Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ    ਚੰਡੀਗੜ੍ਹ ’ਚ ਹੈੱਡ ਕਾਂਸਟੇਬਲ ਦਾ ਘਰ ’ਚ ਗੋਲੀਆਂ ਮਾਰ ਕੇ ਕਤਲ, ਪੁੱਤਰ ਹਿਰਾਸਤ ’ਚ    Gmada ਦੇ 6,400 ਕਰੋੜ ਦੇ ਫੰਡਾਂ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਪੂਰਵਕ ਜਵਾਬ    ਪੰਜਾਬ ਭਾਜਪਾ ਦਫ਼ਤਰ ਗ੍ਰਨੇਡ ਹਮਲਾ: Nia ਨੇ ਸੰਭਾਲੀ ਜਾਂਚ, ਕੇਸ ਵਿਸ਼ੇਸ਼ ਅਦਾਲਤ ’ਚ ਤਬਦੀਲ    ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਮਿਲਿਆ: ਕੈਪਟਨ ਅਮਰਿੰਦਰ, ਕਾਂਗਰਸ ’ਚ ਵਾਪਸੀ ਤੋਂ ਵੀ ਕੀਤਾ ਇਨਕਾਰ    Gmada ਮਾਮਲੇ ’ਚ Ed ਦਾ ਵੱਡਾ ਦਾਅਵਾ: ਰਿਜ਼ਰਵ ਕੀਮਤਾਂ ਘਟਾ ਕੇ ਸਰਕਾਰੀ ਖਜ਼ਾਨੇ ਨੂੰ ₹10 ਹਜ਼ਾਰ ਕਰੋੜ ਦੇ ਨੁਕਸਾਨ ਦਾ ਖਦਸ਼ਾ    ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ   
ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ- ਅਮਨ ਅਰੋੜਾ
August 28, 2024
Punjab-Government-Is-Doing-Great

ਤੀਆਂ ਦੇ ਮੇਲੇ ਦੇ ਦੂਜੇ ਸੈਸ਼ਨ ਦਾ ਦੀਪ ਜਗਾ ਕੇ ਕੈਬਨਿਟ ਮੰਤਰੀ ਨੇ ਕੀਤਾ ਉਦਘਾਟਨ

Daily Dharaledar Bureau / Mukatsar Sahib

ਭਲਾਈ ਆਣਾ ਸ੍ਰੀ ਮੁਕਤਸਰ ਸਾਹਿਬ 28 ਅਗਸਤ 

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਲਾਈਆਣਾ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦੇ ਪਹਿਲੇ ਦਿਨ ਦੂਜੇ ਸੈਸ਼ਨ ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੀਪ ਜਗਾ ਕੇ ਕੀਤਾ। 

ਇਸ ਮੌਕੇ ਉਹਨਾਂ ਦੇ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਧਰਮਕੋਟ ਦੇ ਵਿਧਾਇਕ ਸ਼੍ਰੀ ਦਵਿੰਦਰ ਸਿੰਘ ਲਾਡੀ ਢੋਸ ਅਤੇ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। 

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਏ ਸੰਕਲਪ ਦੀ ਸਿੱਧੀ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ।  ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਮੁਹਾਜ ਤੇ ਲੋਕ ਸੇਵਾ ਨੂੰ ਸਮਰਪਿਤ ਹੈ ਅਤੇ ਵੱਖ ਵੱਖ ਸਕੀਮਾਂ ਰਾਹੀਂ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ । ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਮੇਲਿਆਂ ਨਾਲ ਸਾਡੀ ਨਵੀਂ ਪੀੜੀ ਸਾਡੇ ਅਮੀਰ ਵਿਰਸੇ ਤੋਂ ਜਾਣੂ ਹੋਵੇਗੀ।

 ਇਸ ਤੋਂ ਪਹਿਲਾਂ ਇੱਥੇ ਪਹੁੰਚਣ ਤੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਐਸਐਸਪੀ ਤੁਸ਼ਾਰ ਗੁਪਤਾ ਏਡੀਸੀ ਵਿਕਾਸ ਸ਼੍ਰੀ ਸੁਰਿੰਦਰ ਸਿੰਘ ਢਿੱਲੋ, ਐਸ ਡੀ ਐਮ ਡਾਕਟਰ ਸੰਜੀਵ ਕੁਮਾਰ ਅਤੇ ਬਲਜੀਤ ਕੌਰ  ਹੋਰ ਅਧਿਕਾਰੀਆਂ ਨੇ ਉਨਾਂ ਦਾ ਸਵਾਗਤ ਕੀਤਾ।

 ਕੈਬਨਿਟ ਮੰਤਰੀ ਨੇ ਇਸ ਮੌਕੇ ਤੀਆਂ ਦੇ ਇਸ ਮੇਲੇ ਦੌਰਾਨ ਵੱਖ-ਵੱਖ ਸਵੈ ਸਹਾਇਤਾ ਸਮੂਹਾਂ ਵੱਲੋਂ ਲਗਾਏ ਗਏ ਸਟਾਲ ਵੇਖੇ ਅਤੇ ਉਨਾਂ ਦੀ ਹੌਸਲਾ ਅਫਜਾਈ ਕੀਤੀ। ਉਨਾਂ ਨੇ ਵਿਸ਼ੇਸ਼ ਤੌਰ ਤੇ ਇੱਥੇ ਪੇਂਡੂ ਪੰਜਾਬ ਦੇ ਦ੍ਰਿਸ਼ ਨੂੰ ਰੂਪਮਾਨ ਕੀਤੇ ਜਾਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੱਥੇ ਪ੍ਰਦਰਸ਼ਨ ਕੀਤੀਆਂ ਗਈਆਂ ਵਸਤਾਂ ਸਾਡੀ ਨਵੀਂ ਪੀੜੀ ਦੇ ਗਿਆਨ ਵਿੱਚ ਵਾਧਾ ਕਰਨਗੀਆਂ। ਇਸ ਮੌਕੇ ਪੰਜਾਬ ਦੇ ਨਾਮਵਰ ਗਾਇਕਾ ਗੁਰਲੇਜ ਅਖਤਰ ਨੇ ਆਪਣੇ ਗੀਤਾਂ ਦੀ ਛਹਿਬਰ ਨਾਲ ਦਰਸ਼ਕਾਂ ਦਾ ਮਨੋਰੰਜਨ ਵੀ ਕੀਤਾ।


Powered by Froala Editor

Punjab Government Is Doing Great Work To Preserve The Rich Culture And Heritage Of Punjab Aman Arora


Recommended Posts