Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ    ਚੰਡੀਗੜ੍ਹ ’ਚ ਹੈੱਡ ਕਾਂਸਟੇਬਲ ਦਾ ਘਰ ’ਚ ਗੋਲੀਆਂ ਮਾਰ ਕੇ ਕਤਲ, ਪੁੱਤਰ ਹਿਰਾਸਤ ’ਚ    Gmada ਦੇ 6,400 ਕਰੋੜ ਦੇ ਫੰਡਾਂ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਪੂਰਵਕ ਜਵਾਬ    ਪੰਜਾਬ ਭਾਜਪਾ ਦਫ਼ਤਰ ਗ੍ਰਨੇਡ ਹਮਲਾ: Nia ਨੇ ਸੰਭਾਲੀ ਜਾਂਚ, ਕੇਸ ਵਿਸ਼ੇਸ਼ ਅਦਾਲਤ ’ਚ ਤਬਦੀਲ    ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਮਿਲਿਆ: ਕੈਪਟਨ ਅਮਰਿੰਦਰ, ਕਾਂਗਰਸ ’ਚ ਵਾਪਸੀ ਤੋਂ ਵੀ ਕੀਤਾ ਇਨਕਾਰ    Gmada ਮਾਮਲੇ ’ਚ Ed ਦਾ ਵੱਡਾ ਦਾਅਵਾ: ਰਿਜ਼ਰਵ ਕੀਮਤਾਂ ਘਟਾ ਕੇ ਸਰਕਾਰੀ ਖਜ਼ਾਨੇ ਨੂੰ ₹10 ਹਜ਼ਾਰ ਕਰੋੜ ਦੇ ਨੁਕਸਾਨ ਦਾ ਖਦਸ਼ਾ    ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ   
ਪੰਜਾਬ ਐਸਏਐਸ ਆਫੀਸਰਜ਼ ਐਸੋਸੀਏਸ਼ਨ ਵੱਲੋਂ ਵਿੱਤ ਵਿਭਾਗ ਦੇ ਸੇਵਾਮੁਕਤ ਅਧਿਕਾਰੀਆਂ ਦਾ ਸਨਮਾਨ
August 5, 2024
Punjab-Sas-Officers-Association-

Daily Dharaledar Bureau / Chandigarh

ਚੰਡੀਗੜ੍ਹ 5 ਅਗਸਤ:


 ਸਾਰੇ ਹਾਜ਼ਰੀਨ ਦਾ ਸਵਾਗਤ ਕਰਨ ਤੋਂ ਬਾਅਦ, ਸ਼੍ਰੀਮਤੀ ਨਿਧੀ, ਡੀ.ਟੀ.ਓ, ਅਤੇ ਸ਼੍ਰੀ ਮਨੀਸ਼ ਚੌਧਰੀ, ਏ.ਸੀ.ਐੱਫ.ਏ. ਦੇ ਬੇਵਕਤੀ ਦੇਹਾਂਤ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।  ਪੰਜਾਬ ਐਸਏਐਸ ਆਫੀਸਰਜ਼ ਐਸੋਸੀਏਸ਼ਨ, ਚੰਡੀਗੜ੍ਹ ਨੇ ਪੰਜਾਬ ਭਵਨ ਵਿਖੇ ਆਪਣੇ ਵਿੱਤ ਵਿਭਾਗ ਐਸਏਐਸ ਕੇਡਰ ਦੇ ਸੇਵਾਮੁਕਤ ਅਧਿਕਾਰੀਆਂ ਨੂੰ ਨਿੱਘੀ ਵਿਦਾਇਗੀ ਦਿੰਦਿਆਂ ਸਨਮਾਨ ਕੀਤਾ ਗਿਆ।


 ਇਸ ਮੌਕੇ ਵਧੀਕ ਡਾਇਰੈਕਟਰ (ਵਿੱਤ ਤੇ ਲੇਖਾ) ਸ੍ਰੀ ਸੰਜੀਵ ਕੁਮਾਰ, ਸੰਯੁਕਤ ਡਾਇਰੈਕਟਰ (ਵਿੱਤ ਤੇ ਲੇਖਾ) ਸ੍ਰੀ ਰਮੇਸ਼ ਗੁਪਤਾ, ਡਿਪਟੀ ਕੰਟਰੋਲਰ (ਵਿੱਤ ਤੇ ਲੇਖਾ) ਸ੍ਰੀ ਪੰਕਜ ਰੇਖੀ, ਸ੍ਰੀਮਤੀ ਰਜਿੰਦਰ ਬੀਰ ਕੌਰ, ਸ੍ਰੀ ਕ੍ਰਿਸ਼ਨ ਕੁਮਾਰ ਹਾਂਡਾ, ਸ.  ਨਰਿੰਦਰ ਸਿੰਘ, ਸ੍ਰੀ ਰਸ਼ਪਾਲ ਸਿੰਘ ਅਤੇ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਸ੍ਰੀ ਸੁਖਵਿੰਦਰ ਸਿੰਘ ਨੂੰ ਸਮਾਗਮ ਵਿੱਚ ਸਨਮਾਨਿਤ ਕੀਤਾ ਗਿਆ।  ਐਸੋਸੀਏਸ਼ਨ ਨੇ ਵਿਭਾਗ ਪ੍ਰਤੀ ਉਨ੍ਹਾਂ ਦੀਆਂ ਸ਼ਾਨਦਾਰ ਅਤੇ ਬੇਦਾਗ ਸੇਵਾਵਾਂ ਨੂੰ ਇਕ ਮਹੱਤਵਪੂਰਨ ਪ੍ਰਾਪਤੀ ਮੰਨਦਿਆਂ ਪ੍ਰਸੰਸਾ ਕੀਤੀ।


 ਇਸ ਮੌਕੇ ਪੰਜਾਬ ਐਸਏਐਸ ਕੇਡਰ ਦੇ ਅਧਿਕਾਰੀ ਹਾਜ਼ਰ ਸਨ।  S/Sh  ਰੁਪੇਸ਼ ਪੁਰੀ, ਏ.ਡੀ.ਐੱਫ.ਏ. ਸਲਾਹਕਾਰ, ਸਤਿੰਦਰ ਸਿੰਘ ਚੌਹਾਨ, ਏ.ਡੀ.ਐੱਫ.ਏ., ਸਰਪ੍ਰਸਤ, ਅਤੇ ਰਾਕੇਸ਼ ਕੇ. ਸ਼ਰਮਾ, ਡੀ.ਸੀ.ਐੱਫ.ਏ., ਐਸੋਸੀਏਸ਼ਨ ਦੇ ਪ੍ਰਧਾਨ ਨੇ ਸੇਵਾਮੁਕਤ ਅਧਿਕਾਰੀਆਂ ਦੇ ਯੋਗਦਾਨ ਅਤੇ ਸਮਰਪਣ ਬਾਰੇ ਚਾਨਣਾ ਪਾਇਆ, ਜਿਨ੍ਹਾਂ ਨੂੰ ਉਨ੍ਹਾਂ ਦੀਆਂ ਬੇਮਿਸਾਲ ਸੇਵਾਵਾਂ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ।


Powered by Froala Editor

Punjab Sas Officers Association Felicitates Retired Officers Of Finance Department


Recommended Posts