ਪੰਜਾਬ ਦੇ ਪੇਂਡੂ " /> ਚੰਡੀਗੜ੍ਹ, 30 ਜੁਲਾਈ:


ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ   
ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 10 ਸਟੈਨੋ-ਟਾਈਪਿਸਟਾਂ ਨੂੰ ਸੌਂਪੇ ਨਿਯੁਕਤੀ ਪੱਤਰ
July 30, 2024
Panchayat-Minister-Laljit-Singh-

ਨਵ-ਨਿਯੁਕਤ ਕਰਮਚਾਰੀਆਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ

Daily Dharaledar Bureau / Chandigarh

ਚੰਡੀਗੜ੍ਹ, 30 ਜੁਲਾਈ:


ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਹੋਏ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ।


ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਵਿਅਕਤੀਆਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਉਣ ਵਾਸਤੇ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਪ੍ਰੇਰਿਆ।


ਸ. ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਪ੍ਰਗਟਾਇਆ ਕਿ ਨਵ-ਨਿਯੁਕਤ ਸਟਾਫ਼ ਵਿਭਾਗ ਵੱਲੋਂ ਕੀਤੀਆਂ ਪਹਿਲਕਦਮੀਆਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਪ੍ਰਤੀ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।


ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਹੁਣ ਤੱਕ 42,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।


ਇਸ ਮੌਕੇ ਵਿਭਾਗ ਦੇ ਡਾਇਰੈਕਟਰ ਸ੍ਰੀ ਅਮਿਤ ਕੁਮਾਰ, ਚੀਫ਼ ਇੰਜੀਨੀਅਰ ਸ੍ਰੀ ਕਰਨਦੀਪ ਸਿੰਘ ਚਾਹਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।


ਜ਼ਿਕਰਯੋਗ ਹੈ ਕਿ ਇਨ੍ਹਾਂ ਮੁਲਾਜ਼ਮਾਂ ਦੀ ਭਰਤੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਪਾਰਦਰਸ਼ੀ ਢੰਗ ਨਾਲ ਅਤੇ ਨਿਰੋਲ ਮੈਰਿਟ ਦੇ ਆਧਾਰ 'ਤੇ ਕੀਤੀ ਗਈ ਹੈ।


Powered by Froala Editor

Panchayat Minister Laljit Singh Bhullar Handed Over Appointment Letters To 10 Steno typists


Recommended Posts