NOW
ਪਟਿਆਲਾ ਜ਼ਿਲ੍ਹਾ ਨਿਵਾਸੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਘਰਾਂ ਵਿੱਚ ਰਹਿਣ। ਜਦ ਤੱਕ ਬਹੁਤ ਜ਼ਰੂਰੀ ਕੰਮ ਨਾ ਹੋਵੇ, ਓਦੋਂ ਤੱਕ ਘਰ ਤੋਂ ਬਾਹਰ ਨਿਕਲਣ ਤੋਂ ਗ਼ੁਰੇਜ਼ ਕੀਤਾ ਜਾਵੇ।    ਪਾਕਿਸਤਾਨ ਵੱਲੋਂ ਗੋਲਬਾਰੀ ’ਚ ਗੁਰਦੁਆਰਾ ਸਾਹਿਬ ਦੇ ਰਾਗੀ ਦੀ ਮੌਤ    ਬਠਿੰਡਾ‘ਚ ਜਹਾਜ਼ ਕਰੈਸ਼, ਇੱਕ ਵਿਅਕਤੀ ਦੀ ਮੌਤ    ​ਜੁੱਤਾ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, 5 ਮੈਂਬਰਾਂ ਦੀ ਮੌਤ    ਅੰਮ੍ਰਿਤਸਰ ਜ਼ੋਨਲ ਯੂਨਿਟ ਵੱਲੋਂ ਵੱਡੀ ਕਾਰਵਾਈ, 547 ਕਰੋੜ ਦੇ ਨਸ਼ੀਲੇ ਪਦਾਰਥ ਜ਼ਬਤ    ਯਾਤਰੀਆਂ ਨਾਲ ਭਰੀ ਬੱਸ ਤੇ ਟਿੱਪਰ ਦੀ ਆਹਮੋ-ਸਾਹਮਣੇ ਟੱਕਰ, ਲੋਕ ਜ਼ਖ਼ਮੀ    ਹਨ੍ਹੇਰੀ ਕਾਰਨ ਇਕ ਘਰ ਉਤੇ ਦਰਖਤ ਡਿੱਗਣ ਕਾਰਨ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ।    ਪੰਜਾਬ ਪੁਲਿਸ ਵੱਲੋਂ ਖਤਰਨਾਕ ਗੈਂਗਸਟਰ ਦਾ Encounter ਪੰਜਾਬ    ਕਰੈਸ਼ ਹੋ ਕੇ ਨਦੀ ’ਚ ਡਿੱਗਿਆ ਹੈਲੀਕਾਪਟਰ, ਇਕ ਪਰਿਵਾਰ ਦੇ 5 ਮੈਂਬਰਾਂ ਸਮੇਤ 6 ਦੀ ਮੌਤ    ਪਟਿਆਲਾ ਵਿੱਚ ਝਗੜੇ ਦੌਰਾਨ ਚਲੀਆਂ ਗੋਲੀਆਂ, ਇੱਕ ਦੀ ਮੌਤ   
ਹੁਨਰ ਸਿਖਲਾਈ ਅਤੇ ਰੋਜ਼ਗਾਰ ਲਈ ਉਦਯੋਗਿਕ ਘਰਾਣਿਆਂ ਨੂੰ ਮੋਹਰੀ ਰੋਲ ਅਦਾ ਕਰਨ ਦਾ ਸੱਦਾ
July 3, 2024 13:14:24
Invitation-To-Industrial-Houses-

