ਕੇਂਦਰ ਵੱਲੋਂ ਜਾਰੀ ਖੇਤੀ ਆਰਡੀਨੈਂਸਾ -ਤੇ ਗੌਰ ਕਰਨ ਦੀ ਮੰਗ ਸਬੰਧ ">
ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਕੈਪਟਨ ਨੇ ਬੁਲਾਈ ਸਰਬ ਦਲੀ ਮੀਟਿੰਗ, ਮੋਦੀ ਸਰਕਾਰ ਵਿਰੁੱਧ ਝੰਡਾ ਚੁੱਕਣ ਲਈ-
June 22, 2020
Daily-Dharaledar-Online-News-Vie

Daily Dharaledar / Punjab

ਕੇਂਦਰ ਵੱਲੋਂ ਜਾਰੀ ਖੇਤੀ ਆਰਡੀਨੈਂਸਾ -ਤੇ ਗੌਰ ਕਰਨ ਦੀ ਮੰਗ ਸਬੰਧੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਖੇਤੀ ਸਬੰਧੀ ਆਰਡੀਨੈਂਸਾਂ -ਤੇ ਚਰਚਾ ਕਰਨ ਲਈ 24 ਜੂਨ ਨੂੰ ਸਰਬਦਲੀ ਬੈਠਕ ਬੁਲਾਈ ਹੈ। ਕੈਪਟਨ ਨੇ ਆਰਡੀਨੈਂਸਾਂ ਨੂੰ ਕਿਸਾਨਾਂ ਦੇ ਹਿੱਤਾਂ ਦੇ ਖਿਲਾਫ ਦੱਸਦਿਆਂ ਕਿਹਾ ਇਹ ਸੂਬੇ ਲਈ ਅਸਹਿਣਯੋਗ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਕਿ ਕੇਂਦਰ ਸਰਕਾਰ ਦੇ ਆਰਡੀਨੈਂਸ ਤਹਿਤ ਮੰਡੀ ਬੋਰਡ ਨੂੰ ਵੱਡਾ ਨੁਕਸਾਨ ਪਹੁੰਚੇਗਾ। ਜਿਸ ਤਹਿਤ ਮਾਰਕੀਟ ਫੀਸ ਤੇ ਪੇਂਡੂ ਵਿਕਾਸ ਫੰਡ ਦੇ ਤੌਰ -ਤੇ ਕਰੀਬ 3500 ਕਰੋੜ ਰੁਪਏ ਦੀ ਆਮਦਨ ਹੁੰਦੀ ਹੈ। ਇਸ ਨੁਕਸਾਨ ਨਾਲ ਪੇਂਡੂ ਖੇਤਰਾਂ -ਚ ਵਿਕਾਸ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਕੈਪਟਨ ਨੇ ਕਿਹਾ ਮੀਟਿੰਗ ਦੌਰਾਨ ਬਣੀ ਸਹਿਮਤੀ ਦੇ ਆਧਾਰ -ਤੇ ਭਾਰਤ ਸਰਕਾਰ ਨੂੰ ਪੱਤਰ ਭੇਜ ਕੇ ਇਹ ਆਰਡੀਨੈਂਸ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਇਹ ਗੱਲਾਂ ਫੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਕਹੀਆਂ ਹਨ। ਉਨ੍ਹਾਂ ਕਿਹਾ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਾਉਣ ਲਈ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਕੱਠੀਆਂ ਹੋਣਗੀਆਂ।

Daily Dharaledar Online News Views and Reviews


Recommended Posts