ਚੰਡੀਗੜ੍ਹ/ਪਠਾਨਕੋਟ, ਅਗਸਤ 24 :

Da ਮਾਮਲੇ ਦੀ ਸੁਣਵਾਈ ਕਰਨ ਵਾਲੇ ਜਸਟਿਸ ਮਿਸ਼ਰਾ ਹੁਣ ਸੰਭਾਲਣਗੇ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ    ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ   
ਦੌਲਤਪੁਰ ਢਾਕੀ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੁਪਰ ਸਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫਾਈ ਦੇ ਕਾਰਜ ਦਾ ਕੀਤਾ ਸ਼ੁਭਆਰੰਭ
August 24, 2024
At-daulatpur-dhaka-cabinet-minis

1 ਕਰੋੜ ਰੁਪਏ ਖਰਚ ਕਰਕੇ ਪਠਾਨਕੋਟ ਸ਼ਹਿਰ ਅੰਦਰ ਕੀਤੀ ਜਾਵੇਗੀ ਸੀਵਰੇਜ ਦੀ ਸਫਾਈ

1 ਕਰੋੜ ਰੁਪਏ ਖਰਚ ਕਰਕੇ ਪਠਾਨਕੋਟ ਸ਼ਹਿਰ ਅੰਦਰ ਕੀਤੀ ਜਾਵੇਗੀ ਸੀਵਰੇਜ ਦੀ ਸਫਾਈ

Daily Dharaledar Bureau / Pathankot

ਚੰਡੀਗੜ੍ਹ/ਪਠਾਨਕੋਟ, ਅਗਸਤ 24 :


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ਉੱਤੇ ਪਹੁੰਚਾਉਣ ਲਈ ਵੱਖੋ ਵੱਖ  ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਅੱਜ ਪਠਾਨਕੋਟ ਸਿਟੀ ਅੰਦਰ ਸੁਪਰ ਸਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫਾਈ ਦਾ ਕਾਰਜ ਆਰੰਭ ਕੀਤਾ ਗਿਆ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬੰਦ ਪਏ ਸੀਵਰੇਜ ਤੋਂ ਨਿਜਾਤ ਮਿਲੇਗੀ। ਇਹ ਪ੍ਰਗਟਾਵਾ ਅੱਜ ਸੂਬੇ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਿਟੀ ਪਠਾਨਕੋਟ ਦੇ ਦੌਲਤਪੁਰ ਢਾਕੀ ਵਿਖੇ ਸੁਪਰ ਸਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫਾਈ ਦਾ ਕਾਰਜ ਸ਼ੁਰੂ ਕਰਨ ਮਗਰੋਂ ਕੀਤਾ।


ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਸ਼ਹਿਰ ਅੰਦਰ ਸਮੱਸਿਆਵਾਂ ਦੇ ਹੱਲ ਲਈ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਵੇਂ ਕਿ ਸ਼ਹਿਰਾਂ ਅੰਦਰ ਕਾਰਪੋਰੇਸ਼ਨਾਂ ਹਨ ਉੱਥੇ ਸੀਵਰੇਜ ਜਾਮ ਰਹਿੰਦੇ ਹਨ ਅਤੇ ਗੰਦਗੀ ਲੋਕਾਂ ਦੇ ਘਰ੍ਹਾਂ ਤੱਕ ਪਹੁੰਚ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਮੱਸਿਆਵਾਂ ਦੇ ਹੱਲ ਦੇ ਲਈ ਹੀ ਅੱਜ ਪਠਾਨਕੋਟ ਸ਼ਹਿਰ ਅੰਦਰ ਸੁਪਰ ਸਕਸ਼ਨ ਮਸ਼ੀਨ ਨਾਲ ਸੀਵਰੇਜ ਪੂਰੀ ਤਰ੍ਹਾਂ ਨਾਲ ਸਾਫ ਕਰਨ ਲਈ ਕਾਰਜ ਦਾ ਅਰੰਭ ਕੀਤਾ ਗਿਆ ਹੈ। ਇਸ ਦੇ ਨਾਲ ਪਠਾਨਕੋਟ ਸ਼ਹਿਰ ਦੇ ਲੋਕਾਂ ਨੂੰ ਗੰਦਗੀ ਤੋਂ ਕਾਫੀ ਰਾਹਤ ਮਿਲੇਗੀ। 


