ਚਿਤਕਾਰਾ ਯੂਨੀਵਰਸਿਟੀ ਹੰਗਾਮਾ: ਪਟਿਆਲਾ ਪੁਲੀਸ ਵੱਲੋਂ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ    ਸੰਸਦੀ ਸਟੈਂਡਿੰਗ ਕਮੇਟੀਆਂ ਦਾ ਪੁਨਰਗਠਨ, ਚੰਨੀ ਤੇ ਥਰੂਰ ਨੂੰ ਮੁੜ ਵੱਡੀ ਜ਼ਿੰਮੇਵਾਰੀ    ਏਸ਼ਿਆਈ ਖੇਡਾਂ ਦੇ ਫਾਈਨਲ ’ਚ ਭਾਰਤ ਦਾ ਜਲਵਾ, ਪਾਕਿਸਤਾਨ ਨੂੰ 19 ਦੌੜਾਂ ਨਾਲ ਹਰਾ ਕੇ ਜਿੱਤਿਆ ਸੋਨ ਤਗ਼ਮਾ    Ai ਨਾਲ ਬਣਾਈ ਆਡੀਓ ਵਾਇਰਲ ਕਰਕੇ ਸਾਖ ਢਾਹੁਣ ਦੀ ਕੋਸ਼ਿਸ਼’, ਵਲਟੋਹਾ ਦਾ ਪੰਜਾਬ ਸਰਕਾਰ ’ਤੇ ਦੋਸ਼    ਨਾਇਰਾ ਐਨਰਜੀ ਨੇ ਵਧਾਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਕਿੰਨਾ ਹੋਇਆ ਵਾਧਾ    ਸਾਬਕਾ Ias ਅਧਿਕਾਰੀ ਦਾ ਬੇਰਹਿਮ ਕਤਲ! ਪੰਜਾਬ ਨਾਲ ਜੁੜਿਆ ‘ਕੇਅਰਟੇਕਰ’ ਐਂਗਲ, ਪਟਿਆਲਾ ਤੱਕ ਪਹੁੰਚੀ ਜਾਂਚ    ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਮਾਮਲਾ: ਬਾਬਾ ਲੱਖਾ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਸਪਸ਼ਟੀਕਰਨ    ਗਿਆਨੇਸ਼ ਕੁਮਾਰ ਨੇ ਅਸਤੀਫ਼ਾ ਨਾ ਦਿੱਤਾ ਤਾਂ 10 ਅਕਤੂਬਰ ਨੂੰ ਦਿੱਲੀ ’ਚ Cjp ਦਾ ਵੱਡਾ ਪ੍ਰਦਰਸ਼ਨ    ਓਹਾਇਓ ਦੇ ਹਿੰਦੂ ਮੰਦਰ 'ਤੇ ਇੱਟਾਂ ਨਾਲ ਹਮਲਾ, ਖਿੜਕੀਆਂ ਟੁੱਟੀਆਂ; Haf ਨੇ ਦੱਸਿਆ ਸੰਭਾਵਿਤ ਹੇਟ ਕ੍ਰਾਈਮ    ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, 2027 ਚੋਣਾਂ ਲਈ ਟੀਮ ਦੀ ਕਪਤਾਨੀ ਕਰਨ ਦਾ ਐਲਾਨ   
ਰਾਜਪੁਰਾ ਬਲਾਕ ਦੇ ਪਿੰਡ ਧਰਮਗੜ੍ਹ ਅਤੇ ਅਲੂਣਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ*
August 1, 2026
Punjabi-Khabran

Dharaledar Bureau / Punjab

ਰਾਜਪੁਰਾ, 01 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਰਾਜਪੁਰਾ ਬਲਾਕ ਦੇ ਪਿੰਡ ਧਰਮਗੜ੍ਹ ਅਤੇ ਅਲੂਣਾ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ। ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Punjabi Khabran


Recommended Posts