“ਆਓ ਪੰਜਾਬ ਨੂੰ ਜ਼ੀਰੋ-ਬਲੈਕ ਧੂਆ ਅਤੇ ਸਭ ਤੋਂ ਸਾਫ਼ ਪਾਣੀ ਵਾਲਾ ਸੂਬਾ ਬਣਾਈਏ, ਦਾ ਸੰਕਲਪ    ਪਟਿਆਲਾ ’ਚ ਆਜ਼ਾਦੀ ਦਿਹਾੜੇ ਦੀ ਫੁੱਲ ਡਰੈਸ ਰਿਹਰਸਲ, 15 ਅਗਸਤ ਨੂੰ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਤਿਰੰਗਾ    ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਗੋਸ਼ਟੀ ਲਗਾਈ*    ਸਫਾਈ ਕਰਮਚਾਰੀਆਂ ਦੀ ਤਨਖਾਹ ’ਚ 10 ਤੋਂ 20 ਹਜ਼ਾਰ ਰੁਪਏ ਤੱਕ ਵਾਧਾ, ਚੰਦਨ ਗਰੇਵਾਲ ਨੇ ਦਿੱਤੀ ਵਧਾਈ    Da ਮਾਮਲੇ ਦੀ ਸੁਣਵਾਈ ਕਰਨ ਵਾਲੇ ਜਸਟਿਸ ਮਿਸ਼ਰਾ ਹੁਣ ਸੰਭਾਲਣਗੇ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ    ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ   
ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ
July 13, 2024
07-Schools-Of-The-State-Named-Af

Daily Dharaledar Bureau / Chandigarh

ਚੰਡੀਗੜ੍ਹ, 13 ਜੁਲਾਈ: 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 07 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ।


 ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਮ 'ਤੇ ਰੱਖਣ ਦਾ ਫੈਸਲਾ ਕੀਤਾ ਗਿਆ ਸੀ ਜਿਸ ਤਹਿਤ ਹੁਣ 07 ਸਰਕਾਰੀ ਸਕੂਲਾਂ ਦੇ ਨਾਮ ਬਦਲੇ ਗਏ ਹਨ।


ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਹਸਤੀਆਂ ਦੀਆਂ ਕੁਰਬਾਨੀਆਂ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਜਾਣੂ ਹੋ ਸਕਣ।



ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਿਹਨਾਂ ਸਰਕਾਰੀ ਸਕੂਲਾਂ ਦੇ ਨਾਂ ਬਦਲੇ ਗਏ ਹਨ ਉਹਨਾਂ ਵਿੱਚ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਛੰਨਾ ਗੁਲਾਬ ਸਿੰਘ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਦਰਬਾਰਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਛੰਨਾ ਗੁਲਾਬ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਲਾਭ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ ਰੱਖਣ ਦਾ ਫੈਸਲਾ ਕੀਤਾ ਗਿਆ ਹੈ।


ਇਸੇ ਤਰ੍ਹਾਂ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰ੍ਹੇ ਦਾ ਨਾਮ ਬਦਲ ਸੁਤੰਤਰਤਾ ਸੰਗਰਾਮੀ ਸੇਵਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰ੍ਹੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ ਦਾ ਨਾਮ ਸੁਤੰਤਰਤਾ ਸੰਗਰਾਮੀ ਸ਼ਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ ਰੱਖਣ ਦਾ ਫੈਸਲਾ ਕੀਤਾ ਹੈ।


ਸਿੱਖਿਆ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ (ਕੰ) ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਦਾ ਨਾਮ ਸੁਤੰਤਰਤਾ ਸੰਗਰਾਮੀ ਬੀਰ ਸਿੰਘ ਸਰਕਾਰੀ (ਕੰ) ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਝੋਰੜਾਂ ਦਾ ਨਾਮ ਸ਼ਹੀਦ ਏ.ਐਸ.ਆਈ.ਗੁਰਮੁੱਖ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਝੋਰੜਾਂ ਰੱਖਣ ਦਾ ਫੈਸਲਾ ਕੀਤਾ ਗਿਆ ਹੈ।


ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਆਫ਼ ਐਮੀਨੈਸ ਮੋਰਿੰਡਾ ਦਾ ਨਾਮ ਬਦਲ ਕੇ ਸ਼ਹੀਦ ਸੂਬੇਦਾਰ ਮੇਵਾ ਸਿੰਘ ਸਕੂਲ ਆਫ਼ ਐਮੀਨੈਸ ਮੋਰਿੰਡਾ ਰੱਖਣ ਦਾ ਫੈਸਲਾ ਕੀਤਾ ਗਿਆ ਹੈ।```

Powered by Froala Editor

07 Schools Of The State Named After Freedom Fighters And Martyrs Harjot Singh Bains


Recommended Posts