ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਪੁਲਿਸ ਨੇ ਸ਼ੱਕੀ ਨਸ਼ਾ ਕਾਰੋਬਾਰੀਆਂ ਦੇ ਘਰਾਂ ਵਿੱਚ ਵੜ ਕੇ ਖੰਗਾਲਿਆ ਇੱਕ ਇੱਕ ਕੋਨਾ
August 7, 2024
The-Police-Entered-The-Homes-Of-

ਨਸ਼ੇ ਦੇ ਆਦੀ ਨੌਜਵਾਨਾਂ ਨੂੰ ਸੁਧਾਰਨ ਵਿੱਚ ਵੀ ਪੁਲਿਸ ਕਰੇਗੀ ਲੋਕਾਂ ਦੀ ਮਦਦ_ਐਸਐਸਪੀ ਦਾਅਮਾ ਹਰੀਸ਼ ਕੁਮਾਰ

Lovepreet Singh / Gurdaspur

ਨਸ਼ੇ  ਤੇ ਨਕੇਲ ਕੱਸਣ ਲਈ ਐਸ ਐਸ ਪੀ ਗੁਰਦਾਸਪੁਰ ਦੀ ਅਗਵਾਈ ਵਿੱਚ ਅਪ੍ਰੇਸ਼ਨ ਕਾਸੋ ਦੇ ਤਹਿਤ ਗੁਰਦਾਸਪੁਰ ਪੁਲਿਸ ਨੇ ਗੀਤਾਂ ਭਵਨ ਰੋਡ ਅਤੇ ਇਸਲਾਮਾਬਾਦ ਮੁਹੱਲੇ ਵਿਚ ਅਚਨਚੇਤ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੇ ਅੰਦਰ ਵੜ ਕੇ ਕੋਨੇ ਕੋਨੇ ਦੀ ਤਲਾਸ਼ੀ ਲਈ ਗਈ। ਹਾਲਾਂਕਿ ਇਸ ਦੌਰਾਨ ਕੋਈ ਨਸ਼ੀਲੀ ਜਾਂ ਗੈਰ ਕਾਨੂੰਨੀ ਵਸਤੂ ਮਿਲਣ ਦੀ ਸੂਚਨਾ ਨਹੀਂ ਹੈ ਪਰ ਪੁਲਿਸ ਨੂੰ ਦੇਖ ਕੇ ਇੱਕ ਵਿਅਕਤੀ ਨੇ ਦੌੜਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਪੁਲਿਸ ਕਰਮਚਾਰੀਆਂ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ।


ਵੀਓ_ਐਸਐਸਪੀ ਦਾਅਮਾ ਹਰੀਸ਼ ਕੁਮਾਰ ਨੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਹੁਣ ਕੋਈ ਵੀ ਨਸ਼ੇ ਦਾ ਕਾਰੋਬਾਰੀ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਮਾਮਲੇ ਵਿੱਚ ਕਿਸੇ ਦੀ ਵੀ ਸਿਫਾਰਿਸ਼ ਨਹੀਂ ਮੰਨੀ ਜਾਵੇਗੀ। ਉਹਨਾਂ ਕਿਹਾ ਕਿ ਪੁਲਿਸ ਦੀ ਸਰਗਰਮੀ ਦੇ ਚਲਦੇ ਜਿਲੇ ਵਿੱਚ ਨਸ਼ੇ ਦੇ ਕਾਰੋਬਾਰ ਨੂੰ ਕਾਫੀ ਹੱਦ ਤੱਕ ਠੱਲ ਪੈ ਚੁੱਕੀ ਹੈ ਪਰ ਜੇ ਕਿਤੇ ਕੋਈ ਛੋਟਾ ਮੋਟਾ ਵਪਾਰੀ ਹਜੇ ਵੀ ਅਜਿਹਾ ਕਾਲਾ ਕਾਰੋਬਾਰ ਕਰਦਾ ਹੈ ਤਾਂ ਉਸ ਦੀ ਸੂਚਨਾ ਮਿਲਦਿਆਂ ਹੀ ਉਸ ਦੇ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਐਸਐਸਪੀ ਨੇ ਕਿਹਾ ਕਿ ਪੁਲਿਸ ਨੂੰ ਨਸ਼ਾ ਰੋਕਣ ਵਿੱਚ ਲੋਕਾਂ ਦਾ ਕਾਫੀ ਸਹਿਯੋਗ ਮਿਲ ਰਿਹਾ ਹੈ । ਜੇਕਰ ਕੋਈ ਕਿਸੇ ਨਸ਼ੇ ਦੇ ਕਾਰੋਬਾਰੀ ਜਾਂ ਨਸ਼ੇ ਦੇ ਆਦੀ ਨੌਜਵਾਨ ਦੀ ਸੂਚਨਾ ਦੇਣਾ ਚਾਹੁੰਦਾ ਹੈ ਤਾਂ ਉਹ ਬਿਨਾਂ ਝਿਜਕੇ ਕਿਸੇ ਵੀ ਪੁਲਿਸ ਅਧਿਕਾਰੀ ਨਾਲ ਸੰਪਰਕ ਕਰ ਸਕਦਾ ਹੈ। ਉਹਨਾਂ ਕਿਹਾ ਕਿ ਨਸ਼ੇ ਦੇ ਕਾਰੋਬਾਰੀਆਂ ਦੀਆਂ ਪ੍ਰੋਪਰਟੀਆਂ ਜਬਤ ਕੀਤੀਆਂ ਜਾ ਰਹੀਆਂ ਹਨ ਅਤੇ ਨਾਲ ਹੀ ਉਹਨਾਂ ਦੇ ਰਿਸ਼ਤੇਦਾਰਾਂ ਦੀ ਜਾਇਦਾਦਾਂ ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਜੇਕਰ ਇਹ ਸਾਹਮਣੇ ਆਇਆ ਕਿ ਕਿਸੇ ਨਸ਼ੇ ਦੇ ਕਾਰੋਬਾਰੀ ਨੇ ਆਪਣੇ ਰਿਸ਼ਤੇਦਾਰ ਦੇ ਨਾਂ ਤੇ ਕੋਈ ਜਾਇਦਾਦ ਬਣਾਈ ਹੈ ਤਾਂ ਉਸ ਨੂੰ ਵੀ ਅਟੈਚ ਕੀਤਾ ਜਾਵੇਗਾ।

