ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ    ਭਾਰੀ ਮੀਂਹ ਦਾ ਕਹਿਰ, ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ; ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ   
ਸ. ਹਰਚੰਦ ਸਿੰਘ ਬਰਸਟ ਨੇ ਕਿਸਾਨ ਭਵਨ ਵਿੱਖੇ ਜੇਹਲਮ ਹਾਲ ਦਾ ਕੀਤਾ ਉਦਘਾਟਨ
July 11, 2024
S-Harchand-Singh-Burst-Inaugurat

ਆਧੁਨਿਕ ਸੁਵਿਧਾਵਾਂ ਤੋਂ ਭਰਪੂਰ ਜੇਹਲਮ ਹਾਲ ਨੂੰ ਕਿੱਟੀ ਪਾਰਟੀਆਂ ਲਈ ਵਿਸ਼ੇਸ਼ ਤੌਰ ਤੇ ਕੀਤਾ ਗਿਆ ਹੈ ਤਿਆਰ

ਵਿੱਤੀ ਸਾਲ 2023-24 ਵਿੱਚ ਕਿਸਾਨ ਭਵਨ ਰਾਹੀਂ 3,74,51,573 ਰੁਪਏ ਦੀ ਹੋਈ ਆਮਦਨ

Daily Dharaledar Bureau / Chandigarh


 ਚੰਡੀਗੜ੍ਹ, 11 ਜੁਲਾਈ2024 :  ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਕਿਸਾਨ ਭਵਨਸੈਕਟਰ 35-ਏਚੰਡੀਗੜ੍ਹ ਵਿਖੇ ਜੇਹਲਮ ਹਾਲ ਦਾ ਉਦਘਾਟਨ ਕੀਤਾ ਗਿਆ। ਜਿਸਨੂੰ ਆਮ ਲੋਕਾਂ ਦੀ ਸਹੁਲਤ ਨੂੰ ਮੁੱਖ ਰੱਖਦਿਆਂ ਕਿੱਟੀ ਪਾਰਟੀਆਂ ਸਮੇਤ ਹੋਰ ਛੋਟੇ ਪ੍ਰੋਗਰਾਮਾਂ ਲਈ ਵਿਸ਼ੇਸ਼ ਤੌਰ ਤੇ ਤਿਆਰ ਕੀਤਾ ਗਿਆ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸ. ਬਰਸਟ ਨੇ ਦੱਸਿਆ ਕਿ ਇਸ ਹਾਲ ਵਿੱਚ 25-30 ਲੋਕਾਂ ਦੇ ਪਾਰਟੀ ਕਰਨ ਦੀ ਵਿਵਸਥਾ ਕੀਤੀ ਗਈ ਹੈਜਿਨ੍ਹਾਂ ਲਈ ਹਾਲ ਵਿੱਚ ਐਲ.ਈ.ਡੀ. ਟੀਵੀਡੀ.ਜੇ. ਮਿਊਜਿਕ ਅਤੇ ਲਾਇਟ ਸਿਸਟਮ ਵੀ ਲਗਾਇਆ ਗਿਆ ਹੈ। 

