ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ   
ਦੋਰਾਹਾ ਉਪ ਮੰਡਲ ਅਧੀਨ ਸਰਹਿੰਦ ਨਹਿਰ 'ਤੇ ਉਸਾਰੀਆਂ ਦੋ ਸਾਖਾਵਾਂ 'ਚ ਮੱਛੀ ਫੜਨ ਦੀ ਬੋਲੀ 2 ਸਤੰਬਰ ਨੂੰ
August 27, 2024
Bidding-For-Fishing-In-Two-Branc

Daily Dharaledar Bureau / Ludhiana

ਲੁਧਿਆਣਾ, 27 ਅਗਸਤ - ਉਪ ਮੰਡਲ ਅਫ਼ਸਰ ਦੋਰਾਹਾ ਦਿਵਾਂਸ਼ੂ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਪੜ ਹੈਡ ਵਰਕਸ ਮੰਡਲ ਸਰਹਿੰਦ ਨਹਿਰ ਦੇ ਉਪ ਮੰਡਲ ਦੋਰਾਹਾ ਅਧੀਨ ਪੈਂਦੀ ਸਰਹਿੰਦ ਨਹਿਰ ਅਤੇ ਉਸਾਰੀਆਂ ਸਾਖਾਵਾਂ, ਸਰਹਿੰਦ ਨਹਿਰ, ਬੁਰਜੀ 1,30,000 ਤੋਂ 1,94,000 ਤੱਕ, ਪਟਿਆਲਾ ਨਹਿਰ ਬੁਰਜੀ 500 ਤੋਂ 3000 ਤੱਕ, ਬਠਿੰਡਾ ਬਰਾਂਚ ਬੁਰਜੀ 500 ਤੋਂ 1,08,000 ਤੱਕ ਅਤੇ ਸਿੱਧਵਾਂ ਬਰਾਂਚ ਬੁਰਜੀ 500 ਤੋਂ 2000 ਤੱਕ 'ਤੇ ਮੱਛੀ ਫੜਨ ਦੀ ਨਿਲਾਮੀ ਸਬੰਧੀ ਬੋਲੀ ਮੁੜ 02 ਸਤੰਬਰ, 2024 ਨੂੰ ਦੋਰਾਹਾ ਉਪ ਮੰਡਲ ਸ.ਨ. ਦੋਰਾਹਾ ਦੇ ਦਫ਼ਤਰ ਵਿਖੇ ਸਵੇਰੇ 10 ਵਜੇ ਕੀਤੀ ਜਾਵੇਗੀ ਅਤੇ ਇਸ ਦੀ ਮਿਆਦ 01-09-2024 ਤੋਂ   31-08-2025 ਤੱਕ ਹੋਵੇਗੀ।


ਉਪ ਮੰਡਲ ਅਫ਼ਸਰ ਦੋਰਾਹਾ ਨੇ ਦੱਸਿਆ ਕਿ ਬੀਤੀ 20 ਅਗਸਤ, 2024 ਨੂੰ ਕਰਵਾਈ ਗਈ ਬੋਲੀ ਦੌਰਾਨ ਉਪਰੋਕਤ ਨਹਿਰਾਂ ਦੀ ਬੋਲੀ ਕਿਸੇ ਵੀ ਬੋਲੀਕਾਰ ਵੱਲੋਂ ਨਹੀਂ ਦਿੱਤੀ ਗਈ ਜਿਸਦੀ ਬੋਲੀ ਹੁਣ ਮੁੜ 02 ਸਤੰਬਰ, 2024 ਨੂੰ ਕਰਵਾਈ ਜਾਵੇਗੀ।


