ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਪਿੰਡ ਸਭਰਾ ਵਿਖੇ ਪਸ਼ੂਆਂ ਦੇ ਸਰਕਾਰੀ ਹਸਪਤਾਲ ਵਿੱਚ ਕਈ ਸਾਲਾਂ ਤੋਂ ਜ਼ਿੰਦਗੀ ਬਤੀਤ ਕਰ ਰਹੇ ਬਜ਼ੁਰਗ ਜੋੜੇ ਨੇ ਸਮਾਜ ਸੇਵੀਆਂ ਨੂੰ ਲਾਈ ਮਦਦ ਦੀ ਗੁਹਾਰ
July 29, 2024
An-Elderly-Couple-Who-Have-Been-

Daily Dharaledar Bureau / Tarn Taran Sahib

ਜਿਲਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾਂ ਵਿਖੇ ਇੱਕ ਐਸਾ ਤਰਸਯੋਗ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਵੇਖ ਕੇ ਆਪ ਜੀ ਦਾ ਵੀ ਮਨ ਝੰਝੋੜਿਆ ਜਾਵੇਗਾ। ਦੱਸ ਦਈਏ ਕਿ ਪਿੰਡ ਸਭਰਾ ਵਿਖੇ ਇੱਕ ਪਸ਼ੂਆਂ ਦੇ ਹਸਪਤਾਲ ਵਿੱਚ ਕਈ ਸਾਲਾਂ ਤੋਂ ਆਪਣੇ ਅਪਾਹਿਜ ਪੁੱਤ ਨਾਲ ਜਿੰਦਗੀ ਬਤੀਤ ਕਰ ਰਹੇ ਬਜ਼ੁਰਗ ਜੋੜੇ ਨੇ ਦੱਸਿਆ ਕਿ ਉਹਨਾਂ ਦੇ ਦੋ ਲੜਕੇ ਹਨ। ਵੱਡਾ ਲੜਕਾ ਜੋ ਕਿ ਵਿਆਹਿਆ ਹੋਇਆ ਹੈ ਅਤੇ ਉਹ ਤਰਨ ਤਾਰਨ ਵਿਖੇ ਰਹਿੰਦਾ ਹੈ। ਉਸ ਨੇ ਕਦੀ ਵੀ ਉਹਨਾਂ ਦੀ ਸਾਰ ਨਹੀਂ ਲਈ ਅਤੇ ਜੋ ਛੋਟਾ ਲੜਕਾ ਹੈ ਉਹ ਅਪਾਹਿਜ ਹੈ ਉਹ ਕੋਈ ਕੰਮ ਕਾਰ ਨਹੀਂ ਕਰ ਸਕਦਾ।ਪਿਤਾ ਬਜ਼ੁਰਗ ਅਮਰ ਸਿੰਘ ਨੇ ਦੱਸਿਆ ਕਿ ਉਹ ਦਿਹਾੜੀ ਕਰਦਾ ਹੈ ਅਤੇ ਕਈ ਵਾਰ ਸਬਜ਼ੀ ਵੇਚਣ ਚਲਾ ਜਾਂਦਾ ਹੈ ਅਤੇ ਜੋ ਸੋ ਰੁਪਇਆ ਆਉਂਦਾ ਹੈ ਉਹ ਉਸ ਨਾਲ ਆਪਣੇ ਘਰ ਦਾ ਗੁਜ਼ਾਰਾ ਚਲਾ ਲੈਂਦੇ ਹਨ ਅਤੇ ਕਈ ਵਾਰ ਉਹ ਭੁੱਖੇ ਧਿਆਏ ਹੀ ਸੌ ਜਾਂਦੇ ਹਨ। ਬਜ਼ੁਰਗ ਨੇ ਦੱਸਿਆ ਕਿ ਘਰ ਦੇ ਹਾਲਾਤ ਇੰਨੇ ਜਿਆਦਾ ਮਾੜੇ ਹਨ ਕਿ ਉਹ ਆਪਣੀ ਜ਼ਿੰਦਗੀ ਬੜੀ ਹੀ ਔਖੀ ਬਤੀਤ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਜ਼ੁਰਗ ਅਮਰ ਸਿੰਘ ਦੀ ਪਤਨੀ ਚਰਨ ਕੌਰ ਨੇ ਦੱਸਿਆ ਕਿ ਉਹ ਬਿਰਧ ਅਵਸਥਾ ਦੇ ਵਿੱਚ ਆਪਣਾ ਗੁਜ਼ਾਰਾ ਮਸਾ ਹੀ ਕਰ ਰਹੇ ਹਨ । ਬਜ਼ੁਰਗ ਔਰਤ ਨੇ ਦੱਸਿਆ ਕਿ ਉਹ 20-25 ਸਾਲ ਤੋਂ ਪਿੰਡ ਸਭਰਾਂ ਦੇ ਪਸ਼ੂਆਂ ਵਾਲੇ ਹਸਪਤਾਲ ਵਿੱਚ ਹੀ ਆਪਣਾ ਗੁਜ਼ਾਰਾ ਕਰ ਰਹੇ ਹਨ ਉਹਨਾਂ ਕਿਹਾ ਕਿ ਉਹਨਾਂ ਵੱਲੋਂ ਕਈ ਵਾਰ ਪਿੰਡ ਦੇ ਮੁਹਤਬਰਾਂ ਨੂੰ ਇੱਕ ਕੋਠਾ ਪਾ ਕੇ ਦੇਣ ਲਈ ਕਿਹਾ ਗਿਆ ਪਰ ਕਿਸੇ ਨੇ ਵੀ ਉਹਨਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਉਹਨਾਂ ਕਿਹਾ ਕਿ ਵੋਟਾਂ ਲੈਣ ਲਈ ਇਹ ਮੋਹਤਬਾਰ ਆ ਜਾਂਦੇ ਹਨ ਪਰ ਬਾਅਦ ਵਿੱਚ ਉਹਨਾਂ ਨੂੰ ਕੋਈ ਨਹੀਂ ਪੁੱਛਦਾ। ਪੀੜਤ ਬਜ਼ੁਰਗ ਜੋੜੇ ਨੇ ਦੱਸਿਆ ਕਿ ਉਹਨਾਂ ਨੂੰ ਰਾਤ ਦਿਨ ਇੱਕ ਹੀ ਫਿਕਰ ਲੱਗਾ ਰਹਿੰਦਾ ਹੈ ਕਿ ਉਹਨਾਂ ਦਾ ਪੁੱਤ ਪਪਾਹੀ ਜਿਹ ਹੈ ਅਤੇ ਉਹਨਾਂ ਤੋਂ ਬਾਅਦ ਉਸ ਦਾ ਕੀ ਬਣੇਗਾ ਪੀੜਤ ਬਜ਼ੁਰਗ ਜੋੜੇ ਨੇ ਸਮਾਜ ਸੇਵੀਆਂ ਤੋਂ ਮੰਗ ਕੀਤੀ ਹੈ ਕਿ ਉਹਨਾਂ ਦੀ ਕੋਈ ਨਾ ਕੋਈ ਸਹਾਇਤਾ ਕੀਤੀ ਜਾਵੇ ਜਿਸ ਨਾਲ ਉਹ ਆਪਣੀ ਜ਼ਿੰਦਗੀ ਸਹੀ ਤਰੀਕੇ ਨਾਲ ਬਤੀਤ ਕਰ ਸਕਣ। 


Powered by Froala Editor

An Elderly Couple Who Have Been Living In The Government Animal Hospital At Village Sabra For Many Years Appealed To The Social Workers For Help


Recommended Posts