ਗੁਲਾਬ ਸਿੱਧੂ ਦੇ ਘਰ ਗੋਲੀਬਾਰੀ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ    ਕੈਨੇਡਾ 'ਚ ਬਿਸ਼ਨੋਈ ਗਰੋਹ ਨੂੰ ਲੈ ਕੇ ਵਿਵਾਦ, Mp ਬਰੈਡ ਵਿਸ ਨੇ ਕੀਤੀ ਡਿਪੋਰਟੇਸ਼ਨ ਦੀ ਮੰਗ    ਕੰਦੋਵਾਲੀ ’ਚ ਪੁਲੀਸ ਐਨਕਾਊਂਟਰ: Asi ’ਤੇ ਗੋਲੀ ਚਲਾਉਣ ਵਾਲਾ 19 ਸਾਲਾ ਕਰਨਬੀਰ ਸਿੰਘ ਢੇਰ    Sergio Gor ਦੀ ਸ੍ਰੀ ਦਰਬਾਰ ਸਾਹਿਬ ਫੇਰੀ ਤੋਂ ਪਹਿਲਾਂ ਦਲ ਖ਼ਾਲਸਾ ਦਾ ਪੱਤਰ, ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ    Un ’ਚ ਸ਼ਾਹਬਾਜ਼ ਸ਼ਰੀਫ਼ ਦੀ ਭਾਰਤ ਨੂੰ ਧਮਕੀ, ਕਿਹਾ- ਸਿੰਧੂ ਨਦੀ ਦਾ ਪਾਣੀ ਰੋਕਿਆ ਤਾਂ ਜੰਗ ਮੰਨਾਂਗੇ    ਕੈਪਟਨ ਅਮਰਿੰਦਰ ਸਿੰਘ ਬੋਲੇ- ਭਾਜਪਾ ਨੂੰ ਪੰਜਾਬ ਬਾਰੇ ਰਾਏ ਦੇਣਾ ਪਾਰਟੀ ਛੱਡਣ ਦਾ ਸੰਕੇਤ ਨਹੀਂ    ਖਹਿਰਾ ਦੀਆਂ ਟਿੱਪਣੀਆਂ ’ਤੇ ‘ਆਪ’ ਮਹਿਲਾ ਵਿੰਗ ਭੜਕਿਆ, ਡਾ. ਅਮਨਦੀਪ ਕੌਰ ਅਰੋੜਾ ਨੇ ਮੰਗਿਆ ਜਵਾਬ    Gmada ਦੇ 15 ਹਜ਼ਾਰ ਕਰੋੜ ਦੇ ਕਰਜ਼ੇ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ    Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ   
ਪਿੰਡ ਵਿੱਚ ਸ਼ਰੇਆਮ ਵਿਕ ਰਹੇ ਨਸ਼ੇ ਤੋਂ ਪਰੇਸ਼ਾਨ ਹੋਈਆਂ ਔਰਤਾਂ ਨੇ ਚੁੱਕਿਆ ਕਦਮ,,,ਇਕੱਠੀਆਂ ਹੋਕੇ ਐਸਐਸਪੀ ਦਫਤਰ ਬਟਾਲਾ ਬਾਹਰ ਕੀਤਾ ਰੋਸ਼ ਪ੍ਰਦਰਸ਼ਨ
August 1, 2024
Disturbed-By-The-Drugs-Being-Sol

Lovepreet Singh / Batala

ਪੰਜਾਬ ਵਿੱਚੋਂ ਨਸ਼ੇ ਨੂੰ ਖਤਮ ਕਰਨ ਦੇ ਲਈ ਪੰਜਾਬ ਸਰਕਾਰ ਦੇ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ । ਪਰ ਇਹ ਸਾਰੇ ਦਾਅਵੇ ਖੋਖਲੇ ਸਾਬਤ ਹੁੰਦੇ ਨਜ਼ਰ ਆ ਰਹੇ ਹਨ । ਤਾਜ਼ਾ ਮਾਮਲਾ ਬਟਾਲਾ ਦੇ ਪਿੰਡ ਬਸੰਤ ਕੋਟ ਤੋਂ ਸਾਹਮਣੇ ਆਇਆ ਹੈ ਜਿੱਥੋਂ ਦੀਆਂ ਮਹਿਲਾਵਾਂ ਨੇ ਪਿੰਡ ਵਿੱਚ ਸ਼ਰੇਆਮ ਵਿਕ ਰਹੇ ਚਿੱਟੇ ਦੇ ਨਸ਼ੇ ਤੋਂ ਪਰੇਸ਼ਾਨ ਹੋ ਕੇ ਅੱਜ ਐਸਐਸਪੀ ਦਫਤਰ ਬਟਾਲਾ ਦੇ ਸਾਹਮਣੇ ਰੋਸ਼ ਪ੍ਰਦਰਸ਼ਨ ਕੀਤਾ ਅਤੇ ਕਿਹਾ ਕਿ ਕਈ ਵਾਰ ਪੁਲਿਸ ਨੂੰ ਨਸ਼ਾ ਵੇਚਣ ਅੱਤੇ ਨਸ਼ੇੜੀਆਂ ਬਾਰੇ ਸੂਚਨਾ ਦਿੱਤੀ ਗਈ ਹੈ ਪਰ ਪੁਲਿਸ ਨੇ ਕੋਈ ਟੁਕਵੀ ਕਾਰਵਾਈ ਨਹੀਂ ਕੀਤੀ । ਜਿਸ ਕਰਕੇ ਅੱਜ ਉਹਨਾਂ ਨੇ ਐਸਐਸਪੀ ਬਟਾਲਾ ਨੂੰ ਮਿਲ ਕੇ ਇੱਕ ਵੀਡੀਓ ਵੀ ਦਿਖਾਈ ਜਿਸ ਵਿੱਚ ਪੁਲਿਸ ਨੇ ਪਿੰਡ ਵਿੱਚ ਨਸ਼ਾ ਵੇਚਣ ਆਏ ਇੱਕ ਨੌਜਵਾਨ ਨੂੰ ਫੜਿਆ ਅਤੇ ਉਸ ਦੀ ਜੇਬ ਵਿੱਚੋਂ ਨਸ਼ੇ ਚਿੱਟੇ ਦੀਆਂ ਪੁੜੀਆਂ ਕੱਢੀਆਂ ਪਰ ਪੁਲਿਸ ਨੇ ਉਹਨਾਂ ਉੱਪਰ ਮਾਮਲਾ ਦਰਜ ਕਰ ਦਿੱਤਾ, ਪਰ ਜੋ ਅਸਲੀ ਨਸ਼ੇ ਦੇ ਸੌਦਾਗਰ ਹਨ ਉਹਨਾਂ ਉੱਪਰ ਕੋਈ ਕਾਰਵਾਈ ਨਹੀਂ ਕੀਤੀ ਗਈ । ਜਿਸ ਕਰਕੇ ਅੱਜ ਉਹਨਾਂ ਨੇ ਐਸਐਸਪੀ ਬਟਾਲਾ ਅਸ਼ਵਨੀ ਗੁਟਿਆਲ ਨੂੰ ਮਿਲ਼ ਕੇ ਮੰਗ ਕੀਤੀ ਕੀ ਪਿੰਡ ਵਿੱਚੋਂ ਨਸ਼ੇ ਦੇ ਕੋੜ ਨੂੰ ਖਤਮ ਕੀਤਾ ਜਾਵੇ ।


