ਚੰਡੀਗੜ੍ਹ, 4 ਜੁਲਾਈ:


ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧ ">

ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ   
ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ
July 4, 2024
Punjab-Government-10-July-Holida

Daily Dharaledar Bureau / Jalandhar


ਚੰਡੀਗੜ੍ਹ, 4 ਜੁਲਾਈ:


ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ 34-ਜਲੰਧਰ ਪੱਛਮੀ (ਐਸ.ਸੀ.) ਹਲਕੇ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਸੰਸਥਾਵਾਂ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।




ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ 34 - ਜਲੰਧਰ ਪੱਛਮੀ (ਐਸਸੀ) ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਕੰਮ ਕਰ ਰਿਹਾ ਹੈ ਤਾਂ ਉਹ ਸਮਰੱਥ ਅਧਿਕਾਰੀ ਨੂੰ ਆਪਣਾ ਵੋਟਰ ਪਛਾਣ ਪੱਤਰ ਦਿਖਾ ਕੇ 10 ਜੁਲਾਈ, 2024 ਨੂੰ Çੲਸ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਦੇ ਯੋਗ ਹੋਵੇਗਾ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।


ਜ਼ਿਕਰਯੋਗ ਹੈ ਕਿ ਲੋਕ ਨੁਮਾਇੰਦਗੀ ਐਕਟ, 1951 ਦੀ ਧਾਰਾ 135 ਬੀ(1) ਦੇ ਉਪਬੰਧ ਅਨੁਸਾਰ, 10 ਜੁਲਾਈ 2024 (ਬੁੱਧਵਾਰ) ਨੂੰ ਜਲੰਧਰ ਪੱਛਮੀ (ਐਸਸੀ) ਵਿਧਾਨ ਸਭਾ ਹਲਕੇ ਦੇ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਉੱਦਮ ਜਾਂ ਕਿਸੇ ਵੀ ਕੰਮ ਵਿੱਚ ਨਿਯੁਕਤ ਸਾਰੇ ਵਿਅਕਤੀਆਂ ਨੂੰ ਵੋਟ ਪਾਉਣ ਲਈ ਇੱਕ ਅਦਾਇਗੀ ਛੁੱਟੀ ਘੋਸ਼ਿਤ ਕੀਤੀ ਗਈ ਹੈ।

Powered by Froala Editor

Punjab Government 10 July Holiday Announcement


Recommended Posts