ਲੰਬੀ ’ਚ ਭਾਜਪਾ ਤੇ ਅਕਾਲੀ ਵਰਕਰ ਆਹਮੋ-ਸਾਹਮਣੇ, ਯਾਤਰਾ ਦੌਰਾਨ ਤਣਾਅ    Sir ਨੂੰ ਲੈ ਕੇ ਚੋਣ ਕਮਿਸ਼ਨ ਅੰਦਰ ਮਤਭੇਦਾਂ ਦੀ ਰਿਪੋਰਟ, 2 ਕਮਿਸ਼ਨਰਾਂ ਨੇ 14 ਵਾਰ ਇਤਰਾਜ਼ ਜਤਾਇਆ    ਲਾਹੌਰ ਦੇ ‘ਲਾਲ ਖੂਹ-ਕੱਟੜੀ ਚੰਦੂ’ ਦੀ ਜਾਂਚ ਦੀ ਮੰਗ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼ ਨੂੰ ਲਿਖਿਆ ਪੱਤਰ    ਮਲੂਕਾ ਨਗਰ ਪੰਚਾਇਤ ਦਫ਼ਤਰ ’ਚ ਹੰਗਾਮਾ, ਵਿਧਾਇਕ ਬਲਕਾਰ ਸਿੱਧੂ ਤੇ ਸਿਕੰਦਰ ਮਲੂਕਾ ਵਿਚਾਲੇ ਤਿੱਖੀ ਤਕਰਾਰ    ਭਾਜਪਾ ਨੇ ਸੰਗਠਨਾਤਮਕ ਢਾਂਚੇ ’ਚ ਕੀਤਾ ਵੱਡਾ ਫੇਰਬਦਲ    ਪੰਜਾਬ ਸਰਕਾਰ ਨੇ 8% Da ਦੀ ਕਿਸ਼ਤ ਦੀ ਚਿੱਠੀ ਕੀਤੀ ਜਾਰੀ, 42% ਤੋਂ ਵਧ ਕੇ 50% ਹੋਇਆ Da    ਪੰਜਾਬ ’ਚ ਬੱਚਿਆਂ ਦੀ ਤਸਕਰੀ ਖ਼ਿਲਾਫ਼ ਸਖ਼ਤੀ, 704 ਬੱਚੇ ਭੀਖ ਮੰਗਣ ਵਾਲੇ ਗਰੋਹਾਂ ਤੋਂ ਬਚਾਏ    Gmada ’ਚ Ed ਦੀ ਰੇਡ ਦੂਜੇ ਦਿਨ ਵੀ ਜਾਰੀ, 22 ਘੰਟਿਆਂ ਤੋਂ ਫਾਈਲਾਂ ਦੀ ਜਾਂਚ; Tila Consultants ਦੀ ਭੂਮਿਕਾ ਵੀ ਜਾਂਚ ਦੇ ਘੇਰੇ ’ਚ    ਬੈਂਕਾਂ ਵਿੱਚ 5 ਦਿਨ ਤੱਕ ਪ੍ਰਭਾਵਿਤ ਰਹਿ ਸਕਦੀਆਂ ਨੇ ਸੇਵਾਵਾਂ, Sbi ਸਮੇਤ ਕਈ ਬੈਂਕਾਂ ਦੀ ਐਡਵਾਈਜ਼ਰੀ    ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ, ਹਰਿਆਣਾ ’ਚ ਕਿਸਾਨਾਂ ’ਤੇ ਕਾਰਵਾਈ ਦੀ Skm ਵੱਲੋਂ ਨਿੰਦਾ   
ਡਿਪਟੀ ਕਮਿਸ਼ਨਰ ਨੇ ਡਰੇਨੇਜ ਵਿਭਾਗ ਨੂੰ ਬੁੱਢਾ ਦਰਿਆ ਦੇ ਪੁਰਾਣੇ ਪੈਟਰਨ ਦਾ ਅਧਿਐਨ ਕਰਨ ਅਤੇ ਹੱਦਾਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ
June 24, 2024
The-Deputy-Commissioner-Directed

ਬੁੱਢਾ ਦਰਿਆ ਦੇ ਨਾਲ-ਨਾਲ ਕੀਤੇ ਕਬਜ਼ੇ ਹਟਾਉਣ ਲਈ ਵੀ ਕਿਹਾ

Daily Dharaledar Bureau / Ludhiana

 ਲੁਧਿਆਣਾ, 24 ਜੂਨ 

 ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸੋਮਵਾਰ ਨੂੰ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਬੁੱਢਾ ਦਰਿਆ ਦੇ ਪੁਰਾਣੇ ਪੈਟਰਨ ਦਾ ਆਪਣੇ ਰਿਕਾਰਡ ਵਿੱਚ ਅਧਿਐਨ ਕਰਨ ਅਤੇ ਸੀਮਾਵਾਂ ਦੀ ਪਛਾਣ ਕਰਨ ਅਤੇ ਤੈਅ ਕਰਨ ਲਈ ਅਗਲੇ 15 ਦਿਨਾਂ ਵਿੱਚ ਰਿਪੋਰਟ ਦੇਣ ਦੇ ਨਿਰਦੇਸ਼ ਜਾਰੀ ਕੀਤੇ। 


 ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਮਾਨਸੂਨ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਬੁੱਢਾ ਦਰਿਆ ਦੇ ਨਾਲ-ਨਾਲ ਕੀਤੇ ਕਬਜ਼ੇ ਹਟਾਉਣ ਲਈ ਤੁਰੰਤ ਮੁਹਿੰਮ ਸ਼ੁਰੂ ਕਰਨ। 


ਸਾਕਸ਼ੀ ਸਾਹਨੀ ਨੇ ਏ.ਡੀ.ਸੀ ਅਨਮੋਲ ਸਿੰਘ ਧਾਲੀਵਾਲ ਅਤੇ ਏ.ਡੀ.ਸੀ ਰੁਪਿੰਦਰ ਪਾਲ ਸਿੰਘ ਦੇ ਨਾਲ-ਨਾਲ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਬੁੱਢਾ ਦਰਿਆ ਦੇ 100 ਸਾਲ ਪੁਰਾਣੇ ਪੈਟਰਨ ਦਾ ਅਧਿਐਨ ਕਰਨ ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ।  ਤਾਂ ਜ਼ੋ ਇਸ ਦੇ ਅਧਿਕਾਰ ਖੇਤਰ ਦੀਆਂ ਹੱਦਾਂ  ਤੈਅ ਕੀਤੀਆਂ ਜਾ ਸਕਣ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਪੰਦਰਵਾੜੇ ਤੋਂ ਬਾਅਦ ਰਿਪੋਰਟ ਸੌਂਪਣ ਲਈ ਕਿਹਾ। 


ਡੀ.ਸੀ ਨੇ ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਆਉਣ ਵਾਲੇ ਬਰਸਾਤ ਦੇ ਸੀਜ਼ਨ ਦੇ ਮੱਦੇਨਜ਼ਰ ਬੁੱਢਾ ਦਰਿਆ ਦੇ ਕੰਢੇ ਤੋਂ ਕਬਜ਼ੇ ਹਟਾਉਣ ਲਈ ਕਿਹਾ।  ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਹੀ ਹੱਦਬੰਦੀ ਅਤੇ ਹੋਰ ਜ਼ਰੂਰੀ ਪ੍ਰਕਿਰਿਆਵਾਂ ਤੋਂ ਬਾਅਦ ਗੈਰ-ਕਾਨੂੰਨੀ ਢਾਂਚੇ ਨੂੰ ਸਾਫ਼ ਕੀਤਾ ਜਾਣਾ ਚਾਹੀਦਾ ਹੈ। 


ਡੀ.ਸੀ ਸਾਹਨੀ ਨੇ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਹਿਰ ਦੇ ਵਿਆਪਕ ਵਿਕਾਸ ਅਤੇ ਇਸ ਦੇ ਵਸਨੀਕਾਂ ਦੀ ਭਲਾਈ ਲਈ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਸਾਰੇ ਲੋੜੀਂਦੇ ਕਦਮ ਚੁੱਕਣ ਨੂੰ ਯਕੀਨੀ ਬਨਾਉਣ ਲਈ ਕਿਹਾ।  ਉਹਨਾਂ ਨੇ ਸਫਾਈ ਅਤੇ ਕੂੜਾ ਕੱਢਣ ਦੇ ਯਤਨਾਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਸਮਾਂ ਸੀਮਾ ਤੋਂ ਪਹਿਲਾਂ ਸਾਰੇ ਕੰਮਾਂ ਨੂੰ ਪੂਰਾ ਕਰਨ ਦੇ ਆਦੇਸ਼ ਜਾਰੀ ਕੀਤੇ।


 ਮੀਟਿੰਗ ਵਿੱਚ ਐਸ.ਡੀ.ਐਮਜ਼ ਵਿਕਾਸ ਹੀਰਾ, ਦੀਪਕ ਭਾਟੀਆ, ਡੀ.ਆਰ.ਓ ਗੁਰਜਿੰਦਰ ਪਾਲ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

Powered by Froala Editor

The Deputy Commissioner Directed The Drainage Department To Study The Old Pattern Of Budha River And Identify The Boundaries


Recommended Posts