August 29, 2024 13:57:45

Daily Dharaledar Bureau / Chandigarh
ਚੰਡੀਗੜ੍ਹ, 29 ਅਗਸਤ:
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਹੈ।
ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਦੇ ਪਿੰਡ ਗੱਟਾ ਮੁੰਡੀ ਕਾਸੂ ਵਿਖੇ ਧੁੱਸੀ ਬੰਨ੍ਹ ਦੀ ਮੁਰੰਮਤ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਸਰਪ੍ਰਸਤੀ ਹੇਠ ਕਰਵਾਈ ਜਾ ਰਹੀ ਹੈ।ਬੀਤੇ ਸਾਲ ਜੁਲਾਈ ਮਹੀਨੇ ਵਿੱਚ ਇਸ ਥਾਂ ‘ਤੇ ਲਗਭੱਗ 1000 ਫੁੱਟ ਚੌੜਾ ਪਾੜ੍ਹ ਪੈ ਗਿਆ ਸੀ, ਜਿਸ ਨਾਲ 30-35 ਪਿੰਡਾਂ ਦੇ ਕਿਸਾਨਾਂ ਦੀਆਂ ਫਸਲਾਂ ਅਤੇ ਲੋਕ ਪ੍ਰਭਾਵਿਤ ਹੋਏ ਸਨ।ਉਸ ਸਮੇਂ ਸੰਤ ਸੀਚੇਵਾਲ ਦੀ ਸਰਪ੍ਰਸਤੀ ‘ਚ ਸੰਗਤਾਂ ਨੇ ਕਾਰ ਸੇਵਾ ਕਰਕੇ ਇਸ ਬੰਨ੍ਹ ਨੂੰ ਪੂਰ ਲਿਆ ਸੀ।
ਵਰਣਨਯੋਗ ਹੈ ਕਿ ਤਾਜ਼ੀ ਸਥਿਤੀ ਅਨੁਸਾਰ ਇਹ ਬੰਨ੍ਹ ਕਮਜ਼ੋਰ ਹੋ ਚੁੱਕਾ ਸੀ, ਜਿਸ ਦੀ ਮੁੜ ਮੁਰੰਮਤ ਦੀ ਲੋੜ ਸੀ। ਹੁਣ ਦੁਬਾਰਾ ਸੰਤ ਸੀਚੇਵਾਲ ਤੇ ਸੰਗਤਾਂ ਵੱਲੋਂ ਧੁੱਸੀ ਬੰਨ ਅਤੇ ਧੱਕਾ ਬਸਤੀ ਵਿਖੇ ਮਿੱਟੀ ਪਾਉਣ ਦਾ ਕੰਮ ਆਰੰਭਿਆ ਗਿਆ ਹੈ ਤਾਂ ਜੋ 30-35 ਪਿੰਡਾਂ ਦੀਆਂ ਫਸਲਾਂ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ। ਸਪੀਕਰ ਸੰਧਵਾਂ ਨੇ ਇਸ ਕਾਰਜ ਲਈ ਟਰੈਕਟਰਾਂ ਆਦਿ ‘ਚ ਤੇਲ ਆਦਿ ਪਾਉਣ ਹਿੱਤ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਹੈ।
Speaker Sandhavan Gave An Amount Of 10 Lakh Rupees For The Repair Of Dhusi Dam On Sutlej River