Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ    ਚੰਡੀਗੜ੍ਹ ’ਚ ਹੈੱਡ ਕਾਂਸਟੇਬਲ ਦਾ ਘਰ ’ਚ ਗੋਲੀਆਂ ਮਾਰ ਕੇ ਕਤਲ, ਪੁੱਤਰ ਹਿਰਾਸਤ ’ਚ    Gmada ਦੇ 6,400 ਕਰੋੜ ਦੇ ਫੰਡਾਂ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਪੂਰਵਕ ਜਵਾਬ    ਪੰਜਾਬ ਭਾਜਪਾ ਦਫ਼ਤਰ ਗ੍ਰਨੇਡ ਹਮਲਾ: Nia ਨੇ ਸੰਭਾਲੀ ਜਾਂਚ, ਕੇਸ ਵਿਸ਼ੇਸ਼ ਅਦਾਲਤ ’ਚ ਤਬਦੀਲ    ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਮਿਲਿਆ: ਕੈਪਟਨ ਅਮਰਿੰਦਰ, ਕਾਂਗਰਸ ’ਚ ਵਾਪਸੀ ਤੋਂ ਵੀ ਕੀਤਾ ਇਨਕਾਰ    Gmada ਮਾਮਲੇ ’ਚ Ed ਦਾ ਵੱਡਾ ਦਾਅਵਾ: ਰਿਜ਼ਰਵ ਕੀਮਤਾਂ ਘਟਾ ਕੇ ਸਰਕਾਰੀ ਖਜ਼ਾਨੇ ਨੂੰ ₹10 ਹਜ਼ਾਰ ਕਰੋੜ ਦੇ ਨੁਕਸਾਨ ਦਾ ਖਦਸ਼ਾ    ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ   
ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਵੱਖ-ਵੱਖ ਸਥਾਨਾਂ 'ਤੇ ਅਚਨਚੇਤ ਚੈਕਿੰਗ
July 9, 2024
Unexpected-Checking-At-Various-P

ਭੀਖ ਮੰਗਦੇ ਦੋ ਬੱਚਿਆਂ ਨੂੰ ਵੀ ਕੀਤਾ ਰੈਸਕਿਊ

Daily Dharaledar Bureau / Ludhiana

ਲੁਧਿਆਣਾ, 09 ਜੁਲਾਈ - ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਵੱਖ-ਵੱਖ ਥਾਵਾਂ 'ਤੇ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਦੋ ਬੱਚਿਆ ਨੂੰ ਰੈਸਕਿਊ ਵੀ ਕੀਤਾ।

ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਸਥਾਨਕ ਦੰਡੀ ਸਵਾਮੀ ਚੌਂਕ ਵਿਖੇ ਰੇਡ ਕੀਤੀ ਗਈ ਜਿੱਥੇ ਦੋ ਬੱਚਿਆ ਨੂੰ ਭੀਖ ਮੰਗਦੇ ਹੋਏ ਰੈਸਕਿਊ ਕੀਤਾ ਗਿਆ। ਇਸ ਤੋਂ ਇਲਾਵਾ ਅਰੋੜਾ ਪੈਲੇਸ ਚੌਂਕ, ਗਿੱਲ ਚੌਂਕ, ਵਿਸ਼ਵਕਰਮਾ ਚੌਂਕ, ਦੁਰਗਾ ਮਾਤਾ ਮੰਦਰ, ਰੇਲਵੇ ਸਟੇਸ਼ਨ ਆਦਿ ਥਾਵਾਂ 'ਤੇ ਵੀ ਰੇਡ ਕੀਤੀ ਗਈ।

ਜ਼ਿਲ੍ਹਾ ਟਾਸਕ ਫੋਰਸ ਟੀਮ ਵਿੱਚ ਅਮਨਦੀਪ ਕੌਰ (ਬਾਲ ਸੁਰੱਖਿਆ ਅਫਸਰ) ਅਤੇ ਰੀਤੂ ਸੂਦ (ਆਊਟਰੀਚ ਵਰਕਰ) ਦਫਤਰ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ ਤੋਂ ਇਲਾਵਾ ਭਜਨ ਸਿੰਘ- ਸਬ ਇੰਸਪੈਕਟਰ ਆਦਿ ਮੈਂਬਰ ਵੀ ਸ਼ਾਮਲ ਸਨ।

Powered by Froala Editor

Unexpected Checking At Various Places By The District Task Force Team For The Prevention Of Child Begging


Recommended Posts