“ਆਓ ਪੰਜਾਬ ਨੂੰ ਜ਼ੀਰੋ-ਬਲੈਕ ਧੂਆ ਅਤੇ ਸਭ ਤੋਂ ਸਾਫ਼ ਪਾਣੀ ਵਾਲਾ ਸੂਬਾ ਬਣਾਈਏ, ਦਾ ਸੰਕਲਪ    ਪਟਿਆਲਾ ’ਚ ਆਜ਼ਾਦੀ ਦਿਹਾੜੇ ਦੀ ਫੁੱਲ ਡਰੈਸ ਰਿਹਰਸਲ, 15 ਅਗਸਤ ਨੂੰ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਤਿਰੰਗਾ    ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਗੋਸ਼ਟੀ ਲਗਾਈ*    ਸਫਾਈ ਕਰਮਚਾਰੀਆਂ ਦੀ ਤਨਖਾਹ ’ਚ 10 ਤੋਂ 20 ਹਜ਼ਾਰ ਰੁਪਏ ਤੱਕ ਵਾਧਾ, ਚੰਦਨ ਗਰੇਵਾਲ ਨੇ ਦਿੱਤੀ ਵਧਾਈ    Da ਮਾਮਲੇ ਦੀ ਸੁਣਵਾਈ ਕਰਨ ਵਾਲੇ ਜਸਟਿਸ ਮਿਸ਼ਰਾ ਹੁਣ ਸੰਭਾਲਣਗੇ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ    ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ   
ਪੱਤਰਕਾਰਾਂ ਦੀਆਂ ਸਮੱਸਿਆਵਾਂ ਨੂੰ ਲੈਕੇ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਕੀਤਾ ਵਿਚਾਰ ਵਟਾਂਦਰਾ, ਗਗਨਦੀਪ ਅਰੋੜਾ ਬਣੇ ਲੁਧਿਆਣਾ ਦੇ ਪ੍ਰਧਾਨ
July 6, 2024
Punjab-Chandigarh-Journalist-Uni

Daily Dharaledar Bureau / Ludhiana

ਲੁਧਿਆਣਾ, 6 ਜੁਲਾਈ : ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਅਹਿਮ ਮੀਟਿੰਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸੁਖਦੇਵ ਭਵਨ ਵਿਖੇ ਯੂਨੀਅਨ ਦੇ ਪੰਜਾਬ ਪ੍ਰਧਾਨ ਬਲਬੀਰ ਜੰਡੂ, ਇੰਡੀਅਨ ਜਰਨਲਿਸਟ ਯੂਨੀਅਨ ਦੇ ਸਕੱਤਰ ਜਨਰਲ ਅਤੇ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਕੌਮੀ ਸਕਤੱਰ ਬਲਵਿੰਦਰ ਜੰਮੂ ਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪੱਤਰਕਾਰ ਭਾਈਚਾਰੇ ਨੂੰ  ਆ ਰਹੀਆਂ ਮੁਸ਼ਕਿਲਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਪੱਤਰਕਾਰਾਂ ਨੇ ਸਰਕਾਰ ਵਲੋਂ ਅਧਿਕਾਰਤ ਪੱਤਰਕਾਰਾਂ ਨੂੰ ਦਿੱਤੀ ਜਾਣ ਵਾਲੀ ਰੇਲ ਸਫ਼ਰ ਦੀ ਸਹੂਲਤ ਨੂੰ ਮੁੜ ਚਾਲੂ ਕਰਵਾਉਣ ਲਈ ਇੱਕ ਵਫਦ ਜਲਦ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮੰਗ ਪੱਤਰ ਦਿੱਤਾ ਜਾਵੇ। ਇਸ ਤੋਂ ਪੱਤਰਕਾਰਾਂ ਨੇ ਇੱਕ ਇੱਕ ਤੋਂ ਬਾਅਦ ਪੱਤਰਕਾਰਾਂ ਨੂੰ ਆ ਰਹੀਆਂ ਸਮੱਸਿਆ ਜਿਵੇਂ ਯੈੱਲੋ ਕਾਰਡ, ਟੋਲ ਟੈਕਸ ਤੇ ਸਰਬੱਤ ਬੀਮਾ ਯੋਜਨਾ  ਬਾਰੇ ਵਿਚਾਰਾਂ ਕੀਤੀਆਂ ਗਈਆਂ ਅਤੇ ਇਹਨਾਂ ਸਮੱਸਿਆਵਾਂ ਨੂੰ ਲੈਕੇ ਜਲਦ ਹੀ ਪੰਜਾਬ ਸਰਕਾਰ ਨੂੰ ਵਫਦ ਮਿਲ ਕੇ ਮੰਗ ਪੱਤਰ ਦੇਵੇਗਾ।

ਮੀਟਿੰਗ ਦੌਰਾਨ ਪੰਜਾਬ ਜਰਨਲਿਸਟ ਯੂਨੀਅਨ ਨੇ ਲੁਧਿਆਣਾ ਇਕਾਈ ਦਾ ਗਠਨ ਕੀਤਾ ਗਿਆ। ਜਿਸ ਵਿੱਚ ਸਰਵਸੰਮਤੀ ਨਾਲ ਗਗਨਦੀਪ ਅਰੋੜਾ ਨੂੰ ਪ੍ਰਧਾਨ ਬਣਾਇਆ ਗਿਆ ਅਤੇ ਚੇਅਰਮੈਨ ਰਾਜੀਵ ਸ਼ਰਮਾ, ਸਰਪਰਸਤ ਗੁਰਿੰਦਰ ਸਿੰਘ, ਸੀਨੀਅਰ ਉਪ ਪ੍ਰਧਾਨ ਵਰਿੰਦਰ ਰਾਣਾ, ਨਖਿਲ ਭਾਰਦਵਾਜ ਤੇ ਵਿਪਨ ਜੰਡ,  ਉਪ ਪ੍ਰਧਾਨ ਰਾਜ ਗਹਿਲੋਤ, ਜਰਨਲ ਸਕੱਤਰ ਸਤਵਿੰਦਰ ਸ਼ਰਮਾ, ਕੈਸ਼ੀਅਰ ਵਿਕਾਸ ਮਲਹੋਤਰਾ, ਸਕੱਤਰ ਗੌਰਵ ਮਹਿੰਦਰੂ,  ਸਨਮਜੀਤ ਭੱਲਾ ਤੇ ਅਮਿਤ ਕੁਮਾਰ ਨੂੰ ਬਣਾਇਆ ਗਿਆ।

Powered by Froala Editor

Punjab Chandigarh Journalist Union Discussed The Problems Of Journalists Gagandeep Arora Became The President Of Ludhiana


Recommended Posts