ਮੁੱਖ ਮੰਤਰੀ ਭਗਵੰਤ " /> ਚੰਡੀਗੜ੍ਹ, 6 ਅਗਸਤ:


ਗੁਲਾਬ ਸਿੱਧੂ ਦੇ ਘਰ ਗੋਲੀਬਾਰੀ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ    ਕੈਨੇਡਾ 'ਚ ਬਿਸ਼ਨੋਈ ਗਰੋਹ ਨੂੰ ਲੈ ਕੇ ਵਿਵਾਦ, Mp ਬਰੈਡ ਵਿਸ ਨੇ ਕੀਤੀ ਡਿਪੋਰਟੇਸ਼ਨ ਦੀ ਮੰਗ    ਕੰਦੋਵਾਲੀ ’ਚ ਪੁਲੀਸ ਐਨਕਾਊਂਟਰ: Asi ’ਤੇ ਗੋਲੀ ਚਲਾਉਣ ਵਾਲਾ 19 ਸਾਲਾ ਕਰਨਬੀਰ ਸਿੰਘ ਢੇਰ    Sergio Gor ਦੀ ਸ੍ਰੀ ਦਰਬਾਰ ਸਾਹਿਬ ਫੇਰੀ ਤੋਂ ਪਹਿਲਾਂ ਦਲ ਖ਼ਾਲਸਾ ਦਾ ਪੱਤਰ, ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ    Un ’ਚ ਸ਼ਾਹਬਾਜ਼ ਸ਼ਰੀਫ਼ ਦੀ ਭਾਰਤ ਨੂੰ ਧਮਕੀ, ਕਿਹਾ- ਸਿੰਧੂ ਨਦੀ ਦਾ ਪਾਣੀ ਰੋਕਿਆ ਤਾਂ ਜੰਗ ਮੰਨਾਂਗੇ    ਕੈਪਟਨ ਅਮਰਿੰਦਰ ਸਿੰਘ ਬੋਲੇ- ਭਾਜਪਾ ਨੂੰ ਪੰਜਾਬ ਬਾਰੇ ਰਾਏ ਦੇਣਾ ਪਾਰਟੀ ਛੱਡਣ ਦਾ ਸੰਕੇਤ ਨਹੀਂ    ਖਹਿਰਾ ਦੀਆਂ ਟਿੱਪਣੀਆਂ ’ਤੇ ‘ਆਪ’ ਮਹਿਲਾ ਵਿੰਗ ਭੜਕਿਆ, ਡਾ. ਅਮਨਦੀਪ ਕੌਰ ਅਰੋੜਾ ਨੇ ਮੰਗਿਆ ਜਵਾਬ    Gmada ਦੇ 15 ਹਜ਼ਾਰ ਕਰੋੜ ਦੇ ਕਰਜ਼ੇ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ    Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ   
ਪੰਜਾਬ ਪੁਲਿਸ ਨੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਚਲਾਈ ਵਿਸ਼ੇਸ਼ ਘੇਰਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਸ਼ੱਕੀ ਵਿਆਕਤੀਆਂ ਦੀ ਲਈ ਤਲਾਸ਼ੀ
August 6, 2024
During-The-Special-Cordon-And-Se

ਪੁਲਿਸ ਟੀਮਾਂ ਨੇ ਬੱਸ ਸਟੈਂਡ ਦੇ ਬਾਹਰ ਖੜ੍ਹੇ 3174 ਵਾਹਨਾਂ ਦੀ ਵੀ ਕੀਤੀ ਚੈਕਿੰਗ; 205 ਚਲਾਨ ਕੱਟੇ, 11 ਵਾਹਨ ਕੀਤੇ ਜ਼ਬਤ

ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਅਜਿਹੇ ਅਭਿਆਨ ਜਾਰੀ ਰਹਿਣਗੇ

Daily Dharaledar Bureau / Chandigarh

ਚੰਡੀਗੜ੍ਹ, 6 ਅਗਸਤ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਦੀ ਤਲਾਸ਼ੀ ਕੀਤੀ।

ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇਹ ਮੁਹਿੰਮ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਚਲਾਈ ਗਈ, ਜਿਸ ਤਹਿਤ ਪੁਲਿਸ ਟੀਮਾਂ ਨੇ ਖੋਜੀ ਕੁੱਤਿਆਂ ਦੀ ਸਹਾਇਤਾ ਨਾਲ ਬੱਸ ਸਟੈਂਡ 'ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ।

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰ ਅਧੀਨ ਬੱਸ ਅੱਡਿਆਂ ਦੀ ਢੁੱਕਵੀਂ ਘੇਰਾਬੰਦੀ ਅਤੇ ਮੁਕੰਮਲ ਤਲਾਸ਼ੀ ਕਰਨ ਲਈ ਕਿਹਾ ਗਿਆ ਸੀ ਅਤੇ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਵੱਧ ਤੋਂ ਵੱਧ ਪੁਲਿਸ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੀਪੀਜ਼/ਐਸਐਸਪੀਜ਼ ਨੂੰ ਵਾਹਨ ਐਪ ਦੀ ਵਰਤੋਂ ਕਰਕੇ ਬੱਸ ਸਟੈਂਡ ਦੇ ਆਲੇ-ਦੁਆਲੇ ਖੜ੍ਹੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਨਿਮਰਤਾ ਨਾਲ ਪੇਸ਼ ਆਉਣ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦਿਆਂ ਸੂਬੇ ਭਰ ਦੇ ਵੱਖ-ਵੱਖ ਬੱਸ ਅੱਡਿਆਂ 'ਤੇ ਸ਼ੱਕੀ ਵਿਅਕਤੀਆਂ ਦੀ ਤਲਾਸੀ ਕਰਨ ਲਈ 2500 ਪੁਲਸ ਮੁਲਾਜ਼ਮਾਂ ਵਾਲੀਆਂ 393 ਪੈਟਰੋਲਿੰਗ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ 195 ਬੱਸ ਅੱਡਿਆਂ 'ਤੇ ਚਲਾਏ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 2493 ਲੋਕਾਂ ਦੀ ਚੈਕਿੰਗ ਕੀਤੀ, ਜਦਕਿ ਚਾਰ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ।

ਉਨ੍ਹਾਂ ਅੱਗੇ ਦੱਸਿਆ ਕਿ ਬੱਸ ਸਟੈਂਡ ਦੇ ਆਲੇ-ਦੁਆਲੇ ਵੱਖ-ਵੱਖ ਪਾਰਕਿੰਗਾਂ ਵਿੱਚ ਖੜ੍ਹੇ 3174 ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਪੁਲਿਸ ਟੀਮਾਂ ਵੱਲੋਂ 205 ਚਲਾਨ ਕੱਟੇ ਗਏ ਅਤੇ 11 ਵਾਹਨ ਜ਼ਬਤ ਕੀਤੇ ਗਏ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਅਜਿਹੇ ਅਭਿਆਨ ਜਾਰੀ ਰਹਿਣਗੇ।

Powered by Froala Editor

During The Special Cordon And Search Operation Conducted By The Punjab Police In View Of The Independence Day Searches Were Conducted For Suspicious Persons At The Bus Stands Across The State


Recommended Posts