ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਪੰਜਾਬ ਚ ਪਹਿਲੀ ਬਾਰਿਸ਼ ਨੇ ਕੀਤਾ ਜਲਥਲ, ਹੁਣ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੋਏ ਪੱਕੀ।
June 22, 2020
Daily-Dharaledar-Online-News-Vie

Daily Dharaledar / Punjab

ਗਰਮੀ ਤੇ ਨਮੀ ਨਾਲ ਜੂਝ ਰਹੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਦਿੱਲੀ-ਐਨਸੀਆਰ ਦੇ ਬਹੁਤੇ ਇਲਾਕਿਆਂ ਵਿੱਚ ਸੋਮਵਾਰ ਸਵੇਰ ਤੋਂ ਤੇਜ਼ ਬਾਰਸ਼ ਹੋ ਰਹੀ ਹੈ। ਇਸ ਦੇ ਨਾਲ ਹੀ ਭਾਰਤੀ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਰੁਕ-ਰੁਕ ਕੇ ਬਾਰਸ਼ ਦਾ ਇਹ ਦੌਰ ਸੋਮਵਾਰ ਨੂੰ ਦਿਨ ਭਰ ਜਾਰੀ ਰਹਿ ਸਕਦਾ ਹੈ। ਕੁਝ ਇਲਾਕਿਆਂ ‘ਚ ਭਾਰੀ ਮੀਂਹ ਪੈਣ ਕਾਰਨ ਪਾਣੀ ਭਰਨ ਦੀ ਸਮੱਸਿਆ ਵੀ ਸ਼ੁਰੂ ਹੋ ਗਈ ਹੈ, ਜਿਸ ਕਾਰਨ ਸਵੇਰੇ ਦਫਤਰ ਲਈ ਰਵਾਨਾ ਹੋਏ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇਹ ਵੀ ਭਵਿੱਖਬਾਣੀ ਕੀਤੀ ਹੈ ਕਿ ਮੌਨਸੂਨ 2 ਦਿਨ ਪਹਿਲਾਂ ਯਾਨੀ 25 ਜੂਨ ਨੂੰ ਦਿੱਲੀ ਤੇ ਗੁਆਂਢੀ ਰਾਜ ਹਰਿਆਣਾ ‘ਚ ਦਸਤਕ ਦੇ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇਸ ਸਬੰਧੀ ਓਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ ਇਸ ਪੂਰੇ ਹਫਤੇ ਕੁਝ ਹੱਦ ਤਕ ਬੱਦਲਵਾਈ ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। [caption id="attachment_247" align="alignnone" width="759"] Communters on road during heavy rain in Chandigarh on Thursday. Express photo by Kamleshwar Singh[/caption] ਇਹ ਵੀ ਕਿਹਾ ਜਾ ਰਿਹਾ ਹੈ ਕਿ ਭਾਵੇਂ ਮੀਂਹ ਕਾਰਨ ਹਵਾ ‘ਚ ਨਮੀ ਦੀ ਮਾਤਰਾ ਵਧ ਸਕਦੀ ਹੈ, ਪਰ ਤਾਪਮਾਨ ਹੁਣ 40 ਡਿਗਰੀ ਸੈਲਸੀਅਸ ਤੋਂ ਹੇਠਾਂ ਰਹਿਣ ਦੀ ਉਮੀਦ ਹੈ। ਮੌਨਸੂਨ ਦੀ ਸ਼ੁਰੂਆਤ ਤੋਂ ਬਾਅਦ ਤਾਪਮਾਨ ‘ਚ ਹੋਰ ਗਿਰਾਵਟ ਆਵੇਗੀ। By-Dharaledar Bureau

Daily Dharaledar Online News Views and Reviews


Recommended Posts