ਭਾਰਤੀ ਚੋਣ " /> ਚੰਡੀਗੜ੍ਹ, 5 ਅਗਸਤ:


Da ਮਾਮਲੇ ਦੀ ਸੁਣਵਾਈ ਕਰਨ ਵਾਲੇ ਜਸਟਿਸ ਮਿਸ਼ਰਾ ਹੁਣ ਸੰਭਾਲਣਗੇ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ    ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ   
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
August 5, 2024
The-Election-Commission-Of-India

ਚੋਣ ਖਰਚੇ ਨਾ ਦੇਣ ਕਰਕੇ ਗੁਰਦਾਸਪੁਰ ਜ਼ਿਲੇ ਦੇ 6 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕਣਗੇ ਚੋਣਾਂ

Daily Dharaledar Bureau / Chandigarh

ਚੰਡੀਗੜ੍ਹ, 5 ਅਗਸਤ: 


ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ। 


ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਸਾਰੇ 6 ਉਮੀਦਵਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ। 15 ਜੁਲਾਈ 2024 ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੇ ਹੁਕਮਾਂ ਰਾਹੀਂ ਬਟਾਲਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸੁੱਚਾ ਸਿੰਘ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। 


ਇਸੇ ਤਰ੍ਹਾਂ ਕਾਦੀਆਂ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਪ੍ਰੇਮ ਸਿੰਘ ਅਤੇ ਹਰਦੀਪ ਸਿੰਘ ਨੂੰ ਵੀ ਅਯੋਗ ਐਲਾਨਿਆਂ ਗਿਆ ਹੈ। 


ਸਿਬਿਨ ਸੀ ਨੇ ਅੱਗੇ ਦੱਸਿਆ ਕਿ ਗੁਰਦਾਸਪੁਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਸੰਨੀ, ਕਰਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ।


Powered by Froala Editor

The Election Commission Of India Declared 6 Candidates Contesting The Punjab Vidhan Sabha 2022 Elections Ineligible Sibin C


Recommended Posts