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਭਵਨ ਵਿਖੇ ਕਮਰਿਆਂ ਲਈ 24 ਘੰਟੇ ਬੁਕਿੰਗ ਖੁੱਲੀ ਹੈ। ਇਸਦੇ ਨਾਲ ਹੀ ਪੰਜ-ਆਬ ਰੈਸਟੋਰੈਂਟ ਨੂੰ ਵੀ 24 ਘੰਟੇ ਖੋਲਿਆ ਜਾ ਰਿਹਾ ਹੈ। ਕਿਸਾਨ ਭਵਨਚੰਡੀਗੜ੍ਹ 3 ਏਕੜ ਜ਼ਮੀਨ ਵਿੱਚ ਫੈਲਿਆ ਹੋਇਆ ਹੈ। ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਇੱਥੇ 100 ਤੋਂ ਵੱਧ ਗੱਡੀਆਂ ਦੀ ਪਾਰਕਿੰਗ ਲਈ ਜਗ੍ਹਾਂ ਮੁਹੱਇਆ ਕਰਵਾਈ ਗਈ ਹੈ। ਆਧੁਨਿਕ ਸਹੂਲਤਾਂ ਤੋਂ ਭਰਪੂਰ ਤੇ ਪੂਰੀ ਤਰ੍ਹਾਂ ਏਅਰ ਕੰਡੀਸ਼ਨਡ 40 ਬੈੱਡਰੂਮ ਅਤੇ 115 ਡੌਰਮੈਟਰੀ ਬੈੱਡ ਹਨਜਿਨ੍ਹਾਂ ਵਿੱਚ ਟੈਲੀਵਿਜ਼ਨ ਦੇ ਨਾਲ-ਨਾਲ ਸਟੱਡੀ ਟੇਬਲ ਦੀ ਵੀ ਸੁਵਿਧਾ ਦਿੱਤੀ ਗਈ ਹੈ। ਰਾਵੀ ਤੇ ਚਿਨਾਬ ਨਾਂ ਦੇ ਦੋ ਕਾਨਫਰੰਸ ਹਾਲਜਿਨ੍ਹਾਂ ਵਿੱਚ 40 ਤੋਂ ਲੈ ਕੇ 100 ਲੋਕਾਂ ਤੱਕ ਭਾਗ ਲੈਣ ਦੀ ਵਿਵਸਥਾ ਹੈ ਅਤੇ ਸਤੱਲੁਜ ਤੇ ਬਿਆਸ ਨਾਂ ਦੇ ਵੱਡੇ ਪਾਰਟੀ ਹਾਲ ਵੀ ਇੱਥੇ ਮੌਜੂਦ ਹਨਜਿਨ੍ਹਾਂ ਵਿੱਚ 150 ਤੋਂ ਲੈ ਕੇ 1000 ਤੱਕ ਦੀ ਗਿਣਤੀ ਤੱਕ ਲੋਕ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਹੀ ਖਾਣਾ ਖਾਉਣ ਦੇ ਲਈ ਵੱਡਾ ਏਅਰ-ਕੰਡੀਸ਼ਨਡ ਡਾਇਨਿੰਗ ਹਾਲ ਵੀ ਹੈ। ਲੋਕਾਂ ਦੀ ਸਹੂੱਲਤ ਲਈ ਏ.ਟੀ.ਐਮ. ਵੀ ਲੱਗਾ ਹੋਇਆ ਹੈ। ਹਵਾ ਪ੍ਰਦੂਸ਼ਣ ਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਹੀ ਘਟਾਇਆ ਜਾ ਸਕਦਾ ਹੈਜਿਸਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਕਿਸਾਨ ਭਵਨ ਦੇ 7880 ਵਰਗ ਫੁੱਟ ਖੇਤਰ ਵਿੱਚ 36 ਵੱਖ-ਵੱਖ ਕਿਸਮਾਂ ਦੇ 700 ਰੁੱਖਾਂ ਦਾ ਜੰਗਲ ਲਗਾਇਆ ਗਿਆ ਹੈਉੱਥੇ ਹੀ ਹਰੇ ਭਰੇ ਲਾਅਨ ਅਤੇ ਲੈਂਡਸਕੇਪਿੰਗ ਖੇਤਰ ਵੀ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਹਵੇਲੀਸ੍ਰੀ ਆਨੰਦਪੁਰ ਸਾਹਿਬ (ਰੋਪੜ) ਵਿਖੇ ਆਧੁਨਿਕ ਸੁਵਿਧਾਵਾਂ ਤੋਂ ਭਰਪੂਰ ਕੁੱਲ 14 ਕਮਰੇ ਹਨ। 

    ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ ਕਿਸਾਨ ਭਵਨ ਦੇ ਕਮਰਿਆਂ/ਹਾਲਾਂ ਤੋਂ 3,74,51,573 ਰੁਪਏ ਦੀ ਆਮਦਨ ਹੋਈ ਹੈਜਦਕਿ ਪਿਛਲੇ ਮਹੀਨੇ (ਜੂਨ) ਵਿੱਚ 39,27,354 ਰੁਪਏ ਦੀ ਆਮਦਨ ਹੋਈ ਹੈ। kisanbhawan.emandikaran-pb.in ਵੈਬਸਾਇਟ ਰਾਹੀਂ ਕਿਸਾਨ ਭਵਨ ਅਤੇ ਕਿਸਾਨ ਹਵੇਲੀ ਵਿੱਚ ਬੁਕਿੰਗ ਕਰਵਾਉਣ ਦੇ ਨਾਲ-ਨਾਲ ਵਧੇਰੀ ਜਾਣਕਾਰੀ ਵੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਲੋਕਾਂ ਦੀ ਭਲਾਈ ਲਈ ਹਮੇਸ਼ਾ ਯਤਨਸ਼ੀਲ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀ ਬਿਹਤਰੀ ਵਾਸਤੇ ਕਾਰਜ ਕਰਦੀ ਰਹੇਗੀ। ਇਸ ਮੌਕੇ ਸ੍ਰੀਮਤੀ ਗੀਤਿਕਾ ਸਿੰਘ ਸੰਯੁਕਤ ਸਕੱਤਰਸ. ਗੁਰਿੰਦਰ ਸਿੰਘ ਚੀਮਾ ਚੀਫ਼ ਇੰਜੀਨਿਅਰਸ. ਮਨਜੀਤ ਸਿੰਘ ਸੰਧੂ ਜੀ.ਐਮ.ਸ. ਪਰਮਜੀਤ ਸਿੰਘ ਚੀਫ਼ ਓਪਰੇਟਿੰਗ ਅਫ਼ਸਰ ਕਿਸਾਨ ਭਵਨਸ. ਸਵਰਨ ਸਿੰਘ ਡੀ.ਜੀ.ਐਮ. (ਮਾਰਕਟਿੰਗ)ਸ੍ਰੀਮਤੀ ਭਜਨ ਕੌਰ ਡੀ.ਜੀ.ਐਮ. (ਅਸਟੇਟ)ਸ੍ਰੀਮਤੀ ਜਸਬੀਰ ਕੌਰ ਡੀ.ਟੀ.ਪੀ,  ਸ. ਪਰਵੇਜ਼ ਸਿੰਘ ਚੌਹਾਨ ਕੇਅਰ ਟੇਕਰ ਕਿਸਾਨ ਭਵਨ ਸਹਿਤ ਸਮੂਹ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ।

Powered by Froala Editor

S Harchand Singh Burst Inaugurated The Jhelum Hall In Kisan Bhawan


Recommended Posts