ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕਿਹਾ ਕਿ ਦੇਸ ਅੰਦਰ ਕੇਂਦਰ ਸਰਕਾਰ ਨੂੰ 1872 ਈ. ਵਾਲੇ ਅੰਗਰੇਜ਼ੀ ਸਰਕ ">
Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ    ਚੰਡੀਗੜ੍ਹ ’ਚ ਹੈੱਡ ਕਾਂਸਟੇਬਲ ਦਾ ਘਰ ’ਚ ਗੋਲੀਆਂ ਮਾਰ ਕੇ ਕਤਲ, ਪੁੱਤਰ ਹਿਰਾਸਤ ’ਚ    Gmada ਦੇ 6,400 ਕਰੋੜ ਦੇ ਫੰਡਾਂ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਪੂਰਵਕ ਜਵਾਬ    ਪੰਜਾਬ ਭਾਜਪਾ ਦਫ਼ਤਰ ਗ੍ਰਨੇਡ ਹਮਲਾ: Nia ਨੇ ਸੰਭਾਲੀ ਜਾਂਚ, ਕੇਸ ਵਿਸ਼ੇਸ਼ ਅਦਾਲਤ ’ਚ ਤਬਦੀਲ    ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਮਿਲਿਆ: ਕੈਪਟਨ ਅਮਰਿੰਦਰ, ਕਾਂਗਰਸ ’ਚ ਵਾਪਸੀ ਤੋਂ ਵੀ ਕੀਤਾ ਇਨਕਾਰ    Gmada ਮਾਮਲੇ ’ਚ Ed ਦਾ ਵੱਡਾ ਦਾਅਵਾ: ਰਿਜ਼ਰਵ ਕੀਮਤਾਂ ਘਟਾ ਕੇ ਸਰਕਾਰੀ ਖਜ਼ਾਨੇ ਨੂੰ ₹10 ਹਜ਼ਾਰ ਕਰੋੜ ਦੇ ਨੁਕਸਾਨ ਦਾ ਖਦਸ਼ਾ    ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ   
ਨਵੇਂ ਅਪਰਾਧਿਕ ਕਾਨੂੰਨਾਂ ਨੂੰ ਕੇਂਦਰ ਤੇ ਰਾਜ ਸਰਕਾਰਾਂ ਬਿਨਾਂ ਪੱਖਪਾਤ ਤੇ ਨਿਰਪੱਖਤਾ ਨਾਲ ਲਾਗੂ ਕਰਨ : ਪ੍ਰੋ. ਬਡੁੰਗਰ
July 1, 2024
Central-And-State-Governments-Sh

Daily Dharaledar Bureau / Patiala

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕਿਹਾ ਕਿ ਦੇਸ ਅੰਦਰ ਕੇਂਦਰ ਸਰਕਾਰ ਨੂੰ 1872 ਈ. ਵਾਲੇ  ਅੰਗਰੇਜ਼ੀ ਸਰਕਾਰ ਵੱਲੋਂ ਬਣਾਏ ਗਏ ਅਤੇ ਲਾਗੂ ਕੀਤੇ ਗਏ ਤਿੰਨ ਅਪਰਾਧਿਕ ਕਾਨੂੰਨ ਨੂੰ ਬਦਲਕੇ ਨਵੇਂ ਕਾਨੂੰਨ 1 ਜੁਲਾਈ 2024 ਤੋਂ ਲਾਗੂ ਕੀਤੇ ਹਨ। ਪ੍ਰੋਫੈਸਰ ਬਡੁੰਗਰ ਨੇ ਇਨ੍ਹਾਂ ਨਵੇਂ ਕਾਨੂੰਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਨਵੇਂ ਕਾਨੂੰਨਾਂ ਦਾ ਭਾਰਤ ਦੀ ਜਨਤਾ ਨੂੰ ਤਾਂ ਹੀ ਲਾਭ ਮਿਲੇਗਾ ਜੇਕਰ ਸਮੇਂ ਦੀਆਂ ਕੇਂਦਰ ਅਤੇ ਰਾਜ ਸਰਕਾਰਾਂ ਅਤੇ ਕਾਨੂੰਨਾਂ ਨੂੰ ਲਾਗੂ ਕਰਨ ਵਾਲੀਆਂ ਏਜੰਸੀਆਂ ਇਨ੍ਹਾਂ ਨੂੰ ਸਹੀ ਰੂਪ ਵਿਚ ਲਾਗੂ ਕਰਨਗੀਆਂ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਭਾਰਤ ਦਾ ਸੰਵਿਧਾਨ ਅਤੇ ਹੋਰ ਕਾਨੂੰਨ ਦੇਸ ਅੰਦਰ ਪ੍ਰਚਲਤ ਹਨ ਪਰੰਤੂ ਜਨਤਾ ਨੂੰ ਸਹੀ ਰੂਪ ਵਿਚ ਲਾਭ  ਨਹੀਂ ਮਿਲ ਸਕਿਆ, ਕਿਉਂਕਿ ਲਾਗੂ ਕਰਨ ਵਾਲੀਆਂ ਏਜੰਸੀਆਂ ਇਨ੍ਹਾਂ ਨੂੰ ਸਹੀ ਭਾਵਨਾ ਨਾਲ ਲਾਗੂ ਹੀ ਨਹੀਂ ਕਰਦੀਆਂ, ਸਗੋਂ ਸਮੇਂ ਦੀਆਂ ਸਰਕਾਰ ਦੇ ਬੇਲੋੜ ਦਬਾਅ ਕਾਰਨ ਉਨ੍ਹਾਂ ਨੂੰ ਟਾਲ-ਮਟੋਲ ਦਾ ਰਸਤਾ ਹੀ ਅਖਤਿਆਰ ਕਰਨਾ ਪੈਂਦਾ ਹੈ। ਇਸ ਲਈ ਦੋਵੇਂ ਕੇਂਦਰ ਅਤੇ ਰਾਜ ਸਰਕਾਰਾਂ ਇਨ੍ਹਾਂ ਕਾਨੂੰਨਾਂ ਨੂੰ ਬਿਨਾਂ ਪੱਖਪਾਤ ਅਤੇ ਪੂਰੀ ਨਿਰਪੱਖਤਾ ਨਾਲ ਲਾਗੂ ਕਰਨ ਤਾਂ ਜਿਸ ਭਾਵਨਾ ਅਤੇ ਮਕਸਦ ਲਈ ਇਹ ਕਾਨੂੰਨ ਬਣਾਏ ਅਤੇ ਲਾਗੂ ਕੀਤੇ ਗਏ ਹਨ ਉਹ ਪੂਰਾ ਹੋ ਸਕੇ ਅਤੇ ਭਾਰਤੀ ਜਨਤਾ ਨੂੰ ਪੂਰਾ ਲਾਭ ਮਿਲ ਸਕੇ।

Powered by Froala Editor

Central And State Governments Should Apply The New Criminal Laws Impartially And Impartially Prof Badungar


Recommended Posts