ਮੋਗਾ/ਚੰਡੀਗੜ੍ਹ, 23 ਅਗਸਤ - ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ">
Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ    ਚੰਡੀਗੜ੍ਹ ’ਚ ਹੈੱਡ ਕਾਂਸਟੇਬਲ ਦਾ ਘਰ ’ਚ ਗੋਲੀਆਂ ਮਾਰ ਕੇ ਕਤਲ, ਪੁੱਤਰ ਹਿਰਾਸਤ ’ਚ    Gmada ਦੇ 6,400 ਕਰੋੜ ਦੇ ਫੰਡਾਂ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਪੂਰਵਕ ਜਵਾਬ    ਪੰਜਾਬ ਭਾਜਪਾ ਦਫ਼ਤਰ ਗ੍ਰਨੇਡ ਹਮਲਾ: Nia ਨੇ ਸੰਭਾਲੀ ਜਾਂਚ, ਕੇਸ ਵਿਸ਼ੇਸ਼ ਅਦਾਲਤ ’ਚ ਤਬਦੀਲ    ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਮਿਲਿਆ: ਕੈਪਟਨ ਅਮਰਿੰਦਰ, ਕਾਂਗਰਸ ’ਚ ਵਾਪਸੀ ਤੋਂ ਵੀ ਕੀਤਾ ਇਨਕਾਰ    Gmada ਮਾਮਲੇ ’ਚ Ed ਦਾ ਵੱਡਾ ਦਾਅਵਾ: ਰਿਜ਼ਰਵ ਕੀਮਤਾਂ ਘਟਾ ਕੇ ਸਰਕਾਰੀ ਖਜ਼ਾਨੇ ਨੂੰ ₹10 ਹਜ਼ਾਰ ਕਰੋੜ ਦੇ ਨੁਕਸਾਨ ਦਾ ਖਦਸ਼ਾ    ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ   
ਪੰਜਾਬ ਸਰਕਾਰ ਐਨ ਐਚ ਏ ਆਈ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ - ਲੋਕ ਨਿਰਮਾਣ ਮੰਤਰੀ ਪੰਜਾਬ
August 23, 2024
Punjab-Government-Committed-To-C

ਕਿਹਾ! ਸੂਬੇ ਵਿੱਚ ਸਫਲਤਾ ਪੂਰਵਕ ਚੱਲ ਰਹੇ 'ਸਕੂਲ ਆਫ਼ ਐਮੀਨੇਂਸ'

ਕੈਬਨਿਟ ਮੰਤਰੀ ਵੱਲੋਂ ਅਚਾਨਕ ਸਰਕਾਰੀ ਸਕੂਲਾਂ ਦਾ ਦੌਰਾ ਅਤੇ ਵਿਦਿਆਰਥੀਆਂ ਨਾਲ ਬੈਠ ਕੇ ਖਾਧਾ ਮਿਡ ਡੇਅ ਮੀਲ

Daily Dharaledar Bureau / Moga

ਮੋਗਾ/ਚੰਡੀਗੜ੍ਹ, 23 ਅਗਸਤ - ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਐਨ ਐਚ ਏ ਆਈ (ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ) ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ ਹੈ। ਇਸ ਲਈ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਆਪਣੇ ਪੱਧਰ ਉੱਤੇ ਮੀਟਿੰਗਾਂ ਕੀਤੀਆਂ ਹਨ। ਜਿਹੜੇ ਵੀ ਛੋਟੇ ਛੋਟੇ ਮੁੱਦੇ ਦਰਪੇਸ਼ ਹਨ ਉਹਨਾਂ ਨੂੰ ਜਲਦ ਹੀ ਨਜਿੱਠ ਲਿਆ ਜਾਵੇਗਾ। ਉਹਨਾਂ ਇਸ ਗੱਲ ਨੂੰ ਮੁੱਢੋਂ ਰੱਦ ਕਰ ਦਿੱਤਾ ਕਿ ਸੂਬੇ ਵਿਚ ਜ਼ਮੀਨਾਂ ਅਧਿਗ੍ਰਹਿਣ ਕਰਨ ਲਈ ਕੋਈ ਸਮੱਸਿਆ ਹੈ। ਉਹਨਾਂ ਭਰੋਸਾ ਦਿੱਤਾ ਕਿ ਜਲਦ ਹੀ ਸਬੰਧਤ ਜ਼ਮੀਨਾਂ ਪ੍ਰਾਪਤ ਕਰਕੇ ਐਨ ਐਚ ਏ ਆਈ ਨੂੰ ਸਪੁਰਦ ਕਰ ਦਿੱਤੀਆਂ ਜਾਣਗੀਆਂ।