ਜ਼ਿਕਰਯੋਗ ਹੈ ਕਿ ਰੋਪੜ ਹੈਡ ਵਰਕਸ ਮੰਡਲ ਸਰਹਿੰਦ ਨਹਿਰ ਦੇ ਉਪ ਮੰਡਲ ਦੋਰਾਹਾ ਅਧੀਨ ਪੈਂਦੀ ਸਰਹਿੰਦ ਨਹਿਰ ਅਤੇ ਉਸਾਰੀਆਂ ਸਾਖਾਵਾਂ 'ਤੇ ਹਰ ਸਾਲ ਮੱਛੀ ਫੜਨ 'ਤੇ ਨਿਲਾਮੀ ਬੋਲੀ ਕੀਤੀ ਜਾਂਦੀ ਹੈ। ਬੋਲੀ ਉਨ੍ਹਾਂ ਦੱਸਿਆ ਕਿ ਬੋਲੀ ਮਨਜੂਰ ਕਰਨ ਦਾ ਅਧਿਕਾਰ ਕਾਰਜਕਾਰੀ ਇੰਜੀਨੀਅਰ ਹੈੱਡ ਵਰਕਸ ਮੰਡਲ ਸ.ਨ. ਰੋਪੜ ਕੋਲ ਹੈ, ਸਫਲ ਬੋਲੀਕਾਰ ਤੇ ਬੋਲੀ ਦੀ ਰਕਮ ਮੌਕੇ 'ਤੇ ਹੀ ਜਮ੍ਹਾ ਕਰਵਾ ਲਈ ਜਾਵੇਗੀ, ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਬੋਲੀ ਰੱਦ ਸਮਝੀ ਜਾਵੇਗੀ।


ਉਨ੍ਹਾਂ ਦੱਸਿਆ ਕਿ ਬੋਲੀ ਉਪਰੋਕਤ ਰੀਚਾਂ ਅਨੁਸਾਰ ਹੋਵੇਗੀ ਅਤੇ ਸਫਲ ਬੋਲੀਕਾਰ ਨੂੰ ਆਪਣੀ ਸਫਲ ਬੋਲੀ ਤੇ ਲਈ ਰੀਚ ਵਿੱਚੋਂ ਹੀ ਮੱਛੀਆਂ ਫੜਨ ਦਾ ਅਧਿਕਾਰ ਹੋਵੇਗਾ। ਉਨ੍ਹਾਂ ਕਿਹਾ ਕਿ ਮਹੀਨਾ ਜੁਲਾਈ ਅਤੇ ਅਗਸਤ ਵਿੱਚ ਮੱਛੀ ਫੜਨ ਦੀ ਮਨਾਹੀ ਹੈ। ਬੋਲੀਕਾਰ ਨੂੰ ਮੱਛੀ ਫੜਨ ਲਈ ਜਹਿਰੀਲੀ ਦਵਾਈ ਜਾਂ ਬਿਜਲੀ ਦਾ ਕਰੰਟ ਵਰਤਣ ਦੀ ਮਨਾਹੀ ਹੋਵੇਗੀ। ਬੋਲੀਕਾਰ ਮੱਛੀ ਫੜਨ ਸਮੇਂ ਨਹਿਰਾਂ/ਬਰਾਂਚਾ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਏਗਾ ਅਤੇ ਨਾ ਹੀ ਮਨਾਹੀ ਵਾਲੇ ਏਰੀਏ ਵਿੱਚ ਮੱਛੀ ਫੜੇਗਾ। ਬੋਲੀ ਵਾਲੇ ਦਿਨ ਜੇਕਰ ਛੁੱਟੀ ਹੋ ਜਾਂਦੀ ਹੈ ਤਾਂ ਅਗਲੇ ਕੰਮ ਵਾਲੇ ਦਿਨ ਬੋਲੀ ਹੋਵੇਗੀ।


ਇਸ ਤੋਂ ਇਲਾਵਾ ਬੋਲੀਕਾਰ ਆਪਣੇ ਨਾਲ ਆਪਣੇ ਅਸਲ ਰਿਹਾਇਸ਼ੀ ਸਬੂਤ ਸਮੇਤ ਫੋਟੋ ਕਾਪੀ ਨਾਲ ਲੈ ਕੇ ਆਉਣ।

Powered by Froala Editor

Bidding For Fishing In Two Branches Constructed On Sirhind Canal Under Doraha Sub division On September 2


Recommended Posts