ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ   
ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਜਗਰਾਉਂ ਵਿਖੇ ਵਾਪਰੇ ਭਿਆਨਕ ਸਕੂਲ ਬੱਸ ਹਾਦਸੇ ਦਾ ਲਿਆ ਗੰਭੀਰ ਨੋਟਿਸ
August 6, 2024
The-Punjab-State-Child-Rights-Pr

ਸਕੂਲੀ ਬੱਸ ਦੇ ਐਕਸੀਡੈਂਟ ਹੋਣ ਕਾਰਣ ਇੱਕ ਵਿਦਿਆਰਥੀ ਦੀ ਮੌਤ ਅਤੇ ਦੋ ਹੋਏ ਹਨ ਜਖ਼ਮੀ

ਕਿਹਾ, ਵਿਦਿਆਰਥੀਆਂ ਲਈ ਸੁਰੱਖਿਅਤ ਸਕੂਲ ਬੱਸਾਂ ਨੂੰ ਵਰਤਣਾ ਸਕੂਲ ਪ੍ਰਿੰਸੀਪਲ ਦੀ ਜਿੰਮੇਵਾਰੀ

Daily Dharaledar Bureau / Chandigarh

ਚੰਡੀਗੜ੍ਹ, ਅਗਸਤ 6


ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਜਗਰਾਉਂ 'ਚ ਸਕੂਲ ਦੀ ਬੱਸ ਦੇ ਐਕਸੀਡੈਂਟ ਹੋਣ ਕਾਰਨ ਪਹਿਲੀ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਤ ਹੋਣ ਅਤੇ ਦੋ ਵਿਦਿਆਰਥੀਆਂ ਦੇ ਜਖ਼ਮੀ ਹੋਣ ਦੇ ਮਾਮਲੇ ਸਬੰਧੀ ਮੀਡੀਆ ਦੀ ਖ਼ਬਰ ਦਾ ਸੂ-ਮੋਟੋ ਨੋਟਿਸ ਲਿਆ ਹੈ। ਇਸ ਘਟਨਾ ਸਬੰਧੀ ਸੀਨੀਅਰ ਪੁਲਿਸ ਕਪਤਾਨ, ਜਗਰਾਓ ਨੂੰ ਪੱਤਰ ਜਾਰੀ ਕਰਦੇ ਹੋਏ ਸਕੂਲ ਦੀ ਬੱਸ ਦੇ ਐਕਸੀਡੈਂਟ ਹੋਣ ਸਬੰਧੀ ਕਰਨਾ ਦੀ ਰਿਪੋਰਟ 8 ਅਗਸਤ ਤੱਕ ਮੰਗੀ ਗਈ ਹੈ। 


ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਮੀਡੀਆ ਦੀਆਂ ਖਬਰਾਂ ਅਨੁਸਾਰ ਜਗਰਾਉਂ 'ਚ ਸਕੂਲੀ ਬੱਸ ਦੇ ਐਕਸੀਡੈਂਟ ਹੋਣ ਕਾਰਣ ਪਹਿਲੀ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਹੈ ਅਤੇ ਦੋ ਵਿਦਿਆਰਥੀਆਂ ਜਖ਼ਮੀ ਹੋ ਗਏ ਹਨ।   ਉਨ੍ਹਾਂ ਕਿਹਾ ਕਿ ਸਕੂਲ ਬੱਸਾਂ ਸੇਫ਼ ਸਕੂਲ ਵਾਹਨ ਸਕੀਮ ਅਨੁਸਾਰ ਸਾਰੀਆਂ ਸ਼ਰਤਾਂ ਪੂਰੀਆਂ ਕਰਦੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਇਹਨਾਂ ਸ਼ਰਤਾਂ ਪੂਰੀਆਂ ਕਰਦੇ ਵਾਹਨਾਂ ਨੂੰ ਹੀ ਵਰਤਣਾ ਸਬੰਧਤ ਸਕੂਲ ਦੇ ਪ੍ਹਿੰਸੀਪਲ ਦੀ ਜ਼ਿੰਮੇਵਾਰੀ ਹੈ। 


ਚੇਅਰਮੈਨ ਨੇ ਅੱਗੇ ਦੱਸਿਆ ਕਿ ਜਗਰਾਉਂ  'ਚ ਸਕੂਲ ਦੀ ਬੱਸ ਦੇ ਐਕਸੀਡੈਂਟ ਹੋਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਸੀਨੀਅਰ ਪੁਲਿਸ ਕਪਤਾਨ ਨੂੰ ਪੱਤਰ ਜਾਰੀ ਕੀਤਾ ਗਿਆ ਅਤੇ ਸਕੂਲ ਦੀ ਬੱਸ ਦੇ ਐਕਸ਼ੀਡੈਂਟ ਹੋਣ ਦੇ ਕਾਰਨਾ ਦੀ ਰਿਪੋਰਟ 8 ਅਗਸਤ 2024 ਤੱਕ ਮੰਗੀ ਗਈ ਹੈ। 

Powered by Froala Editor

The Punjab State Child Rights Protection Commission Has Taken Serious Notice Of The Horrific School Bus Accident At Jagraon


Recommended Posts