ 11 ਜੂਨ ਨੂੰ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਜਾਵੇਗਾ    ਲੁਧਿਆਣਾ ਵਾਸੀਆਂ ਲਈ ਵੱਡੀ ਸੌਗਾਤ: 38 ਲੱਖ ਦੀ ਲਾਗਤ ਨਾਲ ਬਣੀ ਨਵੀਂ ਸਬ ਤਹਿਸੀਲ ਲੋਕਾਂ ਨੂੰ ਸਮਰਪਿਤ   
ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
June 20, 2024 09:52:14
Gurmeet-Singh-Khudian-Handed-Ove

ਖੇਤੀਬਾੜੀ ਮੰਤਰੀ ਨੇ ਨਵ-ਨਿਯਕਤ ਸਟਾਫ਼ ਨੂੰ ਪੂਰੀ ਇਮਾਨਦਾਰੀ ਦੀ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਆ

Daily Dharaledar Bureau / Chandigarh

ਚੰਡੀਗੜ੍ਹ, 20 ਜੂਨ:


ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਅਤੇ ਮੱਛੀ ਪਾਲਣ ਵਿਭਾਗ ਵਿੱਚ ਨਵੇਂ ਭਰਤੀ ਹੋਏ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ।


ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਤਿੰਨ ਲੈਬ ਟੈਕਨੀਸ਼ੀਅਨਾਂ ਅਤੇ ਦੋ ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਇਨ੍ਹਾਂ ਦੋਵਾਂ ਕਲਰਕਾਂ ਨੂੰ ਤਰਸ ਦੇ ਆਧਾਰ ’ਤੇ ਭਰਤੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੱਛੀ ਪਾਲਣ ਵਿਭਾਗ ਵਿੱਚ ਇੱਕ ਜੂਨੀਅਰ ਸਕੇਲ ਸਟੈਨੋਗ੍ਰਾਫਰ ਅਤੇ ਦੋ ਸਟੈਨੋ ਟਾਈਪਿਸਟਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ ਹਨ।


ਸ. ਗੁਰਮੀਤ ਸਿੰਘ ਖੁੱਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਕਿਹਾ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਨੀਤੀ ਵਿੱਚ ਇਮਾਨਦਾਰੀ, ਕਾਰਜਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਪ੍ਰਮੁੱਖ ਤਰਜੀਹ ਦਿੱਤੀ ਗਈ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।


ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 42,000 ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਇਸ ਮੌਕੇ ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ, ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਬ੍ਰਿਜ ਭੂਸ਼ਣ ਗੋਇਲ ਤੇ ਸਤਿੰਦਰ ਕੌਰ, ਡਿਪਟੀ ਡਾਇਰੈਕਟਰ ਖੇਤੀਬਾੜੀ ਗੁਰਮੇਲ ਸਿੰਘ ਤੋਂ ਇਲਾਵਾ ਇਨ੍ਹਾਂ ਦੋਵਾਂ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Gurmeet Singh Khudian Handed Over Appointment Letters To Eight Youths

Related News