ਵਿਜੈਇੰਦਰ ਸਿੰਗਲਾ ਬਣ ਸਕਦੇ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਰਾਜਾ ਵੜਿੰਗ ਦੀ ਹੋ ਸਕਦੀ ਹੈ ਛੁੱਟੀ    ਪੰਜਾਬ ਕਾਂਗਰਸ ਦੀ ਕਮਾਨ ਬਦਲਣ ਤੋਂ ਪਹਿਲਾਂ ਰਾਜਾ ਵੜਿੰਗ ਨੇ ਖੁਦ ਨੂੰ ਦੱਸਿਆ ਸਾਬਕਾ ਪ੍ਰਧਾਨ    ਫਲਾਈਦੁਬਈ ਦੀ ਉਡਾਣ ’ਚ ਕਾਕਪਿਟ ਅੰਦਰ ਚਾਕੂਬਾਜ਼ੀ, ਓਮਾਨੀ ਕੋ-ਪਾਇਲਟ ਗ੍ਰਿਫ਼ਤਾਰ    2027 ਪੰਜਾਬ ਚੋਣਾਂ ਲਈ Bjp ਦਾ ਦੋ ਦਿਨਾਂ ਮੰਥਨ ਅੱਜ ਤੋਂ, ਰਣਨੀਤੀ ’ਤੇ ਹੋਵੇਗੀ ਚਰਚਾ    ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਵੜਿੰਗ ਦਿੱਲੀ ਤਲਬ, ਇਨ੍ਹਾਂ ਨਾਵਾਂ ’ਤੇ ਚਰਚਾ    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ, ਅਕਾਲ ਤਖ਼ਤ ਨੂੰ ਭੇਜੀ ਸੂਚਨਾ    ‘ਆਪ’ ’ਤੇ ਹਰਭਜਨ ਸਿੰਘ ਦਾ ਨਿਸ਼ਾਨਾ, ਕਿਹਾ- ਪੰਜਾਬ ’ਚ ਦਿੱਲੀ ਤੋਂ ਲੋਕ ਲਿਆਉਣ ਦਾ ਰੁਝਾਨ    36.87 ਲੱਖ ਔਰਤਾਂ ਨੂੰ ਮਿਲੇਗੀ ਵਿੱਤੀ ਸਹਾਇਤਾ, Cm ਮਾਨ ਅੱਜ ਜਾਰੀ ਕਰਨਗੇ 1260 ਕਰੋੜ ਤੋਂ ਵੱਧ ਰੁਪਏ    ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ? ਰਾਜਾ ਵੜਿੰਗ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼, ਨਵੇਂ ਪ੍ਰਧਾਨ ਲਈ ਕਈ ਨਾਂ ਚਰਚਾ ’ਚ    ਚਾਕੂ ਲੱਗਣ ਦੇ ਬਾਵਜੂਦ ਪਾਇਲਟ ਨੇ ਬਚਾਈਆਂ 174 ਜਾਨਾਂ, Pm ਮੋਦੀ ਨੇ ਸਮਿਤ ਮੱਛਾਰ ਨੂੰ ਕਿਹਾ ‘ਹੀਰੋ’   
ਸ਼ਹਿਰ ਦੇ ਸੰਤ ਨਗਰ ਵਿਖੇ ਸਥਿਤ ਪੁਰਾਣੇ ਅਤੇ ਵੱਡੇ ਥੇਹ ਵਾਲੇ ਗੁਰਦੁਆਰੇ ਦੇ ਰਿਹਾਇਸ਼ੀ ਕਮਰਿਆਂ ਨੂੰ ਲੱਗੀ ਅੱਗ, ਜਾਨੀ ਨੁਕਸਾਨ ਹੋਣ ਤੋਂ ਬਚਾਅ
August 7, 2024
A-Fire-Broke-Out-In-The-Resident

Lovepreet Singh / Gurdaspur

ਗੁਰਦਾਸਪੁਰ , ਅਗਸਤ :

ਅੱਜ ਦੁਪਹਿਰ ਬਾਅਦ ਉਸ ਵੇਲੇ ਸ਼ਹਿਰ ਦੇ ਮਸ਼ਹੂਰ ਅਤੇ ਵੱਡੇ ਥੇਹ ਵਾਲੇ ਗੁਰਦੁਆਰਾ ਸਾਹਿਬ ਵਿੱਚ ਹਫੜਾ ਦਫੜੀ ਮੱਚ ਗਈ ਜਦੋਂ ਅਚਾਨਕ  ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸਤਿੰਦਰ ਸਿੰਘ ਦੇ ਰਿਹਾਇਸ਼ੀ ਕਮਰਿਆਂ ਨੂੰ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਬਾਬਾ ਸਤਿੰਦਰ ਸਿੰਘ ਸ਼੍ਰੀ ਹਜੂਰ ਸਾਹਿਬ ਦੀ ਯਾਤਰਾ ਤੇ ਗਏ ਹੋਏ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ ਹੈ

ਗੁਰਦੁਆਰਾ ਸਾਹਿਬ ਦੇ ਇੱਕ ਸੇਵਾਦਾਰ ਵੱਲੋਂ ਉਹਨਾਂ ਦੇ ਕਮਰੇ ਵਿੱਚੋਂ ਧੂਆਂ ਉੱਠਦਾ ਦੇਖਿਆ ਗਿਆ ਤਾਂ ਅੰਦਰ ਜਾ ਕੇ ਵੇਖਿਆ ਤਾਂ ਅੱਗ ਭੜਕ ਰਹੀ ਸੀ। ਉਸ ਵੱਲੋਂ ਤੁਰੰਤ ਆਪਣੇ ਸੰਪਰਕ ਦੀ ਸੰਗਤ  ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਅੱਗ  ਤੇ ਕਾਬੂ ਪਾਇਆ ਗਿਆ । 

ਮੌਕੇ ਤੇ ਪਹੁੰਚੇ ਥਾਣਾ ਸਦਰ ਦੇ ਐਸਐਚ ਓ ਅਮਨਦੀਪ ਸਿੰਘ ਅਤੇ ਫਾਇਰ ਅਫ਼ਸਰ ਸੁਖਵਿੰਦਰ ਪਾਲ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਤਾਂ ਤੁਰੰਤ ਮੌਕੇ ਤੇ ਪਹੁੰਚੇ ਅਤੇ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਦੀ ਸਹਾਇਤਾ ਨਾਲ ਅੱਗ ਤੇ ਕਾਬੂ ਪਾ ਲਿਆ।ਬਾਬਾ ਸਤਿੰਦਰ ਸਿੰਘ ਦੇ ਰਿਹਾਇਸ਼ੀ ਕਮਰਿਆਂ ਦੇ ਅੰਦਰ ਰੱਖਿਆ ਕੁਝ ਸਮਾਨ ਬਿਸਤਰੇ ਅਤੇ ਫਰਨੀਚਰ ਦਾ ਨੁਕਸਾਨ ਹੋਇਆ ਹੈ ਜਦਕਿ ਜ਼ਿਆਦਾਤਰ ਸਮਾਨ ਬਚਾ ਲਿਆ ਗਿਆ ਹੈ। ਜੇਕਰ ਅੱਗ ਜਿਆਦਾ ਭਤਕੀ ਹੁੰਦੀ ਤਾਂ ਜਿਆਦਾ ਨੁਕਸਾਨ ਹੋ ਸਕਦਾ ਸੀ ।

Powered by Froala Editor

A Fire Broke Out In The Residential Rooms Of The Old And Large Teh Wale Gurdwara Located At Sant Nagar In The City Saving Lives


Recommended Posts