ਵਿਜੈਇੰਦਰ ਸਿੰਗਲਾ ਬਣ ਸਕਦੇ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਰਾਜਾ ਵੜਿੰਗ ਦੀ ਹੋ ਸਕਦੀ ਹੈ ਛੁੱਟੀ    ਪੰਜਾਬ ਕਾਂਗਰਸ ਦੀ ਕਮਾਨ ਬਦਲਣ ਤੋਂ ਪਹਿਲਾਂ ਰਾਜਾ ਵੜਿੰਗ ਨੇ ਖੁਦ ਨੂੰ ਦੱਸਿਆ ਸਾਬਕਾ ਪ੍ਰਧਾਨ    ਫਲਾਈਦੁਬਈ ਦੀ ਉਡਾਣ ’ਚ ਕਾਕਪਿਟ ਅੰਦਰ ਚਾਕੂਬਾਜ਼ੀ, ਓਮਾਨੀ ਕੋ-ਪਾਇਲਟ ਗ੍ਰਿਫ਼ਤਾਰ    2027 ਪੰਜਾਬ ਚੋਣਾਂ ਲਈ Bjp ਦਾ ਦੋ ਦਿਨਾਂ ਮੰਥਨ ਅੱਜ ਤੋਂ, ਰਣਨੀਤੀ ’ਤੇ ਹੋਵੇਗੀ ਚਰਚਾ    ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਵੜਿੰਗ ਦਿੱਲੀ ਤਲਬ, ਇਨ੍ਹਾਂ ਨਾਵਾਂ ’ਤੇ ਚਰਚਾ    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ, ਅਕਾਲ ਤਖ਼ਤ ਨੂੰ ਭੇਜੀ ਸੂਚਨਾ    ‘ਆਪ’ ’ਤੇ ਹਰਭਜਨ ਸਿੰਘ ਦਾ ਨਿਸ਼ਾਨਾ, ਕਿਹਾ- ਪੰਜਾਬ ’ਚ ਦਿੱਲੀ ਤੋਂ ਲੋਕ ਲਿਆਉਣ ਦਾ ਰੁਝਾਨ    36.87 ਲੱਖ ਔਰਤਾਂ ਨੂੰ ਮਿਲੇਗੀ ਵਿੱਤੀ ਸਹਾਇਤਾ, Cm ਮਾਨ ਅੱਜ ਜਾਰੀ ਕਰਨਗੇ 1260 ਕਰੋੜ ਤੋਂ ਵੱਧ ਰੁਪਏ    ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ? ਰਾਜਾ ਵੜਿੰਗ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼, ਨਵੇਂ ਪ੍ਰਧਾਨ ਲਈ ਕਈ ਨਾਂ ਚਰਚਾ ’ਚ    ਚਾਕੂ ਲੱਗਣ ਦੇ ਬਾਵਜੂਦ ਪਾਇਲਟ ਨੇ ਬਚਾਈਆਂ 174 ਜਾਨਾਂ, Pm ਮੋਦੀ ਨੇ ਸਮਿਤ ਮੱਛਾਰ ਨੂੰ ਕਿਹਾ ‘ਹੀਰੋ’   
ਪੰਜਾਬ ਸਰਕਾਰ ਨੇ 16 ਟੋਲ ਪਲਾਜ਼ਿਆਂ ਨੂੰ ਹਟਾ ਕੇ ਲੋਕਾਂ ਨੂੰ 59 ਲੱਖ ਰੁਪਏ ਦੀ ਰੋਜ਼ਾਨਾ ਰਾਹਤ ਦਿੱਤੀ: ਹਰਭਜਨ ਸਿੰਘ ਈ.ਟੀ.ਓ.
June 28, 2024
By-Removing-16-Toll-Plazas-The-P

Daily Dharaledar Bureau / Amritsar

ਚੰਡੀਗੜ੍ਹ, 28 ਜੂਨ


ਵਧਦੀ ਮਹਿੰਗਾਈ ਦਰਮਿਆਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਭਰ ਅੰਦਰ 16 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ। ਇਸ ਨਾਲ ਯਾਤਰੀਆਂ ਨੂੰ ਰੋਜ਼ਾਨਾ 58.77 ਲੱਖ ਰੁਪਏ ਦੀ ਬਚਤ ਹੋ ਰਹੀ ਹੈ।


ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਕਿਹਾ ਕਿ ਟੋਲ ਪਲਾਜ਼ਿਆਂ ਨੂੰ ਹਟਾਉਣਾ ਪੰਜਾਬ ਦੇ ਲੋਕਾਂ ਨੂੰ ਆਰਥਿਕ ਰਾਹਤ ਪਹੁੰਚਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਨਾਗਰਿਕਾਂ 'ਤੇ ਵਿੱਤੀ ਬੋਝ ਘੱਟਿਆ ਹੈ  ਬਲਕਿ ਇਹਨਾਂ ਸੜਕਾਂ 'ਤੇ ਨਿਰਵਿਘਨ ਅਤੇ ਰੁਕਾਵਟ ਰਹਿਤ ਆਵਾਜਾਈ ਨੂੰ ਯਕੀਨੀ ਬਣਾਇਆ ਗਿਆ ਹੈ।


ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਕਰੀਬ ਦੋ ਸਾਲ ਪਹਿਲਾਂ ਸੱਤਾ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕੁੱਲ 535.45 ਕਿਲੋਮੀਟਰ ਰਾਜ ਮਾਰਗਾਂ ਤੋਂ ਟੋਲ ਸਮਾਪਤ ਕਰ ਦਿੱਤੇ ਹਨ।


ਸਬੰਧਤ ਸੜਕਾਂ 'ਤੋਂ ਟੋਲ ਹਟਾਏ ਜਾਣ ਨਾਲ ਮਿਲਣ ਵਾਲੀ ਰੋਜ਼ਾਨਾ ਰਾਹਤ ਦੇ ਵੇਰਵੇ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪਟਿਆਲਾ-ਸਮਾਣਾ ਰੋਡ 'ਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ ਔਸਤਨ 3.75 ਲੱਖ ਰੁਪਏ, ਲੁਧਿਆਣਾ-ਮਲੇਰਕੋਟਲਾ-ਸੰਗਰੂਰ ਰੋਡ 'ਤੇ 2 ਟੋਲ ਪਲਾਜ਼ਿਆਂ ਨੂੰ ਬੰਦ ਕਰਨ 'ਤੇ 13 ਲੱਖ ਰੁਪਏ, ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ-ਦਸੂਹਾ ਰੋਡ 'ਤੇ 3 ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 10.52 ਲੱਖ ਰੁਪਏ, ਕੀਰਤਪੁਰ ਸਾਹਿਬ-ਨੰਗਲ-ਊਨਾ ਰੋਡ 'ਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 10.12 ਲੱਖ ਰੁਪਏ, ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 1.94 ਲੱਖ ਰੁਪਏ, ਮੱਖੂ ਵਿਖੇ ਸਤਲੁਜ ਦਰਿਆ 'ਤੇ ਉੱਚ ਪੱਧਰੀ ਪੁਲ ਤੋਂ ਟੋਲ ਬੰਦ ਕਰਕੇ ਰੋਜ਼ਾਨਾ 60 ਹਜ਼ਾਰ ਰੁਪਏ, ਮੋਗਾ-ਕੋਟਕਪੂਰਾ ਰੋਡ 'ਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 4.50 ਲੱਖ ਰੁਪਏ, ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ 2 ਟੋਲ ਪਲਾਜ਼ੇ ਹਟਾ ਕੇ ਰੋਜਾਨਾ 6.34 ਲੱਖ ਰੁਪਏ, ਭਵਾਨੀਗੜ੍ਹ-ਨਾਭਾ-ਗੋਬਿੰਦਗੜ੍ਹ ਰੋਡ ਤੋਂ 2 ਟੋਲ ਪਲਾਜ਼ੇ ਹਟਾ ਕੇ ਰੋਜਾਨਾ 3.50 ਲੱਖ ਰੁਪਏ , ਦਾਖਾ-ਰਾਏਕੋਟ-ਬਰਨਾਲਾ ਰੋਡ ਤੋਂ 2 ਟੋਲ ਪਲਾਜ਼ਾ ਹਟਾ ਕੇ ਰੋਜ਼ਾਨਾ ਔਸਤਨ 4.50 ਲੱਖ ਰੁਪਏ ਦੀ ਰਾਹਤ ਇੰਨ੍ਹਾਂ ਸੜਕਾਂ ਤੋਂ ਗੁਜਰਨ ਵਾਲੇ ਲੋਕਾਂ ਨੂੰ ਦਿੱਤੀ ਜਾ ਰਹੀ ਹੈ।


ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਨੇ ਕਿਹਾ ਕਿ ਪੰਜਾਬ ਸਰਕਾਰ ਦੇਸ਼ ਵਿੱਚ ਮਹਿੰਗਾਈ ਦੇ ਵਧੇ ਹੋਏ ਪੱਧਰ ਦੇ ਮੱਦੇਨਜ਼ਰ ਆਪਣੇ ਨਾਗਰਿਕਾਂ ਨੂੰ ਵੱਧ ਤੋਂ ਵੱਧ ਆਰਥਿਕ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ, ਇਸਦੇ ਨਾਲ-ਨਾਲ ਮਿਆਰੀ ਬੁਨਿਆਦੀ ਢਾਂਚੇ ਦੇ ਨਿਰਮਾਣ 'ਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ।

Powered by Froala Editor

By Removing 16 Toll Plazas The Punjab Government Gave A Daily Relief Of Rs 59 Lakh To The People Harbhajan Singh Eto


Recommended Posts