ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਭਿਆਚਾਰ ਮਾਮਲੇ ਪੂਰਾ ਤੱਤਵ ਅਤੇ ਅਜਾਇਬਘਰ ਵਿਭ " /> ਭਲਾਈ ਆਣਾ (ਸ੍ਰੀ ਮੁਕਤਸਰ ਸਾਹਿਬ) 28 ਅਗਸਤ

ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ   
ਤਿੰਨ ਰੋਜ਼ਾ ਤੀਆਂ ਦੇ ਮੇਲੇ ਦਾ ਸ਼ਾਨਦਾਰ ਆਗਾਜ਼- ਵਿਰਾਸਤੀ ਰੰਗਾਂ ਵਿੱਚ ਰੰਗਿਆ ਗਿਆ ਪਿੰਡ ਭਲਾਈਆਣਾ
August 28, 2024
The-Grand-Start-Of-The-Three-day

ਪੰਜਾਬ ਸਰਕਾਰ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਕਰ ਰਹੀ ਹੈ ਉਪਰਾਲੇ- ਜਗਦੀਪ ਸਿੰਘ ਕਾਕਾ ਬਰਾੜ

Daily Dharaledar Bureau / Mukatsar Sahib

 ਭਲਾਈ ਆਣਾ (ਸ੍ਰੀ ਮੁਕਤਸਰ ਸਾਹਿਬ) 28 ਅਗਸਤ

 ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਭਿਆਚਾਰ ਮਾਮਲੇ ਪੂਰਾ ਤੱਤਵ ਅਤੇ ਅਜਾਇਬਘਰ ਵਿਭਾਗ ੱਲੋਂ ਜ਼ਿਲ੍ਹਾ ਪ੍ਰਸ਼ਾਸਨ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਵਿੱਚ ਪਿੰਡ ਭਲਾਈਆਣਾ ਵਿਖੇ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਤੀਆਂ ਦੇ ਮੇਲੇ ਦਾ ਅੱਜ ਇੱਥੇ ਸ਼ਨਦਰ ਆਗਾਜ ਹੋਇਆ।

 ਇਸ ਦੀ ਸ਼ੁਰੂਆਤ ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਦੀਪ ਜਗਾ ਕੇ ਕੀਤੀ। ਇਸ ਮੌਕੇ ਬੋਲਦਿਆਂ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਇਸ ਤਰਾਂ ਦੇ ਉਪਰਾਲੇ ਆਰੰਭੇ ਗਏ ਹਨ । ਉਨਾਂ ਨੇ ਕਿਹਾ ਕਿ ਇਹਨਾਂ ਉਪਰਾਲਿਆਂ ਰਾਹੀਂ ਅਸੀਂ ਸਾਡੀ ਨਵੀਂ ਪੀੜੀ ਨੂੰ ਸਾਡੇ ਅਮੀਰ ਵਿਰਸੇ ਨਾਲ ਜੋੜ ਰਹੇ ਹਾਂ। ਉਹਨਾਂ ਔਰਤਾਂ ਵੱਲੋਂ ਹਰ ਖੇਤਰ ਵਿੱਚ ਮਾਰੀ ਮਾਰੀਆਂ ਮੱਲਾਂ ਦੀ ਸ਼ਲਾਂਘਾ ਕੀਤੀl

 ਉਹਨਾਂ ਮਹਿਲਾਵਾਂ ਨੂੰ ਸੱਦਾ ਦਿੰਦਿਆਂ ਅਪੀਲ ਕੀਤੀ ਉਹਨਾਂ ਨੂੰ ਆਪਣੇ ਵਿਰਸੇ ਨਾਲ ਸੰਬੰਧਿਤ ਤਿਉਹਾਰ ਪੂਰੇ ਉਤਸਾਹ ਦੇ ਨਾਲ ਮਨਾਉਣੇ ਚਾਹੀਦੇ ਹਨ l

 ਉਹਨਾਂ ਆਖਿਆ ਕਿ ਅੱਜ ਦੇ ਬੱਚੇ ਬਹੁਤ ਖੁਸ਼ਕਿਸਮਤ ਹਨ ਕਿਉਂਕਿ ਉਨ੍ਾਂ ਦੇ ਮਾਪੇ ਪੜ੍ਹਾਈ ਦੇ ਨਾਲ-ਨਾਲ ਉਹਨਾਂ ਨੂੰ  ਖੇਡਾਂ ਖੇਡਣ ਲਈ ਵੀ ਪ੍ਰੇਰਿਤ ਕਰਦੇl

ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਆਖਿਆ ਕਿ ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ ਤੀਆਂ ਦੇ ਮੇਲੇ ਵਿੱਚ ਪੰਜਾਬੀ ਸੱਭਿਆਚਾਰ ਦੇ ਵੱਖ-ਵੱਖ ਰੰਗ ਜਿਵੇਂ ਕਿ ਗਿੱਧਾ, ਭੰਗੜਾ, ਲੋਕ ਖੇਡਾਂ ਪ੍ਰਦਰਸ਼ਨ ਕੀਤੀਆਂ ਜਾਣਗੀਆਂ। ਇਸ ਤੋਂ ਬਿਨਾਂ ਇੱਥੇ ਵੱਖ-ਵੱਖ ਸਵੈ ਸਹਾਇਤਾ ਸਮੂਹਾਂ ਵੱਲੋਂ ਆਪਣੇ ਸਟਾਲ ਲਗਾਏ ਗਏ ਹਨ। ਪਿੰਡ ਭਲਾਈਆਣਾ ਦੀ ਅਨਾਜ ਮੰਡੀ ਵਿੱਚ ਇਸ ਮੇਲੇ ਕਾਰਨ ਪੂਰੇ ਪਿੰਡ ਦਾ ਮਾਹੌਲ ਹੀ ਵਿਰਾਸਤੀ ਰੰਗ ਵਿੱਚ ਰੰਗਿਆ ਵਿਖਾਈ ਦੇਣ ਲੱਗਿਆ।

 ਪਹਿਲੇ ਦਿਨ ਦੇ ਸਮਾਗਮਾਂ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਹੋਈ ਜਿਸ ਤੋਂ ਬਾਅਦ ਲੋਕ ਨਾਚ ਭੰਗੜੇ ਦੇ ਮੁਕਾਬਲੇ ਖਿੱਚ ਦਾ ਕੇਂਦਰ ਰਹੇ। ਇਸ ਤੋਂ ਬਿਨਾਂ ਵੱਖ-ਵੱਖ ਪ੍ਰਕਾਰ ਦੇ ਹੋਰ ਸੱਭਿਆਚਾਰਕ ਮੁਕਾਬਲੇ ਅਤੇ ਪਿੰਡ ਦਾ ਦ੍ਰਿਸ਼ ਵੀ ਲੋਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਰਿਹਾ। ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਮੇਲੇ ਵਿੱਚ ਹਾਜ਼ਰੀ ਭਰੀ।

 ਇਸ ਮੇਲੇ ਮੌਕੇ ਜਿਲਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾl

 ਇਸ ਤੋਂ ਪਹਿਲਾਂ ਮੁੱਖ ਮਹਿਮਾਨ ਵੱਲੋਂ ਪੁਰਾਤਨ ਸੱਭਿਆਚਾਰ ਵਿਰਸੇ ਨੂੰ ਦਰਸਾਉਂਦੀਆਂ ਸਟਾਲਾਂ ਦਾ ਦੋਰਾ ਕਰਕੇ ਨਿਰੀਖਣ ਕੀਤਾ ਗਿਆl


 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸੁਰਿੰਦਰ ਸਿੰਘ ਢਿੱਲੋ, ਐਸਡੀਐਮ ਡਾ ਸੰਜੀਵ ਕੁਮਾਰ, ਜਸ਼ਨ ਬਰਾੜ ਜ਼ਿਲ੍ਾ ਪ੍ਰਧਾਨ, ਸੁਰਜੀਤ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ,ਸੁਖਜਿੰਦਰ ਸਿੰਘ ਬੱਬਰੂ ਬਰਾੜ ਪ੍ਰਧਾਨ ਟਰੱਕ ਯੂਨੀਅਨ  ਜਿਲਾ ਸਮਾਜਿਕ ਸੁਰੱਖਿਆ ਨਿਆ ਅਤੇ ਅਧਿਕਾਰਿਤਾ ਅਫਸਰ ਜਗਮੋਹਨ ਸਿੰਘ ਮਾਨ, ਜਿਲਾ ਸਿੱਖਿਆ ਅਫਸਰ ਜਸਪਾਲ ਮੋਂਗਾ, ਉਪ ਜਿਲਾ ਸਿੱਖਿਆ ਅਫਸਰ ਕਪਿਲ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।


Powered by Froala Editor

The Grand Start Of The Three day Tea Festival The Village Of Balyaana Painted In Heritage Colours


Recommended Posts