ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਮਲਟੀਪਰਪਜ ਸਕੂਲ ਦੇ 14 ਵਿਦਿਆਰਥੀਆਂ ਨੇ ਜੇਈਈ ਤੇ ਨੀਟ ਕੀਤਾ ਕੁਆਲੀਫਾਈ
August 1, 2026
Punjabi-Khabran

Dharaledar Bureau / Punjab

ਪਟਿਆਲਾ: ਸ਼ਹਿਰ ਦੇ ਨਾਮਵਰ ਵਿੱਦਿਅਕ ਅਦਾਰੇ ਪੀਐਮ ਸ਼੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੇ ਅੱਠ ਵਿਦਿਆਰਥੀਆਂ ਨੇ ਜੇਈਈ ਅਤੇ ਛੇ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਕੁਆਲੀਫਾਈ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਜਿਸ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਪੀਐੱਮ ਸ਼੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ, ਪਾਸੀ ਰੋਡ ਦੇ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੀਨੀਅਰ ਆਪ ਆਗੂ ਮਨੀਸ਼ ਸਿਸੋਦੀਆ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਾਲ 2026 ਵਿੱਚ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਤਾ ਗਿਆ। ਸਕੂਲ ਦੇ 8 ਵਿਦਿਆਰਥੀਆਂ ਨੇ ਜੇਈਈ ਪ੍ਰੀਖਿਆ ਅਤੇ 6 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਸਫਲਤਾਪੂਰਵਕ ਯੋਗਤਾ ਪ੍ਰਾਪਤ ਕਰਕੇ ਨੀਟ ਵਿੱਚ ਸਫਲ ਵਿਦਿਆਰਥੀਆਂ ਵਿੱਚ ਰਾਜਵੰਸ਼ ਆਹਲੂਵਾਲੀਆ, ਨਵਜੋਤ ਸਿੰਘ, ਵਿਧਿਤਾ, ਇਸ਼ਨੂਰ ਕੌਰ, ਮਨਿੰਦਰ ਸਿੰਘ ਅਤੇ ਸੀਮਾ ਗੁਪਤਾ ਸ਼ਾਮਲ ਹਨ ਜਦਕਿ ਜੇਈਈ ਵਿੱਚ 8 ਵਿਦਿਆਰਥੀਆਂ ਦੀ ਸਫਲਤਾ ਵੀ ਸਕੂਲ ਦੀ ਅਕਾਦਮਿਕ ਉਪਲਬਧੀ ਦਾ ਪ੍ਰਮਾਣ ਹੈ। ਸਨਮਾਨ ਸਮਾਰੋਹ ਦੌਰਾਨ ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੀ ਮਿਹਨਤ ਸਦਕਾ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਲਗਾਤਾਰ ਸਫਲਤਾ ਹਾਸਲ ਕਰ ਰਹੇ ਹਨ। ਉਨ੍ਹਾਂ ਨੇ ਪ੍ਰਿੰਸੀਪਲ ਵਿਜੇ ਕਪੂਰ ਅਤੇ ਸਕੂਲ ਦੀ ਸਮੂਹ ਅਧਿਆਪਕ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਹੋਰ ਸਕੂਲਾਂ ਲਈ ਵੀ ਪ੍ਰੇਰਣਾਦਾਇਕ ਹੈ। ਇਸ ਮੌਕੇ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਨੇ ਇਸ ਸਨਮਾਨ ਦਾ ਸਿਹਰਾ ਸਕੂਲ ਦੇ ਸਮਰਪਿਤ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦਿੰਦਿਆਂ ਕਿਹਾ ਕਿ ਟੀਮ ਵਰਕ, ਯੋਜਨਾਬੱਧ ਤਿਆਰੀ ਅਤੇ ਨਿਰੰਤਰ ਮਿਹਨਤ ਦੇ ਨਤੀਜੇ ਵਜੋਂ ਇਹ ਸ਼ਾਨਦਾਰ ਸਫਲਤਾ ਸੰਭਵ ਹੋਈ ਹੈ। ਉਨ੍ਹਾਂ ਨੇ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਹੋਰ ਬਿਹਤਰ ਮਾਹੌਲ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ। ਇਸ ਸਨਮਾਨ ਨਾਲ ਪੀਐੱਮ ਸ਼੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ, ਪਾਸੀ ਰੋਡ, ਪਟਿਆਲਾ ਨੇ ਇੱਕ ਵਾਰ ਫਿਰ ਇਹ ਸਾਬਤ ਕੀਤਾ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਆਪਣੀ ਯੋਗਤਾ, ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਨਾਲ ਦੇਸ਼ ਦੀਆਂ ਵੱਕਾਰੀ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਸਕਦੇ ਹਨ। ਪੰਜਾਬ ਸਰਕਾਰ ਤੋਂ ਸਨਮਾਨ ਪ੍ਰਾਪਤ ਕਰਕੇ ਸਕੂਲ ਪਹੁੰਚਣ 'ਤੇ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਦਾ ਸਕੂਲ ਪਹੁੰਚਣ 'ਤੇ ਸਮੁੱਚੇ ਸਟਾਫ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਸਨਮਾਨ ਮਿਲਣ 'ਤੇ ਜ਼ਿਲ੍ਹਾ ਸਿੱਖਿਆ ਅਫਸਰ ਪਟਿਆਲਾ ਸ਼ਾਲੂ ਮਹਿਰਾ ਵੱਲੋਂ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਗਈ। ਫੋਟੋ : ਪ੍ਰਿੰਸੀਪਲ ਮੈਡਮ ਵਿਜੇ ਕਪੂਰ ਨੂੰ ਸਨਮਾਨਿਤ ਕਰਦੇ ਹੋਏ ਡੀਪੀਆਈ (ਸੈਕੰਡਰੀ) ਤੇ ਹੋਰ।

Punjabi Khabran


Recommended Posts