ਇਸ ਮੌਕੇ ਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਿੰਡ ਦੀਆਂ ਔਰਤਾਂ ਨੇ ਦੱਸਿਆ ਕਿ ਉਹਨਾਂ ਦੇ ਪਿੰਡ ਵਿੱਚ ਸ਼ਰੇਆਮ ਚਿੱਟੇ ਦਾ ਨਸ਼ਾ ਵਿਕ ਰਿਹਾ ਹੈ । ਕਈ ਵਾਰ ਪੁਲਿਸ ਨੇ ਨਸ਼ੇ ਸਮੇਤ ਬੰਦੇ ਫੜ ਕੇ ਦਿੱਤੇ ਹਨ ਪਰ ਪੁਲਿਸ ਉਹਨਾਂ ਦਾ ਕੋਈ ਵੀ ਰਿਮਾਂਡ ਹਾਸਲ ਨਹੀਂ ਕਰਦੀ ਕਿਉਂਕਿ ਪੁਲਿਸ ਨਸ਼ੇ ਦੇ ਵੱਡੇ ਸੁਦਾਗਰਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਇਸ ਕਰਕੇ ਅੱਜ ਉਹਨਾਂ ਨੇ ਐਸਐਸਪੀ ਬਟਾਲਾ ਨੂੰ ਮਿਲ ਕੇ ਨਸ਼ੇ ਦੇ ਵੱਡੇ ਸੁਦਾਗਰਾਂ ਉੱਪਰ ਕਾਰਵਾਈ ਦੀ ਮੰਗ ਕੀਤੀ ਅੱਤੇ ਕਿਹਾਂ ਕੀਂ ਵੱਡੇ ਸੁਦਾਗਰਾਂ ਨੂੰ ਫੜਿਆ ਜਾਵੇ । ਉਹਨਾਂ ਕਿਹਾ ਕਿ ਪਿੰਡ ਵਿੱਚ ਸਰੇਆਮ ਨਸ਼ੇੜੀ ਨਸ਼ਾ ਵੇਚਣ ਵਾਲੇ ਘੁੰਮਦੇ ਹਨ ਜਿਸ ਕਰਕੇ ਮਹਿਲਾਵਾਂ ਦਾ ਪਿੰਡ ਵਿੱਚੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ ਅਤੇ ਉਹਨਾਂ ਦੇ ਬੱਚਿਆਂ ਉੱਪਰ ਵੀ ਬੁਰਾ ਪ੍ਰਭਾਵ ਪੈ ਰਿਹਾ ਰੋਜਾਨਾ ਪਿੰਡ ਵਿੱਚੋਂ ਬੱਚੀਆਂ ਸਕੂਲ਼ ਕਾਲਜਾ ਵਿਚ ਪੜ੍ਹਨ ਲਈ ਜਾਂਦੀਆਂ ਪਰ ਨਸ਼ੇੜੀ ਤੇ ਪਿੰਡ ਵਿੱਚ ਘੁੰਮਦੇ ਰਹਿੰਦੇ ਹਨ । ਜਿਸ ਕਰਕੇ ਪੂਰੇ ਪਿੰਡ ਅੰਦਰ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸ ਕਰਕੇ ਉਹਨਾਂ ਦੀ ਮੰਗ ਹੈ ਕਿ ਪਿੰਡ ਵਿੱਚੋ ਨਸ਼ਾ ਖਤਮ ਕੀਤਾ ਜਾਵੇ ।

Powered by Froala Editor

Disturbed By The Drugs Being Sold Openly In The Village The Women Took A Step Gathered And Staged A Protest Outside The Ssp Office Batala


Recommended Posts