ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ   
ਕਿਸਾਨ ਸਬਸਿਡੀ ਵਾਲੀ ਖੇਤੀ ਮਸ਼ੀਨਰੀ ਲਈ 13 ਅਗਸਤ ਤੱਕ ਕਰ ਸਕਦੇ ਹਨ ਅਪਲਾਈ
July 24, 2024
Farmers-Can-Apply-Till-August-13

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਅਪੀਲ, ਐਸ.ਐਮ.ਏ.ਐਮ. ਸਕੀਮ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ

Daily Dharaledar Bureau / Ludhiana

ਲੁਧਿਆਣਾ, 24 ਜੁਲਾਈ - ਖੇਤੀ ਵਿਭਿੰਨਤਾ, ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ ਮਿਸ਼ਨ ਆਨ ਐਗਰੀਕਲਚਰਲ ਮਕੈਨਾਈਜ਼ੇਸ਼ਨ (ਐਸ.ਐਮ.ਏ.ਐਮ.) ਸਕੀਮ ਤਹਿਤ ਕਿਸਾਨਾਂ ਨੂੰ ਰਿਆਇਤੀ ਦਰਾਂ 'ਤੇ ਅਤਿ-ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵਿਭਾਗ ਨੇ ਵੱਖ-ਵੱਖ ਖੇਤੀ ਮਸ਼ੀਨਰੀ 'ਤੇ ਸਬਸਿਡੀ ਲੈਣ ਲਈ ਅਰਜ਼ੀਆਂ ਮੰਗੀਆਂ ਹਨ, ਜਿਸ ਲਈ ਕਿਸਾਨ 13 ਅਗਸਤ, 2024 ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ 13 ਅਗਸਤ ਤੱਕ ਵਿਭਾਗ ਦੇ ਪੋਰਟਲ agrimachinerypb.com 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਸਬਸਿਡੀ ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ. ਡਰਿੱਲ, ਆਲੂ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਟਰੈਕਟਰ ਸੰਚਾਲਿਤ ਬੂਮ ਸਪਰੇਅਰ, ਪੀ.ਟੀ.ਓ ਓਪਰੇਟਿਡ ਬੰਡ ਫਾਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ ਅਤੇ ਨਰਸਰੀ ਸੀਡਰ 'ਤੇ ਦਿੱਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਸ਼ੀਨੀਕਰਨ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ ਅਤੇ ਇਸ ਨਾਲ ਪਾਣੀ ਦੀ ਬੱਚਤ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਹੋਰਨਾਂ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਕਾਫੀ ਮਦਦ ਮਿਲੇਗੀ।

Powered by Froala Editor

Farmers Can Apply Till August 13 For Subsidized Agricultural Machinery


Recommended Posts