ਉਨ੍ਹਾਂ ਕਿਹਾ ਕਿ ਸੁਪਰ ਸਕਸ਼ਨ ਮਸ਼ੀਨ ਨਾਲ ਇੱਕ ਜਾਂ ਦੋ ਵਾਰਡ ਹੀ ਨਹੀਂ ਸਗੋਂ ਪੂਰੇ ਸ਼ਹਿਰ ਅੰਦਰ ਇੱਕ ਕਰੋੜ ਰੁਪਏ ਦੀ ਲਾਗਤ ਦੇ ਨਾਲ ਸੀਵਰੇਜ ਦੀ ਸਫਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੁਜਾਨਪੁਰ ਵਿਖੇ ਵੀ ਕਰੀਬ 34 ਕਰੋੜ ਰੁਪਏ ਖਰਚ ਕਰਕੇ ਸੀਵਰੇਜ ਟ੍ਰੀਟਮੈਂਟ ਅਤੇ ਮੇਨ ਸੀਵਰੇਜ ਲਾਈਨ ਦਾ ਨਿਰਮਾਣ ਕਾਰਜ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਰੋਟ ਜੈਮਲ ਸਿੰਘ ਵਿਖੇ ਵੀ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕਾਰਜ ਆਰੰਭ ਕੀਤਾ ਗਿਆ ਹੈ।


ਉਨ੍ਹਾਂ ਜਿਲ੍ਹਾਂ ਨਿਵਾਸੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਕੁਦਰਤੀ ਜਲ ਸਰੋਤਾਂ ਅੰਦਰ ਗੰਦੇ ਪਾਣੀ ਨੂੰ ਮਿਲਾਉਣਾ ਵੀ ਇੱਕ ਜੁਰਮ ਹੈ ਇਸ ਲਈ ਜਿੱਥੇ ਵੀ ਕੁਦਰਤੀ ਜਲ ਸਰੋਤ ਅੰਦਰ ਗੰਦਾ ਪਾਣੀ ਜਾ ਰਿਹਾ ਹੈ ਤਾਂ ਇਸ ਤੋਂ ਗੁਰੇਜ਼ ਕੀਤਾ ਜਾਵੇ। ਇਸ ਮੌਕੇ ਉੱਤੇ ਉਨ੍ਹਾਂ ਵੱਲੋਂ ਸੀਵਰੇਜ ਟ੍ਰੀਟਮੇਂਟ ਪਲਾਂਟ ਦੌਲਤਪੁਰ ਦਾ ਦੌਰਾ ਵੀ ਕੀਤਾ ਗਿਆ।


ਇਸ ਮੌਕੇ ਉੱਤੇ ਹੋਰਨਾਂ ਤੋਂ ਇਲਾਵਾ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਕੈਪਟਨ ਸੁਨੀਲ ਗੁਪਤਾ ਚੇਅਰਮੈਨ ਪੈਸਕੋ ਪੰਜਾਬ, ਵਿਕਾਸ ਸੈਣੀ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ, ਪੰਨਾ ਲਾਲ ਭਾਟੀਆ ਮੇਅਰ ਕਾਰਪੋਰੇਸ਼ਨ ਪਠਾਨਕੋਟ, ਕੌਂਸਲਰ ਵਿਕਰਮ ਸਿੰਘ ਵਿੱਕੂ, ਕੌਂਸਲਰ ਬਲਜੀਤ ਸਿੰਘ ਟਿੰਕੂ, ਚਰਨਜੀਤ ਸਿੰਘ ਹੈਪੀ ਕੌਂਸਲਰ ਹਾਜ਼ਿਰ ਸਨ।


Powered by Froala Editor

At daulatpur dhaka cabinet minister lal chand kataruchak inaugurated the sewage cleaning work with super suction machine


Recommended Posts