ਚੰਡੀਗੜ੍ਹ, 5 ਅਗਸਤ:

ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਵੜਿੰਗ ਦਿੱਲੀ ਤਲਬ, ਇਨ੍ਹਾਂ ਨਾਵਾਂ ’ਤੇ ਚਰਚਾ    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ, ਅਕਾਲ ਤਖ਼ਤ ਨੂੰ ਭੇਜੀ ਸੂਚਨਾ    ‘ਆਪ’ ’ਤੇ ਹਰਭਜਨ ਸਿੰਘ ਦਾ ਨਿਸ਼ਾਨਾ, ਕਿਹਾ- ਪੰਜਾਬ ’ਚ ਦਿੱਲੀ ਤੋਂ ਲੋਕ ਲਿਆਉਣ ਦਾ ਰੁਝਾਨ    36.87 ਲੱਖ ਔਰਤਾਂ ਨੂੰ ਮਿਲੇਗੀ ਵਿੱਤੀ ਸਹਾਇਤਾ, Cm ਮਾਨ ਅੱਜ ਜਾਰੀ ਕਰਨਗੇ 1260 ਕਰੋੜ ਤੋਂ ਵੱਧ ਰੁਪਏ    ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ? ਰਾਜਾ ਵੜਿੰਗ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼, ਨਵੇਂ ਪ੍ਰਧਾਨ ਲਈ ਕਈ ਨਾਂ ਚਰਚਾ ’ਚ    ਚਾਕੂ ਲੱਗਣ ਦੇ ਬਾਵਜੂਦ ਪਾਇਲਟ ਨੇ ਬਚਾਈਆਂ 174 ਜਾਨਾਂ, Pm ਮੋਦੀ ਨੇ ਸਮਿਤ ਮੱਛਾਰ ਨੂੰ ਕਿਹਾ ‘ਹੀਰੋ’    ਚੋਣ ਕਮਿਸ਼ਨ ਨੇ Form 6 ਨਾਲ ਜੁੜਿਆ ਵਾਧੂ Sir ਘੋਸ਼ਣਾ ਪੱਤਰ ਹਟਾਇਆ, ਇਨ੍ਹਾਂ ਸੂਬਿਆਂ ’ਚ ਹੁਣ ਨਹੀਂ ਲੋੜ    ਪੰਜਾਬ ਕਾਂਗਰਸ ’ਚ ਬਦਲਾਅ ਦੀ ਚਰਚਾ ਵਿਚਕਾਰ ਬਾਜਵਾ ਦਾ ਵੱਡਾ ਬਿਆਨ    ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਇਨ੍ਹਾਂ ਤਿੰਨ ਨਾਵਾਂ ਦੀ ਚਰਚਾ    Lpu ਹਿੰਸਾ ਮਾਮਲਾ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਥਿਤੀ ਰਿਪੋਰਟ   
ਕਾਰਗਿਲ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਦੇਣ ਲਈ ਸਾਇਕਲ ਯਾਤਰਾ ਸ਼ੁਰੂ ਕਰਨ ਵਾਲੇ ਹਰਿਆਣਾ ਦੇ 12 ਸਾਲਾ ਲੜਕੇ ਨੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨਾਲ ਕੀਤੀ ਮੁਲਾਕਾਤ
August 5, 2024
A-12-year-old-Boy-From-Haryana-W

ਸਪੈਸ਼ਲ ਡੀਜੀਪੀ ਨੇ ਸਾਈਕਲਿਸਟ ਆਰਵ ਭਾਰਦਵਾਜ ਨੂੰ ਪੰਜਾਬ ਪੁਲਿਸ ਦਾ ਯਾਦਗਾਰੀ ਚਿੰਨ੍ਹ, ਨਸ਼ਿਆਂ ਵਿਰੁੱਧ ਸੰਦੇਸ਼ ਵਾਲਾ ਪੋਸਟਰ ਸੌਂਪਿਆ

ਆਰਵ ਭਾਰਦਵਾਜ ਲੇਹ ਵਿੱਚ ਕਾਰਗਿਲ ਵਾਰ ਮੈਮੋਰੀਅਲ ਤੋਂ ਨਵੀਂ ਦਿੱਲੀ ਵਿੱਚ ਨੈਸ਼ਨਲ ਵਾਰ ਮੈਮੋਰੀਅਲ ਤੱਕ ਕਰ ਰਿਹਾ ਹੈ 1200 ਕਿਲੋਮੀਟਰ ਦੀ ਸਾਈਕਲ ਯਾਤਰਾ

Daily Dharaledar Bureau / Chandigarh


ਚੰਡੀਗੜ੍ਹ, 5 ਅਗਸਤ:

    

