ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ   
ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ
August 21, 2024
Formation-Of-Two-Sub-committees-

Daily Dharaledar Bureau / Chandigarh

ਚੰਡੀਗੜ੍ਹ, 21 ਅਗਸਤ:


ਪੰਜਾਬ ਸਰਕਾਰ ਨੇ ਦੋ ਕੈਬਨਿਟ ਸਬ- ਕਮੇਟੀਆਂ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ, ਦਾ ਗਠਨ ਕੀਤਾ ਹੈ। ਇਨ੍ਹਾਂ ਸਬ-ਕਮੇਟੀਆਂ ਨੂੰ ਸੂਬਾ ਸਰਕਾਰ ਦੇ ਮੁਲਾਜ਼ਮਾਂ ਨਾਲ ਸਬੰਧਤ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਦਾ ਕੰਮ ਸੌਂਪਿਆ ਗਿਆ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਕੈਬਨਿਟ ਸਬ-ਕਮੇਟੀਆਂ ਮਹਿੰਗਾਈ ਭੱਤੇ (ਡੀਏ) ਅਤੇ 01-07-2021 ਤੋਂ 31-03-2024 ਤੱਕ ਦੇ  ਬਕਾਏ, ਸੋਧੀ ਹੋਈ ਤਨਖਾਹ/ਪੈਨਸ਼ਨ, 01-01-2016 ਤੋਂ 30-06-2021 ਤੱਕ ਦੀ ਲੀਵ ਇਨਕੈਸ਼ਮੈਂਟ (ਅਣਵਰਤੀ ਕਮਾਊ ਛੁੱਟੀ) ਅਤੇ 01-01-2006 ਤੋਂ 30-11-2011 ਦਰਮਿਆਨ ਸੇਵਾਮੁਕਤ ਹੋਏ ਕਰਮਚਾਰੀਆਂ ਦੀਆਂ 25 ਸਾਲਾਂ ਦੀਆਂ ਸੇਵਾਵਾਂ ਨੂੰ ਯੋਗ ਵਿਚਾਰਦਿਆਂ ਪੂਰੀ ਪੈਨਸ਼ਨ ਦੇਣ ਸਬੰਧੀ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ਦੀ ਸਮੀਖਿਆ ਕਰਨਗੀਆਂ।  ਇਸ ਸਬੰਧੀ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Powered by Froala Editor

Formation Of Two Sub committees By The Punjab Government To Review The Important Issues Of Employees


Recommended Posts