ਵਿਜੈਇੰਦਰ ਸਿੰਗਲਾ ਬਣ ਸਕਦੇ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਰਾਜਾ ਵੜਿੰਗ ਦੀ ਹੋ ਸਕਦੀ ਹੈ ਛੁੱਟੀ    ਪੰਜਾਬ ਕਾਂਗਰਸ ਦੀ ਕਮਾਨ ਬਦਲਣ ਤੋਂ ਪਹਿਲਾਂ ਰਾਜਾ ਵੜਿੰਗ ਨੇ ਖੁਦ ਨੂੰ ਦੱਸਿਆ ਸਾਬਕਾ ਪ੍ਰਧਾਨ    ਫਲਾਈਦੁਬਈ ਦੀ ਉਡਾਣ ’ਚ ਕਾਕਪਿਟ ਅੰਦਰ ਚਾਕੂਬਾਜ਼ੀ, ਓਮਾਨੀ ਕੋ-ਪਾਇਲਟ ਗ੍ਰਿਫ਼ਤਾਰ    2027 ਪੰਜਾਬ ਚੋਣਾਂ ਲਈ Bjp ਦਾ ਦੋ ਦਿਨਾਂ ਮੰਥਨ ਅੱਜ ਤੋਂ, ਰਣਨੀਤੀ ’ਤੇ ਹੋਵੇਗੀ ਚਰਚਾ    ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਵੜਿੰਗ ਦਿੱਲੀ ਤਲਬ, ਇਨ੍ਹਾਂ ਨਾਵਾਂ ’ਤੇ ਚਰਚਾ    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ, ਅਕਾਲ ਤਖ਼ਤ ਨੂੰ ਭੇਜੀ ਸੂਚਨਾ    ‘ਆਪ’ ’ਤੇ ਹਰਭਜਨ ਸਿੰਘ ਦਾ ਨਿਸ਼ਾਨਾ, ਕਿਹਾ- ਪੰਜਾਬ ’ਚ ਦਿੱਲੀ ਤੋਂ ਲੋਕ ਲਿਆਉਣ ਦਾ ਰੁਝਾਨ    36.87 ਲੱਖ ਔਰਤਾਂ ਨੂੰ ਮਿਲੇਗੀ ਵਿੱਤੀ ਸਹਾਇਤਾ, Cm ਮਾਨ ਅੱਜ ਜਾਰੀ ਕਰਨਗੇ 1260 ਕਰੋੜ ਤੋਂ ਵੱਧ ਰੁਪਏ    ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ? ਰਾਜਾ ਵੜਿੰਗ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼, ਨਵੇਂ ਪ੍ਰਧਾਨ ਲਈ ਕਈ ਨਾਂ ਚਰਚਾ ’ਚ    ਚਾਕੂ ਲੱਗਣ ਦੇ ਬਾਵਜੂਦ ਪਾਇਲਟ ਨੇ ਬਚਾਈਆਂ 174 ਜਾਨਾਂ, Pm ਮੋਦੀ ਨੇ ਸਮਿਤ ਮੱਛਾਰ ਨੂੰ ਕਿਹਾ ‘ਹੀਰੋ’   
ਅਸ਼ੀਰਵਾਦ ਸਕੀਮ ਤਹਿਤ 2748 ਲਾਭਪਾਤਰੀਆਂ ਨੂੰ 14.01 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
July 31, 2024
14-01-Crore-Rupees-Released-To-2

ਸੂਬੇ ਦੇ 9 ਜ਼ਿਲ੍ਹਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਨੂੰ ਮਿਲੇਗਾ ਲਾਭ

Daily Dharaledar Bureau / Chandigarh

ਚੰਡੀਗੜ੍ਹ, 31 ਜੁਲਾਈ


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਅਸ਼ੀਰਵਾਦ ਫਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਸਕੀਮ ਤਹਿਤ, ਸਾਲ 2023-24 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 2748 ਲਾਭਪਾਤਰੀਆਂ ਨੂੰ 14.01 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ, ਫਤਹਿਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਸੰਗਰੂਰ ਅਤੇ ਮਾਲੇਰਕੋਟਲਾ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਨੂੰ 14.01 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 2748 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।



ਉਹਨਾਂ ਦੱਸਿਆ ਕਿ ਇਸ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ ਦੇ 224 ਲਾਭਪਾਤਰੀ, ਫਤਿਹਗੜ੍ਹ ਸਾਹਿਬ ਦੇ 38 ਲਾਭਪਾਤਰੀ, ਫਾਜ਼ਿਲਕਾ ਦੇ 111 ਲਾਭਪਾਤਰੀ, ਗੁਰਦਾਸਪੁਰ ਦੇ 182 ਲਾਭਪਾਤਰੀ, ਹੁਸ਼ਿਆਰਪੁਰ ਦੇ 181 ਲਾਭਪਾਤਰੀ, ਕਪੂਰਥਲਾ ਦੇ 24 ਲਾਭਪਾਤਰੀ, ਲੁਧਿਆਣਾ ਦੇ 760 ਲਾਭਪਾਤਰੀ, ਮੋਗਾ ਦੇ 18 ਲਾਭਪਾਤਰੀ, ਸ੍ਰੀ ਮੁਕਤਸਰ ਸਾਹਿਬ ਦੇ 33 ਲਾਭਪਾਤਰੀ, ਪਟਿਆਲਾ ਦੇ 883 ਲਾਭਪਾਤਰੀ, ਪਠਾਨਕੋਟ ਦੇ 37 ਲਾਭਪਾਤਰੀ, ਸੰਗਰੂਰ ਦੇ 155 ਲਾਭਪਾਤਰੀ ਅਤੇ ਮਲੇਰਕੋਟਲਾ ਦੇ 102 ਲਾਭਪਾਤਰੀ ਨੂੰ ਕਵਰ ਕੀਤਾ ਗਿਆ ਹੈ।



ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ।


ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Powered by Froala Editor

14 01 Crore Rupees Released To 2748 Beneficiaries Under Ashirwad Scheme Dr Baljit Kaur


Recommended Posts