Daily Dharaledar Bureau / Ludhiana

ਲੁਧਿਆਣਾ, 03 ਜੁਲਾਈ (000) - ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ ਹੁਨਰ ਵਿਕਾਸ ਮਿਸ਼ਨ ਸਕੀਮ ਤਹਿਤ ਨੌਜਵਾਨਾਂ ਨੂੰ ਕਿੱਤਾਮੁਖੀ ਟ੍ਰੇਨਿੰਗ ਦੇ ਨਾਲ-ਨਾਲ ਰੋਜ਼ਗਾਰ ਦੇ ਮੌਕੇ ਦਿੱਤੇ ਜਾ ਰਹੇ ਹਨ।
ਇਸ ਸਬੰਧੀ ਰੋਜਗਾਰ ਅਤੇ ਹੁਨਰ ਵਿਕਾਸ ਅਫਸਰ ਜੀਵਨਦੀਪ ਸਿੰਘ ਪੀ.ਸੀ.ਐਸ.(ਏ) ਵੱਲੋਂ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਵੱਲੋਂ ਦੀਨ ਦਿਆਲ ਉਪਾਧਿਆਏ-ਗ੍ਰਾਮੀਣ ਕੌਸ਼ਲਿਆ ਯੋਜਨਾ (ਡੀ.ਡੀ.ਯੂ-ਜੀ.ਕੇ.ਵਾਈ.) ਤਹਿਤ ਹੁਨਰ ਸਿਖਲਾਈ ਅਤੇ ਰੋਜ਼ਗਾਰ ਲਈ ਉਦਯੋਗਿਕ ਘਰਾਣਿਆਂ ਨੂੰ ਮੋਹਰੀ ਰੋਲ ਅਦਾ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਉਦਯੋਗਪਤੀ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਉਪਰੰਤ ਆਪਣੀਆਂ ਉਦਯੋਗਿਕ ਇਕਾਈਆਂ ਵਿੱਚ ਰੋਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰਨਗੇ।
ਮੁੱਢਲੇ ਪੜਾਅ 'ਤੇ ਇੰਡਸਟਰੀ ਦੀ ਇੰਮਪੈਨਲਮੇਂਟ ਕੀਤੀ ਜਾਵੇਗੀ। ਕੈਪਟਿਵ ਰੁਜ਼ਗਾਰਦਾਤਾਵਾਂ ਦੀ ਚੋਣ ਲਈ ਦਸਤਾਵੇਜ਼ ਵੈਬਸਾਈਟwww.eproc.punjab.gov.in ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਸਿਖਲਾਈ ਅਤੇ ਪਲੇਸਮੈਂਟ ਨੂੰ ਲਾਗੂ ਕਰਨ ਲਈ ਦਿਲਚਸਪੀ ਰੱਖਣ ਵਾਲੇ ਬਿਨੈਕਾਰਾਂ ਲਈ 15 ਜੁਲਾਈ, 2024 ਨੂੰ ਸ਼ਾਮ 05:00 ਵਜੇ ਜਾਂ ਇਸ ਤੋਂ ਪਹਿਲਾਂ ਆਪਣਾ ਪ੍ਰਸਤਾਵ ਆਨਲਾਈਨ ਜਮ੍ਹਾਂ ਕਰਾਉਣਾ ਲਾਜ਼ਮੀ ਹੈ।
ਇਸ ਮੌਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਟੀਮ ਜਿਸ ਵਿੱਚ ਰਵੀਜੋਤ ਕੋਰ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਤੇ ਪ੍ਰਿੰਸ ਕੁਮਾਰ ਜ਼ਿਲ੍ਹਾ ਮੈਨੇਜਰ ਹਾਜ਼ਰ ਸਨ, ਵੱਲੋ ਇੰਡਸਟਰੀ ਨੁਮਾਇੰਦਿਆਂ ਨਾਲ ਵਾਰਤਾਲਾਪ ਕਰਦਿਆਂ ਟੈਂਡਰ ਪ੍ਰਕਿਰਿਆ ਨੂੰ ਮੁਕੰਮਲ ਕਰਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਵੱਖ-ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਵੱਲੋਂ ਵਿਸ਼ਵਾਸ਼ ਦੁਆਇਆ ਗਿਆ ਕਿ ਇੰਡਸਟਰੀ ਇੰਮਪੈਨਲਮੈਂਟ ਲਈ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾਵੇਗਾ।

Invitation To Industrial Houses To Play A Leading Role For Skill Training And Employment

Related News