NOW
ਲੁਧਿਆਣਾ 'ਚ ਵੱਡੀ ਕਾਰਵਾਈ: 50,000 ਰੁਪਏ ਰਿਸ਼ਵਤ ਲੈਂਦਾ ਸੀਡ ਸਰਟੀਫਿਕੇਸ਼ਨ ਅਧਿਕਾਰੀ ਰੰਗੇ ਹੱਥੀਂ ਕਾਬੂ    ਤੇਜਿੰਦਰ ਮਹਿਤਾ ਵੱਲੋਂ ਸ਼ਹਿਰ ਨੂੰ 100 ਬੈਂਚ ਤੇ 200 ਟ੍ਰੀ ਗਾਰਡ ਸਮਰਪਿਤ    ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਏ.ਡੀ.ਸੀ. ਵੱਲੋਂ 150 ਸ਼ਿਕਾਇਤਾਂ ਦਾ ਨਿਪਟਾਰਾ    ਡਾ. ਹਿਮਾਂਸ਼ੂ ਅਗਰਵਾਲ ਨੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਚਾਰ    ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮਾਰਿਆ ਡੰਕਾ, Pseb ਕਲਾਸ 8 ਦੇ ਟਾਪ-20 ਵਿੱਚੋਂ 19 ਸਥਾਨ ਕੀਤੇ ਆਪਣੇ ਨਾਮ: Bhagwant Singh Mann    ਨਗਰ ਨਿਗਮਾਂ ਤੇ ਕੌਂਸਲਾਂ ਲਈ ਵੋਟਰ ਲਿਸਟਾਂ ਦੀ ਸੰਸ਼ੋਧਨ ਪ੍ਰਕਿਰਿਆ ਸ਼ੁਰੂ    😢 ਜਗਰਾਓਂ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ – ਮਥੁਰਾ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ 🤝    ਮੁੱਖ ਮੰਤਰੀ ਸਿਹਤ ਯੋਜਨਾ ਨੇ 3 ਮਹੀਨਿਆਂ ਵਿੱਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ-ਸਿਹਤ ਮੰਤਰੀ ਡਾ. ਬਲਬੀਰ ਸਿੰਘ -40 ਲੱਖ ਲੋਕਾਂ ਨੇ ਹੁਣ ਤੱਕ ਸਿਹਤ ਕਾਰਡ ਬਣਵਾਏ, ਬਾਕੀ ਲੋਕ ਵੀ ਵੱਧ ਤੋਂ ਵੱਧ ਆਪਣੇ ਕਾਰਡ ਬਣਵਾਉਣ-ਸਿਹਤ ਮੰਤਰੀ -ਰਜਿੰਦਰਾ ਜਿੰਮਖਾਨਾ ਤੇ ਮਹਾਰਾਣੀ ਕਲੱਬ ਵਿੱਚ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਲਗਾਏ ਕੈਂਪ ਨੂੰ ਮਿਲਿਆ ਭਰਵਾਂ ਹੁੰਗਾਰਾ -ਪੰਜਾਬ ਸਰਕਾਰ ਵੱਲੋਂ ਬਿੱਲ ਪਾਸ ਕਰਨ ਮਗਰੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਈ ਸੋਚੇਗਾ ਵੀ ਨਹੀਂ-ਬਲਤੇਜ ਪੰਨੂੰ -ਭਗਵੰਤ ਮਾਨ ਸਰਕਾਰ ਨੇ ਸੂਬੇ ਵਿੱਚ ਕਾਨੂੰਨ ਦਾ ਰਾਜ ਸਥਾਪਤ ਕੀਤਾ-ਪੰਨੂ ਪਟਿਆਲਾ, 11 ਅਪ੍ਰੈਲ:     ਹਰਿਆਣਾ ਸਰਕਾਰ ਦਾ ਡਿਜਿਟਲ ਧਮਾਕਾ – ਆ ਰਿਹਾ ਹੈ ਪੂਰੀ ਤਰ੍ਹਾਂ ਆਟੋਮੈਟਿਕ ਰੈਵਿਨਿਊ ਸਿਸਟਮ     🙏 ਹਨੂੰਮਾਨ ਜਯੰਤੀ ‘ਤੇ ਪਟਿਆਲਾ ਵਿੱਚ ਨਿਕਲੀ ਵਿਸ਼ਾਲ ਸ਼ੋਭਾ ਯਾਤਰਾ – ਭਗਤਾਂ ਦਾ ਉਮੜਿਆ ਸੈਲਾਬ 🙏   
ਪੰਜ ਦਿਨ ਪਹਿਲਾਂ ਘਰੋਂ ਗਏ ਨੌਜਵਾਨ ਦੀ ਨਹਿਰ ਚੋਂ ਭੇਦ ਭਰੇ ਹਾਲਤ ਚ ਲਾਸ਼ ਮਿਲੀ, ਪਰਿਵਾਰ ਦਾ ਰੋ ਰੋ ਬੁਰਾ ਹਾਲ
August 5, 2024 13:44:00
Five-Days-Ago-The-Body-Of-The-Yo