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਕਾਰਗਿਲ ਵਿਜੈ ਦੀ ਰਜਤ ਜੈਯੰਤੀ ਮੌਕੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਲੇਹ ਵਿੱਚ ਕਾਰਗਿਲ ਜੰਗ ਸਮਾਰਕ ਤੋਂ 1200 ਕਿਲੋਮੀਟਰ ਦੀ ਸਾਈਕਲ ਯਾਤਰਾ 'ਤੇ ਨਿਕਲਣ ਵਾਲੇ ਹਰਿਆਣਾ ਦੇ 12 ਸਾਲਾ ਲੜਕੇ ਆਰਵ ਭਾਰਦਵਾਜ ਦੀ ਦੇਸ਼ ਭਗਤੀ ਦੀਆਂ ਭਾਵਨਾਵਾਂ ਦੀ ਸ਼ਲਾਘਾ ਕਰਦਿਆਂ ਉਸ ਨੂੰ ਸਲਾਮ ਕੀਤਾ। ਦੱਸਣਯੋਗ ਹੈ ਕਿ 27 ਜੁਲਾਈ, 2024 ਨੂੰ ਸ਼ੁਰੂ ਹੋਈ ਇਹ ਸਾਈਕਲ ਯਾਤਰਾ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਸਮਾਪਤ ਹੋਵੇਗੀ।

    ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਆਰਵ ਨੂੰ ਆਸ਼ੀਰਵਾਦ ਦਿੰਦਿਆਂ ਉਸਨੂੰ ਪੰਜਾਬ ਪੁਲਿਸ ਦਾ ਯਾਦਗਾਰੀ ਚਿੰਨ੍ਹ ਦਿੱਤਾ ਅਤੇ ਨਸ਼ਿਆਂ ਵਿਰੁੱਧ ਸੰਦੇਸ਼ ਫੈਲਾਉਣ ਲਈ “ਨਸ਼ਿਆਂ ਨੂੰ ਕਹੋ ਨਾਹ, ਪੰਜਾਬ ਨੂੰ ਕਹੋ ਹਾਂ” ਸੰਦੇਸ਼ ਵਾਲਾ ਇੱਕ ਪੋਸਟਰ ਵੀ ਸੌਂਪਿਆ।

ਉਨ੍ਹਾਂ ਕਿਹਾ ਕਿ ਆਰਵ ਭਾਰਦਵਾਜ ਇੱਕ ਅਜਿਹਾ ਰਾਜਦੂਤ ਹੈ ਜੋ ਨਸ਼ਿਆਂ ਵਿਰੁੱਧ ਸੰਦੇਸ਼ ਫੈਲਾਉਣ ਦੇ ਨਾਲ ਨਾਲ ਕਾਰਗਿਲ ਦੇ ਨਾਇਕਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਿਹਾ ਹੈ।

ਲੇਹ ਤੋਂ ਚੰਡੀਗੜ੍ਹ ਤੱਕ ਦੀ ਆਪਣੀ ਯਾਤਰਾ ਦੌਰਾਨ ਆਰਵ ਨੇ ਜ਼ੋਜਿਲਾ, ਬਦਾਮੀ ਬਾਗ, ਅਤੇ ਪੰਜਾਬ ਸਟੇਟ ਵਾਰ ਮੈਮੋਰੀਅਲ ਸਮੇਤ ਵੱਖ-ਵੱਖ ਜੰਗੀ ਸਮਾਰਕਾਂ 'ਤੇ ਸ਼ਰਧਾਂਜਲੀ ਭੇਟ ਕੀਤੀ। ਆਪਣੀ ਇਸ 13 ਦਿਨਾਂ ਦੀ ਯਾਤਰਾ ਦੌਰਾਨ ਉਹ ਆਪਣੇ ਪਿਤਾ ਨਾਲ ਜੰਮੂ ਅਤੇ ਕਸ਼ਮੀਰ, ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੀ ਯਾਤਰਾ ਕਰੇਗਾ। 

ਜ਼ਿਕਰਯੋਗ ਹੈ ਕਿ ਹੈਰੀਟੇਜ ਸਕੂਲ ਨਵੀਂ ਦਿੱਲੀ ਵਿਖੇ ਪੜ੍ਹ ਰਹੇ 8ਵੀਂ ਜਮਾਤ ਦੇ ਵਿਦਿਆਰਥੀ ਆਰਵ ਭਾਰਦਵਾਜ ਨੇ 2022 ਵਿੱਚ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਨਮ ਵਰ੍ਹੇਗੰਢ ਅਤੇ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਮਨਾਉਣ ਲਈ ਆਈਐਨਏ ਵਾਰ ਮੈਮੋਰੀਅਲ, ਮੋਇਰਾਂਗ, ਮਣੀਪੁਰ ਤੋਂ ਨੈਸ਼ਨਲ ਵਾਰ ਮੈਮੋਰੀਅਲ, ਨਵੀਂ ਦਿੱਲੀ ਤੱਕ 32 ਦਿਨਾਂ ਦੀ 2612 ਕਿਲੋਮੀਟਰ ਲੰਮੀ ਯਾਤਰਾ ਵੀ ਕੀਤੀ।


Powered by Froala Editor

A 12 year old Boy From Haryana Who Embarked On A Cycle Journey To Pay Tribute To The Heroes Of The Kargil War Met Special Dgp Arpit Shukla


Recommended Posts