ਮੁੱਖ ਮੰਤਰੀ " /> ਚੰਡੀਗੜ੍ਹ, 24 ਅਗਸਤ


ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ   
ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
August 24, 2024
3-44-Crore-Rupees-Released-For-B

ਜਿਲਾ ਬਠਿੰਡਾ, ਮਾਨਸਾ ਅਤੇ ਐਸ.ਬੀ.ਐਸ ਨਗਰ ਦੇ 675 ਲਾਭਪਾਤਰੀਆਂ ਨੂੰ ਦਿੱਤਾ ਲਾਭ

Daily Dharaledar Bureau / Chandigarh

ਚੰਡੀਗੜ੍ਹ, 24 ਅਗਸਤ 


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ  ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ।  ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ ਤਹਿਤ ਜਿਲਾ ਬਠਿੰਡਾ, ਮਾਨਸਾ ਤੇ ਐਸ.ਬੀ.ਐਸ ਨਗਰ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।


ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ  ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ  ਬਠਿੰਡਾ, ਮਾਨਸਾ ਤੇ ਐਸ.ਬੀ.ਐਸ ਨਗਰ ਜਿਲਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 675 ਲਾਭਪਾਤਰੀਆਂ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੀਆਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਪੈਂਡਿੰਗ ਦਰਖਾਸਤਾਂ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 675 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।  ਉਹਨਾਂ ਦੱਸਿਆ ਕਿ ਜਿਲਾ ਬਠਿੰਡਾ ਦੇ 33 ਲਾਭਪਾਤਰੀਆਂ, ਮਾਨਸਾ ਦੇ 46 ਲਾਭਪਾਤਰੀਆਂ ਅਤੇ ਐਸ.ਬੀ.ਐਸ ਨਗਰ ਦੇ 196 ਲਾਭਪਾਤਰੀਆਂ ਨੂੰ ਅਸ਼ੀਰਵਾਦ ਫਾਰ ਬੀ.ਸੀਜ ਐਂਡ ਈ.ਡਬਲਿਯੂ.ਐਸ ਸਕੀਮ ਤਹਿਤ ਕਵਰ ਕੀਤਾ ਗਿਆ ਹੈ।



ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਲੈ ਸਕਦੀਆਂ ਹਨ।


ਡਾਕਟਰ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।


Powered by Froala Editor

3 44 Crore Rupees Released For Backward Classes And Economically Weaker Sections Dr Baljit Kaur


Recommended Posts