Lovepreet Singh / Gurdaspur

ਜ਼ਿਲਾ ਗੁਰਦਾਸਪੁਰ ਦੇ ਪਿੰਡ ਜਾਂਗਲਾ ਦੇ ਨੌਜਵਾਨ ਦੀ ਭੇਦ ਭਰੇ ਹਾਲਤ ਚ ਲਾਹੌਰ ਬਰਾਂਚ ਨਹਿਰ ਚੋਂ ਲਾਸ਼ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਹਿਛਾਣ ਪ੍ਰਭਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਜਾਂਗਲਾ ਵਜੋਂ ਹੋਈ ਹੈ ।ਮ੍ਰਿਤਕ ਨੌਜਵਾਨ 31 ਜੁਲਾਈ ਨੂੰ ਘਰੋਂ ਕਿਸੇ ਵਿਅਕਤੀ ਦੇ ਨਾਲ ਗਿਆ ਸੀ ਅਤੇ ਐਤਵਾਰ ਨੂੰ ਨੌਜਵਾਨ ਦੀ ਲਾਸ਼ ਪਿੰਡ ਜਗਦੇਵ ਕਲਾਂ ਨਜਦੀਕ ਲੰਘਦੀ ਲਹਿਰ ਚੋਂ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਮਾਤਾ ਅਤੇ ਭੈਣ ਨੇ ਪਿੰਡ ਭਾਰਥਵਾਲ ਦੇ ਵਿਅਕਤੀ ਤੇ ਕਤਲ ਦਾ ਦੋਸ਼ ਲਗਾਇਆ ਹੈ। ਮਿਰਤਕ ਦੀ ਮਾਤਾ ਪਲਵਿੰਦਰ ਕੌਰ ਨੇ ਦੱਸਿਆ ਕਿ 31 ਜੁਲਾਈ ਨੂੰ ਉਸਦੇ ਪੁੱਤਰ ਪ੍ਰਭਦੀਪ ਸਿੰਘ ਨੂੰ ਪਿੰਡ ਭਾਰਥਵਾਲ ਦਾ ਇੱਕ ਵਿਅਕਤੀ ਸ਼ਾਮ 8 ਵਜੇ ਘਰੋਂ ਉਸਨੂੰ ਬੁਲਾ ਕੇ ਲੈ ਗਿਆ ਸੀ। ਮ੍ਰਿਤਕ ਦੀ ਮਾਤਾ ਨੇ ਅੱਗੇ ਦੱਸਿਆ ਕਿ ਅਗਲੇ ਦਿਨ ਉਹਨਾਂ ਨੇ ਉਕਤ ਵਿਅਕਤੀ ਨੂੰ ਜਦ ਆਪਣੇ ਪੁੱਤਰ ਬਾਰੇ ਪੁੱਛਿਆ ਤਾਂ ਉਸਨੇ ਕੋਈ ਸਪਸ਼ਟ ਜਵਾਬ ਨਹੀਂ ਦਿੱਤਾ ਅਤੇ ਉਸ ਤੋਂ ਬਾਅਦ ਉਕਤ ਵਿਅਕਤੀ ਕਿਧਰੇ ਚਲਾ ਗਿਆ ਤੇ ਉਸਦਾ ਫੋਨ ਵੀ ਬੰਦ ਆ ਰਿਹਾ ਹੈ। ਉਹਨਾਂ ਕਿਹਾ ਕਿ ਉਕਤ ਵਿਅਕਤੀ ਦੀ ਇੱਕ ਆਡੀਓ ਵਾਇਰਲ ਹੋਈ ਹੈ ਜਿਸ ਵਿੱਚ ਉਸ ਨੇ ਕਿਹਾ ਹੈ ਕਿ ਪ੍ਰਭਦੀਪ ਸਿੰਘ ਦੀ ਲਾਸ਼ ਨਹਿਰ ਚੋਂ ਹੀ ਮਿਲੇਗੀ ਜਿਸ ਤੋਂ ਉਨਾਂ ਨੂੰ ਸ਼ੰਕਾ ਹੈ ਕਿ ਉਸਦੇ ਪੁੱਤਰ ਦਾ ਕਤਲ ਕਰਕੇ ਲਾਸ਼ ਨੂੰ ਨਹਿਰ ਚ ਸੁੱਟ ਦਿੱਤਾ ਹੈ। ਮ੍ਰਿਤਕ ਨੌਜਵਾਨ ਦੀ ਭੈਣ ਪਲਕਦੀਪ ਕੌਰ ਨੇ ਕਿਹਾ ਕਿ ਜਦ ਉਕਤ ਵਿਆਕਤੀ ਉਸਦੇ ਭਰਾ ਨੂੰ ਨਾਲ ਲੈ ਕੇ ਜਾ ਰਿਹਾ ਸੀ ਉਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ । ਉਸਨੇ ਦੱਸਿਆ ਕਿ ਐਤਵਾਰ ਨੂੰ ਉਹਨਾਂ ਨੂੰ ਇਤਲਾਹ ਮਿਲੀ ਹੈ ਕਿ ਥਾਣਾ ਝੰਡੇਰ ਕਲਾਂ ਦੇ ਅਧੀਨ ਪਿੰਡ ਸੰਗਤਪੁਰਾ ਦੇ ਨਜ਼ਦੀਕ ਨਹਿਰ ਲਾਹੌਰ ਬਰਾਂਚ ਚੋਂ ਇੱਕ ਲਾਸ਼ ਮਿਲੀ ਹੈ ਜਿਸ ਦੀ ਸ਼ਨਾਖਤ ਪ੍ਰਭਦੀਪ ਸਿੰਘ ਵਜੋਂ ਹੋਈ ਹੈ। ਉਸਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਉਹਨਾਂ ਦੇ ਭਰਾ ਦੇ ਕਾਤਲ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

Five Days Ago The Body Of The Young Man Who Left Home Was Found In The Canal In A Mysterious Condition

Related News