ਚੰਡੀਗੜ੍ਹ, 13 ਜੁਲਾਈ:


ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀਆਂ ਖੇਤੀਬ ">

ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਪੰਜਾਬ ਵਿੱਚ ਨਕਲੀ ਖਾਦ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ; ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ
July 13, 2024
Massive-Action-Against-Fake-Fert

ਖੇਤੀਬਾੜੀ ਵਿਭਾਗ ਨੇ ਸੂਬੇ ਵਿੱਚ ਕੁਆਲਿਟੀ ਕੰਟਰੋਲ ਮੁਹਿੰਮ ਤਹਿਤ 4700 ਖਾਦ ਨਮੂਨਿਆਂ ਦੀ ਜਾਂਚ ਦਾ ਟੀਚਾ ਮਿੱਥਿਆ

ਚੈਕਿੰਗ ਦੌਰਾਨ ਲਏ ਗਏ 40 ਨਮੂਨਿਆਂ ਵਿੱਚੋਂ 24 ਨਮੂਨੇ ਹੋਏ ਫੇਲ੍ਹ: ਗੁਰਮੀਤ ਸਿੰਘ ਖੁੱਡੀਆਂ

Daily Dharaledar Bureau / Chandigarh



ਚੰਡੀਗੜ੍ਹ, 13 ਜੁਲਾਈ:


ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀਆਂ ਖੇਤੀਬਾੜੀ ਸੰਬੰਧੀ ਵਸਤਾਂ ਤੇ ਸਾਜੋ-ਸਾਮਾਨ ਯਕੀਨੀ ਬਣਾਉਣ ਲਈ ਛੇੜੀ ਗਈ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਦੀਆਂ ਸਹਿਕਾਰੀ ਸਭਾਵਾਂ ਨੂੰ ਘਟੀਆ ਮਿਆਰ ਦੀ ਡਾਈਮੋਨੀਅਮ ਫਾਸਫੇਟ (ਡੀ.ਏ.ਪੀ.) ਖਾਦ ਸਪਲਾਈ ਕਰਨ ਵਾਲੀਆਂ ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। 

 

ਦੱਸਣਯੋਗ ਹੈ ਕਿ ਜਿਨ੍ਹਾਂ ਕੰਪਨੀਆਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ, ਉਨ੍ਹਾਂ ਵਿੱਚ ਮੈਸਰਜ਼ ਮਧਯ ਭਾਰਤ ਐਗਰੋ ਪ੍ਰੋਡੱਕਟਸ ਲਿਮਟਿਡ ਅਤੇ ਮੈਸਰਜ਼ ਕ੍ਰਿਸ਼ਨਾ ਫੋਸ਼ੈਮ ਪ੍ਰਾਈਵੇਟ ਲਿਮਟਿਡ ਸ਼ਾਮਲ ਹਨ। 


ਅੱਜ ਇੱਥੋਂ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਕੰਪਨੀਆਂ ਵੱਲੋਂ ਮਾਰਕਫੈੱਡ ਨੂੰ ਸਪਲਾਈ ਕੀਤੇ ਗਏ ਡੀ.ਏ.ਪੀ. ਸਟਾਕ ਵਿੱਚੋਂ 40 ਨਮੂਨੇ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਖਾਦ ਕੰਟਰੋਲ ਆਰਡਰ 1985 ਅਨੁਸਾਰ ਇਨ੍ਹਾਂ ਵਿੱਚੋਂ 24 ਨਮੂਨੇ ਗ਼ੈਰ-ਮਿਆਰੀ ਪਾਏ ਗਏ ਹਨ ਅਤੇ ਦੋ ਨਮੂਨਿਆਂ ਦੀ ਰਿਪੋਰਟ ਅਜੇ ਆਉਣੀ ਹੈ।


ਉਨ੍ਹਾਂ ਕਿਹਾ ਕਿ ਇਸ ਸਬੰਧੀ ਢੁਕਵੀਂ ਅਗਲੇਰੀ ਕਾਰਵਾਈ ਲਈ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।


ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਸੂਬੇ ਭਰ ਵਿੱਚ ਕੁਆਲਿਟੀ ਕੰਟਰੋਲ ਮੁਹਿੰਮ ਚਲਾਈ ਹੈ ਅਤੇ ਵਿੱਤੀ ਸਾਲ 2024-25 ਦੌਰਾਨ 4700 ਖਾਦ ਨਮੂਨਿਆਂ ਦੀ ਜਾਂਚ ਦਾ ਟੀਚਾ ਮਿੱਥਿਆ ਗਿਆ ਹੈ।


ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਜਸਵੰਤ ਸਿੰਘ ਨੇ ਦੱਸਿਆ ਕਿ ਕੁਆਲਟੀ ਕੰਟਰੋਲ ਮੁਹਿੰਮ ਤਹਿਤ ਹੁਣ ਤੱਕ ਖਾਦਾਂ ਦੇ 1004 ਸੈਂਪਲ ਲੈ ਕੇ ਜਾਂਚ ਲਈ ਵੱਖ-ਵੱਖ ਲੈਬਾਰਟਰੀਆਂ ਵਿੱਚ ਭੇਜੇ ਗਏ ਹਨ।


ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਡਾਇਰੈਕਟਰ ਨੂੰ ਖੇਤੀ ਸਮੱਗਰੀ ਦੀ ਸਪਲਾਈ ਦੀ ਸਮੀਖਿਆ ਕਰਨ ਲਈ ਕਿਹਾ ਤਾਂ ਜੋ ਕਿਸਾਨਾਂ ਨੂੰ ਮਿਆਰੀ ਉਤਪਾਦਾਂ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ। ਡਾਇਰੈਕਟਰ, ਖੇਤੀਬਾੜੀ ਨੇ ਅੱਗੇ ਦੱਸਿਆ ਕਿ ਮਿੱਥੇ ਗਏ ਟੀਚਿਆਂ ਅਨੁਸਾਰ ਜ਼ਿਲ੍ਹਿਆਂ ਵਿੱਚ ਖਾਦਾਂ ਦੇ ਬਕਾਇਦਾ ਨਮੂਨੇ ਲੈਣ ਦੇ ਨਾਲ-ਨਾਲ ਡੀਏਪੀ (18:46) ਅਤੇ ਹੋਰ ਖਾਦਾਂ ਦੀ ਆਮਦ ‘ਤੇ ਵੀ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।


ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਮੂਹ ਮੁੱਖ ਜ਼ਿਲ੍ਹਾ ਖੇਤੀਬਾੜੀ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਗ਼ੈਰ-ਮਿਆਰੀ/ਨਕਲੀ ਖਾਦਾਂ ਜਾਂ ਕਿਸੇ ਹੋਰ ਖੇਤੀ ਉਤਪਾਦ ਸਬੰਧੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਹ ਪਹਿਲ ਦੇ ਆਧਾਰ 'ਤੇ ਬਣਦੀ ਕਾਰਵਾਈ ਯਕੀਨੀ ਬਣਾਉਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਸਬੰਧੀ ਕਿਸੇ ਵੀ ਪੱਧਰ ‘ਤੇ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Powered by Froala Editor

Massive Action Against Fake Fertilizer Suppliers In Punjab License Cancellation Of Two Fertilizer Companies


Recommended Posts