Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਡਿਪਟੀ ਕਮਿਸ਼ਨਰ ਵੱਲੋਂ ਪਟਵਾਰਖਾਨੇ ਦਾ ਅਚਾਨਕ ਦੌਰਾ
June 20, 2024
A-Surprise-Visit-To-Patwarkhane-

ਜੇਕਰ ਕੋਈ ਕੁਤਾਹੀ ਪਾਈ ਗਈ ਤਾਂ ਹੋਵੇਗੀ ਸਖਤ ਕਾਰਵਾਈ -ਡਾ ਸੇਨੂ ਦੁੱਗਲ

Daily Dharaledar Bureau / Fazilka

ਫਾਜ਼ਿਲਕਾ, 20 ਜੂਨ 

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਕੀਤੀਆਂ ਹਦਾਇਤਾਂ ਦੇ ਮੱਦੇਨਜਰ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅੱਜ ਅਚਾਨਕ ਜ਼ਿਲ੍ਹਾ ਸਦਰ ਮੁਕਾਮ ਤੇ ਸਥਿਤ ਪਟਵਾਰਖਾਨੇ ਦਾ ਦੌਰਾ ਕੀਤਾ ਅਤੇ ਪਟਵਾਰੀਆਂ ਦੇ ਕੰਮਕਾਜ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਨੇ ਇੱਥੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ।

 ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਪਟਵਾਰੀ 10 ਤੋਂ 12 ਵਜੇ ਤੱਕ ਹਰ ਹਾਲਤ ਵਿੱਚ ਆਪਣੇ ਦਫਤਰ ਵਿੱਚ ਹਾਜ਼ਰ ਰਹਿਣਗੇ ਅਤੇ ਇਸ ਸਮੇਂ ਦੌਰਾਨ ਕੋਈ ਵੀ ਫੀਲਡ ਵਿਜਿਟ ਤੇ ਨਹੀਂ ਜਾਵੇਗਾ। ਉਹਨਾਂ ਨੇ ਇਹ ਵੀ ਹਦਾਇਤ ਕੀਤੀ ਕਿ ਸਾਰੇ  ਪਟਵਾਰੀ ਅਤੇ ਕਾਨੂੰਗੋ ਸਰਕਾਰ ਵੱਲੋਂ ਨਿਰਮਿਤ ਪਟਵਾਰਖਾਨੇ ਵਿੱਚ ਹੀ ਆਪਣਾ ਦਫਤਰ ਲਗਾਉਣਗੇ ਅਤੇ ਕਿਸੇ ਪ੍ਰਾਈਵੇਟ ਇਮਾਰਤ ਵਿੱਚ ਆਪਣਾ ਦਫ਼ਤਰ ਨਹੀਂ ਲਗਾਉਣਗੇ। ਉਹਨਾਂ ਨੇ ਹਦਾਇਤ ਕੀਤੀ ਕਿ ਜੇਕਰ ਕੋਈ ਪਟਵਾਰੀ ਸਰਕਾਰੀ ਕੰਮ ਕਰਨ ਵਿੱਚ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਸਖਤ ਵਿਭਾਗੀ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਪਟਵਾਰੀ ਆਪਣੇ ਦਫ਼ਤਰ ਵਿਚ ਆਉਣ ਵਾਲੇ ਲੋਕਾਂ ਦਾ ਰਿਕਾਰਡ ਰੱਖਣਗੇ। ਉਨ੍ਹਾਂ ਨੇ ਕਿਹਾ ਕਿ ਦਫ਼ਤਰ ਵਿਚ ਲੋਕਾਂ ਦੀ ਖੱਜਲ ਖੁਆਰੀ ਬਰਦਾਸਤ ਨਹੀਂ ਕੀਤੀ ਜਾਵੇਗੀ। 

 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਦਫਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜੋ ਕੋਈ ਵੀ ਜਨ ਸੇਵਾ ਵਿੱਚ ਕੁਤਾਹੀ ਕਰਦਾ ਪਾਇਆ ਗਿਆ ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨਾਂ ਦੇ ਨਾਲ ਜ਼ਿਲ੍ਹਾ ਮਾਲ ਅਫਸਰ ਸੰਦੀਪ ਕੁਮਾਰ ਵੀ ਹਾਜ਼ਰ ਸਨ।

Powered by Froala Editor

A Surprise Visit To Patwarkhane By The Deputy Commissioner


Recommended Posts