ਐਸਐਚਪੀ ਦਾਇਮਾ ਹਰੀਸ਼ ਕੁਮਾਰ ਨੇ ਕਿਹਾ ਕਿ ਨਸ਼ਾ ਇੱਕ ਮਾਨਸਿਕ ਗੁਲਾਮੀ ਹੈ। ਜਿਸ ਤਰ੍ਹਾਂ 15 ਅਗਸਤ ਨੂੰ ਦੇਸ਼ ਨੂੰ ਮਿਲੀ ਆਜ਼ਾਦੀ ਹਾਸਲ ਕਰਨ ਲਈ ਸੁਤੰਤਰਤਾ ਸੈਨਾਨੀਆਂ ਨੂੰ ਲੜਨਾ ਪਿਆ ਸੀ ਉਸੇ ਤਰ੍ਹਾਂ ਨਸ਼ੇ ਤੋਂ ਆਜ਼ਾਦੀ ਹਾਸਲ ਕਰਨ ਲਈ ਵੀ ਨਸ਼ੇ ਦੇ ਆਦੀ ਨੌਜਵਾਨ  ਨੂੰ ਆਪਣੇ ਆਪ ਨਾਲ ਲੜਨਾ ਪੈਂਦਾ ਹੈ।

ਉਹਨਾਂ ਕਿਹਾ ਕਿ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਕੱਢਣ ਲਈ ਪੰਜਾਬ ਸਰਕਾਰ ਦੇ ਨਾਲ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੀ ਪੂਰਾ ਸਹਿਯੋਗ ਕਰ ਰਿਹਾ ਹੈ ਅਤੇ ਜੇਕਰ ਨਸ਼ੇ ਦੀ ਦਲਦਲ ਵਿੱਚ ਫਸਿਆ ਕੋਈ ਨੌਜਵਾਨ ਜਾਂ ਉਸ ਦੇ ਮਾਂ ਪਿਓ ਆਪਣੇ ਬੱਚੇ ਦਾ ਇਲਾਜ ਕਰਾਣਾ ਚਾਹੁੰਦੇ ਹਨ ਤਾਂ ਪੁਲਿਸ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ। ਪੁਲਿਸ ਉਸ ਦਾ ਇਲਾਜ ਵੀ ਮੁਫਤ ਕਰਵਾਏਗੀ ਅਤੇ ਉਸ ਦੇ ਖਿਲਾਫ ਕੋਈ ਕਾਨੂੰਨੀ ਕਾਰਵਾਈ ਵੀ ਨਹੀਂ ਕੀਤੀ ਜਾਵੇਗੀ।


Powered by Froala Editor

The Police Entered The Homes Of Suspected Drug Dealers And Searched Every Corner


Recommended Posts