ਗੁਲਾਬ ਸਿੱਧੂ ਦੇ ਘਰ ਗੋਲੀਬਾਰੀ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ    ਕੈਨੇਡਾ 'ਚ ਬਿਸ਼ਨੋਈ ਗਰੋਹ ਨੂੰ ਲੈ ਕੇ ਵਿਵਾਦ, Mp ਬਰੈਡ ਵਿਸ ਨੇ ਕੀਤੀ ਡਿਪੋਰਟੇਸ਼ਨ ਦੀ ਮੰਗ    ਕੰਦੋਵਾਲੀ ’ਚ ਪੁਲੀਸ ਐਨਕਾਊਂਟਰ: Asi ’ਤੇ ਗੋਲੀ ਚਲਾਉਣ ਵਾਲਾ 19 ਸਾਲਾ ਕਰਨਬੀਰ ਸਿੰਘ ਢੇਰ    Sergio Gor ਦੀ ਸ੍ਰੀ ਦਰਬਾਰ ਸਾਹਿਬ ਫੇਰੀ ਤੋਂ ਪਹਿਲਾਂ ਦਲ ਖ਼ਾਲਸਾ ਦਾ ਪੱਤਰ, ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ    Un ’ਚ ਸ਼ਾਹਬਾਜ਼ ਸ਼ਰੀਫ਼ ਦੀ ਭਾਰਤ ਨੂੰ ਧਮਕੀ, ਕਿਹਾ- ਸਿੰਧੂ ਨਦੀ ਦਾ ਪਾਣੀ ਰੋਕਿਆ ਤਾਂ ਜੰਗ ਮੰਨਾਂਗੇ    ਕੈਪਟਨ ਅਮਰਿੰਦਰ ਸਿੰਘ ਬੋਲੇ- ਭਾਜਪਾ ਨੂੰ ਪੰਜਾਬ ਬਾਰੇ ਰਾਏ ਦੇਣਾ ਪਾਰਟੀ ਛੱਡਣ ਦਾ ਸੰਕੇਤ ਨਹੀਂ    ਖਹਿਰਾ ਦੀਆਂ ਟਿੱਪਣੀਆਂ ’ਤੇ ‘ਆਪ’ ਮਹਿਲਾ ਵਿੰਗ ਭੜਕਿਆ, ਡਾ. ਅਮਨਦੀਪ ਕੌਰ ਅਰੋੜਾ ਨੇ ਮੰਗਿਆ ਜਵਾਬ    Gmada ਦੇ 15 ਹਜ਼ਾਰ ਕਰੋੜ ਦੇ ਕਰਜ਼ੇ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ    Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ   
ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ
July 31, 2024
Punjab-Vidhan-Sabha-Speaker-Paid

Daily Dharaledar Bureau / Chandigarh

ਚੰਡੀਗੜ੍ਹ, 31 ਜੁਲਾਈ:


ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਭੇਂਟ ਕੀਤੀ।

 

ਸ਼ਹੀਦ ਊਧਮ ਸਿੰਘ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਸਪੀਕਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਲੰਡਨ ਜਾ ਕੇ ਜ਼ਲ੍ਹਿਆਂਵਾਲਾ ਬਾਗ ਦਾ ਬਦਲਾ ਲਿਆ। ਉਨ੍ਹਾਂ ਕਿਹਾ ਕਿ 13 ਅਪ੍ਰੈਲ, 1919 ਨੂੰ ਜ਼ਲ੍ਹਿਆਂਵਾਲਾ ਬਾਗ ਵਿੱਚ ਜੋ ਵਾਪਰਿਆ ਸੀ, ਉਸ ਨਾਲ ਪੂਰੇ ਦੇਸ਼ ਵਿੱਚ ਅੰਗਰੇਜ਼ਾਂ ਵਿਰੁੱਧ ਗੁੱਸਾ ਸਿਖਰਾਂ ‘ਤੇ ਸੀ ਅਤੇ ਪੰਜਾਬ ਦੇ ਨੌਜਵਾਨ ਸ. ਊਧਮ ਸਿੰਘ ਨੇ ਇਸ ਬੇਰਹਿਮ ਕਤਲੇਆਮ ਦਾ ਬਦਲਾ ਲੈਣ ਦਾ ਅਹਿਦ ਲਿਆ ਸੀ।

 

ਸਪੀਕਰ ਨੇ ਕਿਹਾ ਕਿ ਲੰਡਨ ਵਿਚ ਸ. ਊਧਮ ਸਿੰਘ ਦੇ ਠਹਿਰਨ ਦਾ ਉਦੇਸ਼ ਪੰਜਾਬ ਦੇ ਗਵਰਨਰ ਰਹੇ ਮਾਈਕਲ ਓਡਵਾਇਰ ਦੀ ਹੱਤਿਆ ਕਰਨ ਦਾ ਮੌਕਾ ਲੱਭਣਾ ਸੀ, ਜਿਸ ਨੂੰ ਉਨ੍ਹਾਂ ਨੇ ਅੰਮ੍ਰਿਤਸਰ ਕਤਲੇਆਮ ਲਈ ਜ਼ਿੰਮੇਵਾਰ ਮੰਨਿਆ ਸੀ। ਉਨ੍ਹਾਂ ਕਿਹਾ ਕਿ 13 ਮਾਰਚ, 1940 ਨੂੰ ਈਸਟ ਇੰਡੀਆ ਐਸੋਸੀਏਸ਼ਨ ਦੀ ਇੱਕ ਮੀਟਿੰਗ ਦੌਰਾਨ ਸ. ਊਧਮ ਸਿੰਘ ਨੇ ਮਾਈਕਲ ਓਡਵਾਇਰ ਨੂੰ ਗੋਲੀ ਮਾਰ ਕੇ ਜ਼ਲ੍ਹਿਆਂਵਾਲਾ ਬਾਗ ਦੇ ਕਤਲੇਆਮ ਦਾ ਬਦਲਾ ਲਿਆ ਸੀ। ਉਨ੍ਹਾਂ ਕਿਹਾ ਕਿ ਸ. ਊਧਮ ਸਿੰਘ ਨੂੰ 31 ਜੁਲਾਈ, 1940 ਪੈਂਟਨਵਿਲੇ ਜੇਲ੍ਹ ਵਿੱਚ ਫਾਂਸੀ ਦਿੱਤੀ ਗਈ ਸੀ।


ਸ. ਸੰਧਵਾਂ ਨੇ ਕਿਹਾ ਕਿ ਲਗਭੱਗ ਸਾਢੇ ਅੱਠ ਦਹਾਕਿਆਂ ਬਾਅਦ ਵੀ ਸ਼ਹੀਦ ਊਧਮ ਸਿੰਘ ਲੱਖਾਂ ਲੋਕਾਂ ਦੇ ਦਿਲਾਂ ਵਸਦੇ ਹਨ ਅਤੇ ਉਨ੍ਹਾਂ ਦੀ ਹਿੰਮਤ, ਦਲੇਰੀ ਅਤੇ ਸਮਰਪਣ ਪੀੜ੍ਹੀ ਦਰ ਪੀੜ੍ਹੀ ਪ੍ਰੇਰਣਾ ਦਿੰਦਾ ਰਹੇਗਾ।

Powered by Froala Editor

Punjab Vidhan Sabha Speaker Paid Tribute To Shaheed Udham Singh On His 85th Martyrdom Day


Recommended Posts