ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ    ਭਾਰੀ ਮੀਂਹ ਦਾ ਕਹਿਰ, ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ; ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ    ਓ.ਐਸ.ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਰੁਲਦੂ ਸਿੰਘ ਵਾਲਾ ਅਤੇ ਬੰਗਾਂਵਾਲੀ ਵਿਖੇ 'ਲੋਕ ਮਿਲਣੀ'    ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ    
ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ 'ਤੇ ਨਕੇਲ ਪਾਉਣ ਲਈ ਪੁਲਿਸ ਵਿਸ਼ੇਸ਼ ਨਾਕੇ ਸਥਾਪਿਤ ਕਰੇਗੀ - ਏ.ਡੀ.ਜੀ.ਪੀ. ਏ.ਐਸ. ਰਾਏ
July 16, 2024
Police-To-Set-Up-Special-Checkpo

ਐਸ.ਐਸ.ਐਫ. ਦੀ ਤਾਇਨਾਤੀ ਨਾਲ ਸੜਕੀ ਮੌਤਾਂ 'ਚ 15-20 ਫੀਸਦ ਤੱਕ ਆਈ ਗਿਰਾਵਟ

ਡਰੰਕਨ ਡਰਾਈਵਿੰਗ ਦੀ ਰੋਕਥਾਮ ਲਈ 850 ਨਵੇਂ ਅਲਕੋਮੀਟਰਾਂ ਦੀ ਖਰੀਦ ਕੀਤੀ ਜਾਵੇਗੀ

Daily Dharaledar Bureau / Ludhiana

ਲੁਧਿਆਣਾ, 16 ਜੁਲਾਈ - ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏ.ਡੀ.ਜੀ.ਪੀ.) ਟਰੈਫਿਕ ਅਤੇ ਸੜਕ ਸੁਰੱਖਿਆ ਅਮਰਦੀਪ ਸਿੰਘ ਰਾਏ ਵੱਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਪੁਲਿਸ ਸੜਕੀ ਹਾਦਸਿਆਂ ਦਾ ਮੁੱਖ ਕਾਰਨ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਨੂੰ ਨੱਥ ਪਾਉਣ ਲਈ ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਵਿਸ਼ੇਸ਼ ਸੁਰੱਖਿਆ ਨਾਕੇ ਸਥਾਪਤ ਕਰੇਗੀ।

ਟ੍ਰੈਫਿਕ ਐਸ.ਪੀਜ਼, ਡੀ.ਐਸ.ਪੀਜ਼ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ, ਏ.ਡੀ.ਜੀ.ਪੀ. ਰਾਏ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 800 ਨਵੇਂ ਐਲਕੋਮੀਟਰ ਆਰਡਰ ਕੀਤੇ ਹਨ, ਜੋ ਕਿ ਸਾਰੇ ਜ਼ਿਲ੍ਹਿਆਂ ਵਿੱਚ ਵੰਡੇ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ਰਾਬ ਪੀ ਕੇ ਗੱਡੀ ਚਲਾਉਣਾ ਸੜਕ ਹਾਦਸਿਆਂ ਦਾ ਇੱਕ ਵੱਡਾ ਕਾਰਨ ਹੈ ਅਤੇ ਪੰਜਾਬ ਪੁਲਿਸ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ।

ਏ.ਡੀ.ਜੀ.ਪੀ. ਰਾਏ ਨੇ ਇਹ ਵੀ ਖੁਲਾਸਾ ਕੀਤਾ ਕਿ ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਤੇਜ਼ ਰ\ਤਾਰ ਅਤੇ ਲਾਪਰਵਾਹੀ ਵਰਤਣ ਵਾਲੇ ਚਾਲਕਾਂ ਨਾਲ ਨਜਿੱਠਣ ਲਈ 27 ਹਾਈਟੈਕ ਇੰਟਰਸੈਪਟਰ ਵਾਹਨ ਵੀ ਖਰੀਦੇ ਜਾ ਰਹੇ ਹਨ। ਉਨ੍ਹਾਂ ਅਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਦੇ ਮੁੱਦੇ ਨੂੰ ਵੀ ਸੰਬੋਧਿਤ ਕਰਦੇ ਹੋਏ ਦੱਸਿਆ ਕਿ ਇਸ ਸਮੱਸਿਆ ਕਾਰਨ ਹਰ ਸਾਲ ਲਗਭਗ 350 ਮੌਤਾਂ ਹੁੰਦੀਆਂ ਹਨ। ਇਸ ਮੁੱਦੇ ਨੂੰ ਹੱਲ ਕਰਨ ਲਈ ਵੱਖ-ਵੱਖ ਵਿਭਾਗ ਸਰਗਰਮੀ ਨਾਲ ਕੰਮ ਕਰ ਰਹੇ ਹਨ, ਜਿਸ ਵਿੱਚ ਨਗਰ ਨਿਗਮ, ਪਸ਼ੂ ਪਾਲਣ ਅਤੇ ਹੋਰ ਸ਼ਾਮਲ ਹਨ। ਇਸ ਤੋਂ ਇਲਾਵਾ, ਪੰਜਾਬ ਵਿੱਚ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਪ੍ਰਣਾਲੀ ਤਹਿਤ ਜ਼ਿਲ੍ਹਿਆਂ ਨੂੰ 900 ਈ-ਚਲਾਨ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਇਨ੍ਹਾਂ ਉਪਰਾਲਿਆਂ ਸਦਕਾ ਪੰਜਾਬ ਵਿੱਚ ਸੜਕ ਹਾਦਸਿਆਂ ਦੀ ਗਿਣਤੀ ਵਿੱਚ ਹੋਰ ਕਮੀ ਆਉਣ ਦੀ ਉਮੀਦ ਹੈ।

ਏ.ਡੀ.ਜੀ.ਪੀ. ਰਾਏ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦਿਮਾਗੀ ਕਾਢ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦੀ ਤਾਇਨਾਤੀ ਦੇ ਸਕਾਰਾਤਮਕ ਪ੍ਰਭਾਵ 'ਤੇ ਚਾਨਣਾ ਪਾਇਆ, ਜਿਸ ਦੇ ਨਤੀਜੇ ਵਜੋਂ ਸੜਕ ਹਾਦਸਿਆਂ ਦੀਆਂ ਮੌਤਾਂ ਵਿੱਚ 15-20 ਫੀਸਦ ਕਮੀ ਆਈ ਹੈ। ਘੱਟ ਉਮਰ ਦੀ ਡਰਾਈਵਿੰਗ 'ਤੇ, ਜ਼ਿਲ੍ਹਾ ਪੁਲਿਸ ਦਾ ਟ੍ਰੈਫਿਕ ਵਿੰਗ ਪਹਿਲੇ ਪੜਾਅ ਵਿੱਚ ਕਾਨੂੰਨੀ ਵਿਵਸਥਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸਕੂਲ ਪ੍ਰਬੰਧਕਾਂ ਨਾਲ ਸਹਿਯੋਗ ਕਰੇਗਾ। ਅਗਲੇ ਪੜਾਅ ਵਿੱਚ ਇਸ ਮੁੱਦੇ ਨੂੰ ਹੱਲ ਕਰਨ ਲਈ ਨਾਬਾਲਗ ਡਰਾਈਵਰਾਂ ਅਤੇ ਉਨ੍ਹਾਂ ਦੇ ਮਾਪਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Powered by Froala Editor

Police To Set Up Special Checkpoints To Crack Down On Drunk Drivers Adgp A s Opinion


Recommended Posts