ਅੱਜ ਅਚਾਨਕ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਰੂਪਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਗਾ-1 ਸਕੂਲਾਂ ਦਾ ਦੌਰਾ ਕੀਤਾ। ਇਸ ਤੋਂ ਪਹਿਲਾਂ ਉਹਨਾਂ ਨੇ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਜਨੇਰ ਦਾ ਵੀ ਦੌਰਾ ਕੀਤਾ। ਇਸ ਮੌਕੇ ਉਹਨਾਂ ਨਾਲ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਅਤੇ ਹੋਰ ਹਾਜ਼ਰ ਸਨ।

ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਭ ਤੋਂ ਪ੍ਰਮੁੱਖ ਤਰਜੀਹ ਸਿੱਖਿਆ ਖੇਤਰ ਵਿੱਚ ਸੁਧਾਰ ਕਰਨਾ ਹੈ। ਸੂਬੇ ਦੇ ਬਿਹਤਰ ਭਵਿੱਖ ਲਈ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਕੱਲੇ ਮੋਗਾ ਸ਼ਹਿਰ ਵਿੱਚ ਹੀ 3 ਸਕੂਲ ਨਵੇਂ ਬਣਾਏ ਗਏ ਹਨ। ਇਹਨਾਂ ਸਕੂਲਾਂ ਦੀ ਪਹਿਲਾਂ ਬਹੁਤ ਹੀ ਖਸਤਾ ਹਾਲਤ ਸੀ। ਪਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਹਰੇਕ ਸਕੂਲ ਦੀ ਕਾਇਆ ਕਲਪ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਸੂਬੇ ਦੇ ਸਕੂਲਾਂ ਦੇ ਅਧਿਆਪਕ ਬੱਚਿਆਂ ਨੂੰ ਵਧੀਆ ਸਿੱਖਿਆ ਮੁਹਈਆ ਕਰਵਾਉਣ ਇਸੇ ਕਰਕੇ ਹੀ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹੋਰ ਦੇਸ਼ਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਜੇਕਰ ਸਕੂਲ ਮੁਖੀ ਚੰਗੇ ਹੋਣਗੇ ਤਾਂ ਸਕੂਲ ਦੇ ਨਤੀਜੇ ਵੀ ਵਧੀਆ ਆਉਣਗੇ। ਉਹਨਾਂ ਕਿਹਾ ਕਿ ਸਿੱਖਿਆ ਨੂੰ ਰੋਜ਼ਗਾਰ ਮੁਖੀ ਬਣਾਇਆ ਜਾ ਰਿਹਾ ਹੈ। ਬੱਚਿਆਂ ਨੂੰ ਤਕਨੀਕੀ ਸਿੱਖਿਆ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਕਰਕੇ ਹੀ ਸੂਬੇ ਵਿੱਚ ਸਕੂਲ ਆਫ ਐਮੀਨੇਂਸ ਖੋਲ੍ਹੇ ਜਾ ਰਹੇ ਹਨ। ਇਹਨਾਂ ਸਕੂਲਾਂ ਵਿੱਚ ਹੁਸ਼ਿਆਰ ਬੱਚਿਆਂ ਦੀ ਰੁਚੀ ਨੂੰ ਤਲਾਸ਼ ਕੇ ਉਹਨਾਂ ਨੂੰ ਢੁੱਕਵੀਂ ਸਿੱਖਿਆ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪਣੀ ਰੁਚੀ ਮੁਤਾਬਿਕ ਆਪਣਾ ਖੇਤਰ/ਕਿੱਤਾ ਚੁਣ ਸਕਣ। ਉਹਨਾਂ ਕਿਹਾ ਕਿ ਉਹਨਾਂ ਦੇ ਦੌਰੇ ਦਾ ਮਕਸਦ ਸਕੂਲ ਦੀਆਂ ਲੋੜਾਂ ਨੂੰ ਜਾਣਨਾ ਅਤੇ ਉਹਨਾਂ ਨੂੰ ਦੂਰ ਕਰਨ ਲਈ ਯਤਨ ਕਰਨਾ ਹੈ। ਇਸ ਮੌਕੇ ਉਹਨਾਂ ਸਕੂਲਾਂ ਦੇ ਵਿਦਿਆਰਥੀਆਂ ਨਾਲ ਬੈਠ ਕੇ ਮਿਡ ਡੇਅ ਮੀਲ ਖਾਧਾ ਅਤੇ ਉਹਨਾਂ ਨਾਲ ਗੱਲਬਾਤ ਕੀਤੀ। ਉਹਨਾਂ ਨੇ ਸਕੂਲਾਂ ਦੀ ਕਾਰਗੁਜ਼ਾਰੀ ਉੱਤੇ ਤਸੱਲੀ ਪ੍ਰਗਟ ਕੀਤੀ।


Powered by Froala Editor

Punjab Government Committed To Complete Nhai Projects Public Works Minister Punjab


Recommended Posts