ਚੋਣ ਕਮਿਸ਼ਨ ਨੇ Form 6 ਨਾਲ ਜੁੜਿਆ ਵਾਧੂ Sir ਘੋਸ਼ਣਾ ਪੱਤਰ ਹਟਾਇਆ, ਇਨ੍ਹਾਂ ਸੂਬਿਆਂ ’ਚ ਹੁਣ ਨਹੀਂ ਲੋੜ    ਪੰਜਾਬ ਕਾਂਗਰਸ ’ਚ ਬਦਲਾਅ ਦੀ ਚਰਚਾ ਵਿਚਕਾਰ ਬਾਜਵਾ ਦਾ ਵੱਡਾ ਬਿਆਨ    ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਇਨ੍ਹਾਂ ਤਿੰਨ ਨਾਵਾਂ ਦੀ ਚਰਚਾ    Lpu ਹਿੰਸਾ ਮਾਮਲਾ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਥਿਤੀ ਰਿਪੋਰਟ    ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’, 42 ਖੋਜ ਸਹਾਇਕਾਂ ਦੀ ਭਰਤੀ ਨਾਲ ਜੁੜਿਆ ਮਾਮਲਾ    ਰਿਸ਼ਵਤ ਮਾਮਲੇ ’ਚ ਘਿਰੀ ਮਹਿਲਾ ਇੰਸਪੈਕਟਰ ਦੀ ਦੂਜੀ ਪੇਸ਼ੀ, ਮੀਡੀਆ ਤੋਂ ਬਚਾਉਂਦੇ ਨਜ਼ਰ ਆਏ ਵਿਜੀਲੈਂਸ ਅਧਿਕਾਰੀ    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ‘ਆਪ’ ਨੇ ਨਸ਼ਿਆਂ ਦੇ ਮੁੱਦੇ ’ਤੇ ਪੁੱਛੇ ਸਵਾਲ    31 ਮਹੀਨਿਆਂ ’ਚ Ssf ਕੋਲ ਪਹੁੰਚੇ ਸੜਕ ਹਾਦਸਿਆਂ ਦੇ 58,619 ਕੇਸ, ਹਰ ਮਹੀਨੇ ਔਸਤ 1,891 ਘਟਨਾਵਾਂ    ਇੰਡੀਆ’ ਗਠਜੋੜ ਦੀ ਬੈਠਕ ਤੋਂ ਪਹਿਲਾਂ ਦਿੱਲੀ ’ਚ ਵਿਵਾਦਤ ਹੋਰਡਿੰਗਜ਼, ਵਿਰੋਧੀ ਆਗੂਆਂ ’ਤੇ ਤਨਜ਼    Ed ਦੀ ਜਵੈਲਰਜ਼ ’ਤੇ ਛਾਪੇਮਾਰੀ, ₹645 ਕਰੋੜ ਦੀ ਕਥਿਤ ਹੇਰਾਫੇਰੀ ਮਾਮਲੇ ’ਚ 14 ਥਾਵਾਂ ’ਤੇ ਕਾਰਵਾਈ   
ਅਗੇਤੇ ਹੜ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਵੱਲੋਂ ਬੈਠਕ
June 25, 2024
A-Meeting-By-The-Deputy-Commissi

Daily Dharaledar Bureau / Fazilka

ਫਾਜਿਲਕਾ  25 ਜੂਨ 

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਅੱਜ ਇਥੇ ਅਗੇਤੇ ਹੜ ਰਕੂ ਪ੍ਰਬੰਧਾਂ ਦੀ ਸਮੀਖਿਆ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਸਖਤ ਤਾੜਨਾ ਕੀਤੀ ਕਿ ਸੇਮ ਨਾਲਿਆਂ ਦੀ ਸਫਾਈ ਦਾ ਕੰਮ ਬਰਸਾਤਾਂ ਦੀ ਰੁੱਤ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰ ਲਿਆ ਜਾਵੇ ਅਤੇ ਹੜਾਂ ਦੌਰਾਨ ਰਾਹਤ ਕਾਰਜਾਂ ਲਈ ਵਰਤੇ ਜਾਣ ਵਾਲੇ ਸਮਾਨ ਦੀ ਜੇਕਰ ਜਰੂਰਤ ਦੇ ਮੁਕਾਬਲੇ ਘਾਟ ਹੈ ਤਾਂ ਉਸਦੀ ਪੂਰਤੀ ਹੁਣੇ ਤੋਂ ਕਰ ਲਈ ਜਾਵੇ।

 ਉਹਨਾਂ ਨੇ ਆਖਿਆ ਕਿ ਜ਼ਿਲ੍ਹਾ ਪੱਧਰ ਤੇ ਅਤੇ ਅਬੋਹਰ ਅਤੇ ਜਲਾਲਾਬਾਦ ਵਿਖੇ ਉਪ ਮੰਡਲ ਪੱਧਰ ਤੇ ਕੰਟਰੋਲ ਰੂਮ ਸਥਾਪਿਤ ਕਰ ਦਿੱਤੇ ਗਏ ਹਨ। ਉਹਨਾਂ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਸਰਹੱਦੀ ਪਿੰਡਾਂ ਵਿੱਚ ਟਰੈਕਟਰ ਟਰਾਲੀਆਂ ਦੀ ਪਹਿਚਾਣ ਕਰਕੇ ਰੱਖਣ ਕਿਉਂਕਿ ਕਿਸੇ ਵੀ ਸੰਭਾਵਿਤ ਹੜ ਦੀ ਸਥਿਤੀ ਵਿੱਚ ਲੋਕਾਂ ਨੂੰ ਬਾਹਰ ਕੱਢਣ ਅਤੇ ਸਮਾਨ ਦੀ ਢੋਆਢੁਆਈ ਲਈ ਟਰੈਕਟਰ ਟਰਾਲੀ ਹੀ ਹੜ੍ਹ  ਦੌਰਾਨ ਕੰਮ ਕਰ ਸਕਦੇ ਹਨ ਅਤੇ ਹੋਰ ਕੋਈ ਵਾਹਨ ਕੰਮ ਨਹੀਂ ਕਰ ਸਕਦਾ।

ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ ਅਤੇ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਜਰੂਰਤ ਅਨੁਸਾਰ ਮਿੱਟੀ ਦੇ ਥੈਲੇ ਭਰ ਕੇ ਰੱਖਣ ਅਤੇ ਹੋਰ ਸਾਰੇ ਅਗੇਤੇ ਪ੍ਰਬੰਧ ਕਰ ਲੈਣ। ਉਨ੍ਹਾਂ ਨੇ ਡਰੇਨਜ ਵਿਭਾਗ ਨੂੰ ਕਾਂਵਾਂ ਵਾਲੀ ਪੁਲ ਦੀ ਮਜਬੂਤੀ ਅਤੇ ਇਸਦੇ ਨੀਚੇ ਤੋਂ ਮਿੱਟੀ ਕਢਾਉਣ ਦੀ ਹਦਾਇਤ ਵੀ ਕੀਤੀ।  ਉਹਨਾਂ ਨੇ ਦੱਸਿਆ ਕਿ ਕਿਸੇ ਵੀ ਸੰਭਾਵਿਤ ਹੜ ਦੀ ਸੂਰਤ ਵਿੱਚ ਸਥਾਪਿਤ ਕੀਤੇ ਜਾਣ ਵਾਲੇ ਰਾਹਤ ਕੇਂਦਰਾਂ ਤੇ ਵੀ ਸਾਰੇ ਇੰਤਜ਼ਾਮ ਅਤੇ ਯੋਜਨਾ ਬੰਦੀ ਪਹਿਲਾਂ ਤੋਂ ਕਰ ਲਈ ਜਾਵੇ ।

ਡਾ: ਸੇਨੂ ਦੁੱਗਲ ਨੇ ਸਿਹਤ ਵਿਭਾਗ ਨੂੰ ਮੋਬਾਈਲ ਟੀਮਾਂ ਦੀ ਗਿਣਤੀ ਵਧਾਉਣ ਨੂੰ ਕਿਹਾ ਅਤੇ ਪਸ਼ੂ ਪਾਲਣ ਵਿਭਾਗ ਨੂੰ ਹਦਾਇਤ ਕੀਤੀ ਕਿ ਜਾਨਵਰਾਂ ਨੂੰ ਗਲ ਘੋਟੂ ਬਿਮਾਰੀ ਦੇ ਟੀਕੇ ਜਲਦ ਤੋਂ ਜਲਦ ਲਗਾ ਦਿੱਤੇ ਜਾਣ। ਉਨਾਂ ਆਖਿਆ ਕਿ ਇਸ ਦੌਰਾਨ ਹਰੇਕ ਵਿਭਾਗ ਵੱਲੋਂ ਆਪਣਾ ਨੋਡਲ ਅਫਸਰ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਬਿਹਤਰ ਤਾਲਮੇਲ ਹੋ ਸਕੇ । 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ, ਐਸਡੀਐਮ ਸ਼੍ਰੀ ਪੰਕਜ ਬਾਂਸਲ ਅਤੇ ਬਲਕਰਨ ਸਿੰਘ, ਡੀਡੀਪੀਓ ਤਹਿਸੀਲਦਾਰ ਸੁਖਬੀਰ ਕੌਰ, ਨਇਬ ਸੀਲਦਾਰ ਹਰਪ੍ਰੀਤ ਸਿੰਘ ਗਿੱਲ, ਕਾਰਜਕਾਰੀ ਇੰਜੀਨੀਅਰ ਜਲ ਸ੍ਰੋਤ ਸੁਖਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵਿਸ਼ੇਸ਼ ਤੌਰ ਤੇ ਬੀਐਸਐਫ ਦੇ ਅਧਿਕਾਰੀ ਵੀ ਹਾਜ਼ਰ ਸਨ। 


ਫਲੱਡ ਕੰਟਰੋਲ ਰੂਮ ਦੇ ਨੰਬਰ 

 ਜਿਲਾ ਪੱਧਰ ਤੇ ਸਥਾਪਿਤ ਫਲੱਡ ਕੰਟਰੋਲ ਰੂਮ ਦਾ ਨੰਬਰ 01638-262 153 ਹੈ ਜਦਕਿ ਅਬੋਹਰ ਵਿਖੇ ਸਥਾਪਿਤ ਫਲੱਡ ਕੰਟਰੋਲ ਰੂਮ ਦਾ ਨੰਬਰ 01634- 220 546 ਹੈ ਜਲਾਲਾਬਾਦ ਦੇ ਫਲੱਡ ਕੰਟਰੋਲ ਰੂਮ ਦਾ ਨੰਬਰ 01638-251373 ਹੈ। ਹੜ੍ਹਾਂ ਸਬੰਧੀ ਕੋਈ ਵੀ ਜਾਣਕਾਰੀ ਲੈਣ ਜਾਂ ਹੜ੍ਹਾਂ ਦੀ ਸੂਚਨਾ ਦੇਣ ਲਈ ਜ਼ਿਲ੍ਹਾ ਵਾਸੀ ਇੰਨ੍ਹਾਂ ਨੰਬਰਾਂ ਤੇ ਕਾਲ ਕਰ ਸਕਦੇ ਹਨ।

Powered by Froala Editor

A Meeting By The Deputy Commissioner To Review The Anti flood Arrangements Ahead


Recommended Posts